Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Education

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ : ਜੌੜਾਮਾਜਰਾ

April 09, 2025 02:30 PM
SehajTimes
ਸਮਾਣਾ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਮਾਣਾ ਹਲਕੇ ਦੇ 4 ਸਕੂਲਾਂ 'ਚ 15 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਵੱਖ-ਵੱਖ ਕਾਰਜ ਮੁਕੰਮਲ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਵਿਧਾਇਕ ਜੌੜਾਮਾਜਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਕ੍ਰਿਸ਼ਨਾ ਬਸਤੀ, ਸਰਕਾਰੀ ਸਕੂਲ ਲੜਕੇ ਤੇ ਲੜਕੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੇ ਫੰਡਾਂ ਦੇ ਨਾਲ ਵਿਦਿਆਰਥੀਆਂ ਦੀ ਬਿਹਤਰੀਨ ਸਿੱਖਿਆ ਲਈ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਕਾਇਆਂ ਕਲਪ ਕਰਨ ਦਾ ਜੋ ਬੀੜਾ ਉਠਾਇਆ ਗਿਆ ਸੀ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ। ਉਨ੍ਹਾਂ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਪੰਜਾਬ ਸਿੱਖਿਆ ਕ੍ਰਾਂਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਕੇਵਲ ਇੱਕ ਇਮਾਰਤ ਨਹੀਂ ਹੁੰਦੇ ਸਗੋਂ ਇਹ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਵਾਲਾ ਪਵਿੱਤਰ ਸਥਾਨ ਹੁੰਦਾ ਹੈ। 
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਸਰਕਾਰੀ ਸਕੂਲਾਂ ਵਿਚ ਨਵੇਂ ਕਲਾਸ ਰੂਮ, ਪੁਰਾਣੇ ਬਲੈਕ ਬੋਰਡਾਂ ਦੀ ਥਾਂ ਹੁਣ ਸਮਾਰਟ ਇੰਟਰੈਕਟਿਵ ਬੋਰਡ, ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਸਮਾਰਟ ਬੋਰਡ, ਨਵੇਂ ਬਾਥਰੂਮ, ਕਮਰਿਆਂ ਦੀਆਂ ਛੱਤਾਂ ਤੇ ਰਸੋਈ ਦੀ ਮੁਰੰਮਤ, ਰੀਡਿੰਗ ਸੈਲ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ ਅਤੇ ਇਹ ਆਮ ਆਦਮੀ ਪਾਰਟੀ ਵੱਲੋਂ 2022 ਵਿੱਚ ਲੋਕਾਂ ਤੋਂ ਮੰਗੇ ਇੱਕ ਮੌਕਾ ਦੇਣ ਦੇ ਇਵਜ ਵਿੱਚ ਸਕੂਲਾਂ ਵਿੱਚ ਲਿਆਂਦੇ ਬਦਲਾਅ ਦਾ ਨਤੀਜਾ ਹੈ। ਉਨ੍ਹ੍ਹਾਂ ਕਿਹਾ ਕਿ ਸਕੂਲਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਖਸਤਾ ਹਾਲ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਇਹ ਇਨ੍ਹਾਂ ਸਕੂਲਾਂ 'ਚ ਪੜ੍ਹਦੇ 28 ਲੱਖ ਦੇ ਕਰੀਬ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਪਰਦੀਪ ਕੁਮਾਰ, ਸ਼ਾਲੂ ਰਾਣੀ, ਜਸਵੀਰ ਕੌਰ ਤੇ ਜਸਵਿੰਦਰ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਵਿਰਕ, ਸੰਦੀਪ ਸ਼ਰਮਾ, ਰਾਜ ਕੁਮਾਰ ਛਾਬੜਾ, ਸੁਰਜੀਤ ਸਿੰਘ ਫ਼ੌਜੀ, ਗੋਪਾਲ ਕ੍ਰਿਸ਼ਨਾ ਬਿੱਟੂ, ਮਦਨ ਮਿੱਤਲ, ਰਮਨਦੀਪ ਸ਼ਰਮਾ, ਧਰਮਪਾਲ, ਰਾਜ ਕੁਮਾਰ ਸਚਦੇਵਾ, ਪਾਰਸ ਸ਼ਰਮਾ, ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ। 

Have something to say? Post your comment

 

More in Education

ਅਕੇਡੀਆ ਸਕੂਲ 'ਚ ਕਹਾਣੀ ਉਚਾਰਨ ਮੁਕਾਬਲਾ ਕਰਾਇਆ 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਮੁੱਖ ਮੰਤਰੀ ਦੇ ਪਿੰਡ ਸਤੌਜ ਬੇਰੁਜ਼ਗਾਰ ਪੀਟੀਆਈ ਅਧਿਆਪਕ ਪਾਣੀ ਵਾਲ਼ੀ ਟੈਂਕੀ ਤੇ ਚੜ੍ਹੇ 

ਪੰਜਾਬੀ ਯੂਨੀਵਰਸਿਟੀ ਵਿਖੇ ਪੰਜ ਦਿਨਾ ਬਹੁ-ਅਨੁਸ਼ਾਸਨੀ ਫ਼ੈਕਲਟੀ ਵਿਕਾਸ ਪ੍ਰੋਗਰਾਮ ਸੰਪੰਨ

ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ: ਲੋਕ ਸਭਾ ਸਪੀਕਰ

ਦੌਲਤ ਸਿੰਘ ਵਾਲ਼ਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਅਧਿਆਪਕ ਮਾਰਚ ਮਹੀਨੇ ਦੀ ਤਨਖਾਹ ਤੋਂ ਵਾਂਝੇ