Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Education

ਪੰਜਾਬ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

April 08, 2025 06:12 PM
SehajTimes

ਸਕੂਲੀ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਉੱਚ ਟੀਚੇ ਮਿੱਥਣ ਲਈ ਪ੍ਰੇਰਿਤ ਕਰਨ ਤੇ ਸੇਧ ਦੇਣ ਵਾਸਤੇ ਉੱਚ ਅਧਿਕਾਰੀਆਂ ਨੂੰ ਕੀਤਾ ਗਿਆ ਸ਼ਾਮਲ: ਸਿੱਖਿਆ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 4 ਅਪ੍ਰੈਲ ਨੂੰ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੇ ਮਹਿਜ਼ ਤਿੰਨ ਦਿਨਾਂ ਦੇ ਅੰਦਰ ਹੀ 100 ਆਈ.ਏ.ਐਸ., ਆਈ.ਪੀ.ਐਸ. ਅਤੇ ਪੀ.ਸੀ.ਐਸ. ਸਮੇਤ ਹੋਰ ਅਫਸਰਾਂ ਨੇ ਸਕੂਲਾਂ ਲਈ ਆਪਣੀਆਂ ਸੇਵਾਵਾਂ ਦੇਣ ਵਾਸਤੇ ਅਪਲਾਈ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਪਣੀ ਕਿਸਮ ਦਾ ਪਹਿਲਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਸ਼ੁਰੂ ਕੀਤਾ ਹੈ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਲਈ ਪ੍ਰੇਰਿਤ ਕਰਨ ਅਤੇ ਮਾਰਗਦਰਸ਼ਨ ਕਰਨ ਵਾਸਤੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉੱਚ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੇ ਸੁਪਨਿਆਂ ਅਤੇ ਮੌਕਿਆਂ ਦਰਮਿਆਨ ਪਾੜੇ ਨੂੰ ਪੂਰਨਾ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਭਾਗ ਕੋਲ ਆਏ ਬਿਨੈ-ਪੱਤਰਾਂ ਦੇ ਵਿਸਥਾਰਤ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਅੱਧੇ ਤੋਂ ਵੱਧ ਬਿਨੈ-ਪੱਤਰ ਨੌਜਵਾਨ ਅਧਿਕਾਰੀਆਂ ਦੇ ਹਨ, ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ‘ਤੇ 2015 ਤੋਂ 2024 ਦਰਮਿਆਨ ਲੋਕ ਸੇਵਾ ਵਿੱਚ ਆਏ ਅਧਿਕਾਰੀ ਸ਼ਾਮਲ ਹਨ। ਵਿਭਾਗ ਕੋਲ ਆਏ 100 ਬਿਨੈ-ਪੱਤਰਾਂ ਵਿੱਚੋਂ 41 ਆਈ.ਏ.ਐਸ. ਅਧਿਕਾਰੀਆਂ ਦੇ ਹਨ, ਜਿਨ੍ਹਾਂ ਵਿੱਚੋਂ 2005 ਤੋਂ ਪਹਿਲਾਂ ਦੇ ਬੈਚਾਂ ਦੇ ਸੱਤ, 2005-2015 ਬੈਚਾਂ ਦੇ 14 ਅਤੇ 2016 ਤੋਂ ਬਾਅਦ ਦੇ ਬੈਚਾਂ ਦੇ 20 ਅਧਿਕਾਰੀ ਸ਼ਾਮਲ ਹਨ। ਇਸੇ ਤਰ੍ਹਾਂ ਇਸ ਪਹਿਲਕਦਮੀ ਵਿੱਚ 48 ਆਈ.ਪੀ.ਐਸ. ਅਧਿਕਾਰੀ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚ 2005 ਤੋਂ ਪਹਿਲਾਂ ਦੇ ਬੈਚਾਂ ਦੇ ਨੌਂ, 2005-2015 ਬੈਚਾਂ ਦੇ 16 ਅਤੇ 2016 ਤੋਂ ਬਾਅਦ ਦੇ ਬੈਚਾਂ ਦੇ 23 ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ 3 ਪੀ.ਸੀ.ਐਸ. ਅਧਿਕਾਰੀਆਂ ਅਤੇ 8 ਹੋਰ ਅਧਿਕਾਰੀਆਂ ਨੇ ਵੀ ਇਸ ਵਿਸ਼ੇਸ਼ ਪਹਿਲ ਵਿੱਚ ਦਿਲਚਸਪੀ ਦਿਖਾਈ ਹੈ।

ਸ. ਹਰਜੋਤ ਸਿੰਘ ਬੈਂਸ ਨੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਅਧਿਕਾਰੀਆਂ ਦੀ ਸ਼ਮੂਲੀਅਤ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਪਠਾਨਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਸਮੇਤ ਸਰਹੱਦੀ, ਦੂਰ-ਦੁਰਾਡੇ ਅਤੇ ਚੁਣੌਤੀਪੂਰਨ ਖੇਤਰਾਂ ਵਿੱਚ ਸਥਿਤ ਸਕੂਲਾਂ ਲਈ ਵੀ ਅਧਿਕਾਰੀਆਂ ਨੇ ਭਰਪੂਰ ਦਿਲਚਸਪੀ ਦਿਖਾਈ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਐਨੀ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਦਾ ਅੱਗੇ ਆਉਣਾ ਸੱਚਮੁੱਚ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਸਾਡੇ ਅਫ਼ਸਰਾਂ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਅਗਵਾਈ ਕਰਨ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਵੱਡਾ ਬਦਲਾਅ ਆਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਲਈ ਅਜੇ ਵੀ ਖੁੱਲ੍ਹਾ ਹੈ। ਉਹਨਾਂ ਕਿਹਾ ਕਿ ਜਿਹੜੇ ਅਧਿਕਾਰੀ ਸਕੂਲ ਦੀ ਚੋਣ ਕਰਨਾ ਚਾਹੁੰਦੇ ਹਨ, ਉਹ 20 ਅਪ੍ਰੈਲ, 2025 ਤੱਕ ਗੂਗਲ ਫਾਰਮ (ਲਿੰਕ: https://forms.gle/V4kcHjjVfsomdJz9A) ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂਟਰ ਅਧਿਕਾਰੀਆਂ ਦੇ ਯਤਨਾਂ ਦਾ ਸਨਮਾਨ ਕਰਨ ਲਈ ਸੂਬਾ ਪੱਧਰੀ ਸਿੱਖਿਆ ਸਮਾਗਮਾਂ ਵਿੱਚ ਇਹਨਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨਾਂ ਨੂੰ ਮਾਨਤਾ ਦਿੱਤੀ ਜਾਵੇਗੀ।

ਦੱਸਣਯੋਗ ਹੈ ਕਿ ਮੈਂਟਰ ਅਧਿਕਾਰੀ ਆਪਣੇ ਚੁਣੇ ਹੋਏ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਦੀ ਕਰੀਅਰ ਕਾਉਂਸਲਿੰਗ, ਐਕਸਪੋਜ਼ਰ ਵਿਜ਼ਿਟ, ਨਵੀਨਤਾਕਾਰੀ ਸਿੱਖਿਆ ਤਕਨੀਕਾਂ ਬਾਰੇ ਅਧਿਆਪਕਾਂ ਦੀ ਸਿਖਲਾਈ, ਸਕੂਲ ਵਿੱਚ ਮਾਪਿਆਂ ਦੀ ਭਾਗੀਦਾਰੀ ਵਧਾਉਣਾ, ਆਧੁਨਿਕ ਵਿਚਾਰਾਂ ਨੂੰ ਲਾਗੂ ਕਰਨਾ ਅਤੇ ਸਕੂਲਾਂ ਦੇ ਸਿੱਖਣ ਦੇ ਵਾਤਾਵਰਣ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਤਾ ਕਰਨਗੇ। ਅਧਿਕਾਰੀ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨਾਲ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਮਹੱਤਵਪੂਰਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਉਹਨਾਂ ਲਈ ਸਲਾਹਕਾਰ ਵਜੋਂ ਵਿਸ਼ੇਸ਼ ਭੂਮਿਕਾ ਨਿਭਾਉਣਗੇ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਨਵੀਨਤਾਕਾਰੀ ਸਿੱਖਿਆ ਤਕਨੀਕਾਂ ਨੂੰ ਅਪਣਾਉਣ ਅਤੇ ਸਕੂਲ ਦੇ ਬੁਨਿਆਦੀ ਢਾਂਚੇ, ਸਰੋਤਾਂ ਅਤੇ ਐਕਸਪੋਜ਼ਰ ਮੌਕਿਆਂ ਵਿੱਚ ਸੁਧਾਰ ਲਿਆਉਣ ਲਈ ਸਕੂਲ ਇਹਨਾਂ ਅਧਿਕਾਰੀਆਂ ਦੇ ਤਜ਼ਰਬੇ ਅਤੇ ਨੈੱਟਵਰਕ ਦਾ ਲਾਹਾ ਲੈਣਗੇ।

ਸਾਰੇ ਅਧਿਆਪਕ ਸਤਿਕਾਰਯੋਗ: ਪੰਜਾਬ ਸਰਕਾਰ ਅਧਿਆਪਕਾਂ ਨੂੰ ਸਹਿਯੋਗੀ ਤੇ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ: ਬੈਂਸ

ਪ੍ਰੈੱਸ ਕਾਨਫਰੰਸ ਦੌਰਾਨ ਸਮਾਜ ਵਿੱਚ ਅਧਿਆਪਕਾਂ ਦੀ ਬੇਮਿਸਾਲ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਜ਼ਿਲ੍ਹੇ ਵਿੱਚ ਕੱਲ੍ਹ ਕਰਵਾਏ ਗਏ "ਸਿੱਖਿਆ ਕ੍ਰਾਂਤੀ" ਸਮਾਗਮ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀਆਂ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਪੰਜਾਬ ਸਰਕਾਰ ਦੀ ਸੂਬੇ ਦੇ ਅਧਿਆਪਕਾਂ ਨੂੰ ਮਾਣ-ਸਨਮਾਨ ਦੇਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਕਿਹਾ ਕਿ ਸਾਰਿਆਂ ਨੂੰ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਕਦਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਲਈ ਸਹਿਯੋਗ ਤੇ ਸੁਖਾਵਾਂ ਮਾਹੌਲ ਸਿਰਜਣ ਲਈ ਸਮਰਪਿਤ ਹੈ, ਜਿੱਥੇ ਅਧਿਆਪਕ ਆਪਣੀਆਂ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ