Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

April 08, 2025 06:07 PM
SehajTimes

ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਦੇ ਚਲਦਿਆਂ 124 ਲੱਖ ਮੀਟਰਿਕ ਟਨ ਖਰੀਦ ਦਾ ਟੀਚਾ ਮਿਥਿਆ, 1864 ਖਰੀਦ ਕੇਂਦਰ ਸਥਾਪਤ, 600 ਆਰਜ਼ੀ ਮੰਡੀਆਂ ਦਾ ਵੀ ਕੀਤਾ ਪ੍ਰਬੰਧ

ਸੰਗਰੂਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾ ਜਿਵੇਂ ਪੀਣ ਵਾਲੇ ਪਾਣੀ, ਸਾਫ਼ ਸਫਾਈ, ਰੌਸ਼ਨੀ ਪ੍ਰਬੰਧਾਂ, ਗੁਸਲਖਾਨਿਆਂ ਦੀ ਸਫਾਈ ਆਦਿ ਸਬੰਧੀ ਵਧੀਆ ਫੀਡਬੈਕ ਮਿਲੀ ਹੈ ਅਤੇ ਇਸ ਵਾਰ ਵੀ ਕਣਕ ਦੀ ਖਰੀਦ ਦਾ ਸੀਜ਼ਨ ਸ਼ਾਨਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕੈ੍ਰਡਿਟ ਲਿਮਟ (ਸੀਸੀਐਲ) ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ ਦੇ ਕਰੀਬ ਕਿਸਾਨ ਆਪਣੀ ਜਿਣਸ ਲੈ ਕੇ ਆਉਣਗੇ ਜਿਸ ਦੇ ਸਨਮੁੱਖ 1864 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ 600 ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਵਿਸਾਖੀ ਨੇੜੇ ਭਰਪੂਰ ਫਸਲ ਆਉਣੀ ਸ਼ਰੂ ਹੋ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ, ਬਠਿੰਡਾ, ਮਾਨਸਾ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲਿ੍ਹਆਂ ਦੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ, ਫੂਡ ਸਪਲਾਈ ਅਫ਼ਸਰਾਂ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਤੋਂ ਛੁੱਟੀ ਨਹੀਂ ਲੈਣਗੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਫੂਡ ਤੇ ਸਿਵਲ ਸਪਲਾਈ ਪਟਿਆਲਾ, ਫਰੀਦਕੋਟ ਤੇ ਫਿਰੋਜ਼ਪੁਰ ਡਵੀਜ਼ਨ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ