Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

April 08, 2025 06:34 PM
SehajTimes

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ। ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਪੰਜਾਬ ਰਾਜ ਦੀ ਤਸਵੀਰ ਬਦਲ ਕੇ ਰੱਖ ਦੇਵੇਗੀ।

ਉਨ੍ਹਾਂ ਕਿਹਾ ਸਾਡੀ ਪਾਰਟੀ ਨੇ ਦੇਸ਼ ਅਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਸਿੱਖਿਆ ਦੇ ਨਾਮ ਤੇ ਲੋਕਾਂ ਤੋਂ ਵੋਟਾਂ ਪਾਉਣ ਦੀ ਮੰਗ ਕੀਤੀ ਸੀ ਜਿਸ ਨੂੰ ਲੋਕਾਂ ਨੇ ਭਰਪੂਰ ਹੁੰਗਾਰਾ ਦਿੱਤਾ ਅਤੇ ਸਾਡੀ ਪਾਰਟੀ ਦੇ 92 ਉਮੀਦਵਾਰਾਂ ਨੂੰ ਜਿਤਾ ਕੇ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗਠਨ ਕੀਤਾ।

ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਦਾ ਸੁਧਾਰ ਕਰਨ ਵਿੱਚ ਸਮਾਂ ਲੱਗ ਰਿਹਾ ਹੈ ਪ੍ਰੰਤੂ ਫਿਰ ਵੀ ਸਾਡੀ ਸਰਕਾਰ ਇਸ ਦਿਸ਼ਾ ਪੂਰੀ ਦ੍ਰਿੜਤਾ ਅਤੇ ਇਮਾਨਦਾਰ ਨਾਲ ਕੰਮ ਕਰ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ।

ਉਨ੍ਹਾਂ ਕਿਹਾ ਕਿ 70 ਸਾਲ ਤੋਂ ਵੱਧ ਸੂਬੇ ਦਾ ਰਾਜਭਾਗ ਭੋਗਣ ਵਾਲੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਵਿਕਾਸ ਕਾਰਜ ਬਰਦਾਸ਼ਤ ਨਹੀਂ ਹੋ ਰਹੇ।
ਸਰਦਾਰ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਨੂੰ ਵੀ ਕਰੋੜਾਂ ਰੁਪਏ ਦੇ ਫੰਡ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਪ੍ਰਾਪਤ ਹੋਏ ਹਨ ਜਿਨ੍ਹਾਂਵਿਚੋਂ ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਮਿਡਲ ਸਕੂਲ ਧੀਰੇਕੋਟ, ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ, ਜੰਡਿਆਲਾ ਗੁਰੂ , ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਮਿਡਲ ਸਕੂਲ ਭੰਗਵਾਂ ਅਤੇ ਸਰਕਾਰੀ ਹਾਈ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਟਾਂਗਰਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਹ ਭਲਕੇ 9 ਅਪ੍ਰੈਲ 2025 ਨੂੰ ਉਦਘਾਟਨ ਕਰਨਗੇ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ