Monday, June 16, 2025

Chandigarh

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

April 09, 2025 04:17 PM
SehajTimes

ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਪਹੁੰਚਾਉਣ ਦੇ ਮਕਸਦ ਨਾਲ ਲਿਆ ਫੈਸਲਾ

ਚੰਡੀਗੜ੍ਹ : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ।

ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬਾ ਸਰਕਾਰ ਉੱਘੇ ਖੇਤੀਬਾੜੀ ਮਾਹਿਰਾਂ ਨੂੰ ਨਾਲ ਜੋੜੇਗੀ। ਇਸ ਦੌਰਾਨ ਉਨ੍ਹਾਂ ਦੁਹਰਾਇਆ ਕਿ ਨਕਲੀ ਬੀਜਾਂ ਦੀ ਵਿਕਰੀ ਰੋਕਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ