ਹੁਸ਼ਿਆਰਪੁਰ : ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਵਿਖੇ ਯੂ.ਕੇ.ਜੀ. ਅਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ‘ਤੇ ਸਕੂਲ ਦੇ ਚੇਅਰਮੈਨ ਡਾ. ਅਸ਼ੀਸ਼ ਸਰੀਨ, ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਅਰੋੜਾ, ਕੁਆਰਡੀਨੇਟਰ ਅਸ਼ੋਕ ਕੁਮਾਰ, ਸਮੂਹ ਸਟਾਫ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ। ਬੱਚਿਆਂ ਨੇ ਗੀਤ, ਨਾਟਕ ਅਤੇ ਨਾਚ ਰਾਹੀਂ ਆਪਣੇ ਹੁਨਰ ਦਿਖਾਏ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਪੜਾਵ ਉਨ੍ਹਾਂ ਦੇ ਨਵੇਂ ਯਾਤਰਾ ਦੀ ਸ਼ੁਰੂਆਤ ਹੈ। ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀ ਪ੍ਰਗਤੀ ‘ਤੇ ਖੁਸ਼ੀ ਜਤਾਈ। ਅੰਤ ‘ਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਧਾਨ ਡਾ. ਅਸ਼ੀਸ਼ ਸਰੀਨ ਨੇ ਸਮੂਹ ਮਾਪਿਆਂ, ਸਟਾਫ ਅਤੇ ਬੱਚਿਆਂ ਨੂੰ ਸਲਾਨਾ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆ ਦੱਸਿਆ ਕਿ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ਵਿੱਚ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਪ੍ਰਕਾਰ ਦੀ ਅਗਵਾਈ ਅਤੇ ਅਧੁਨਿਕ ਤਕਨੀਕ ਨੂੰ ਸ਼ਾਮਲ ਕੀਤਾ ਜਾਵੇਗਾ