Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਲੱਖਾ ਸਿਧਾਣਾ ਨੂੰ ਇਸ ਕਰ ਕੇ ਪੁਲਿਸ ਗ੍ਰਿਫ਼ਤਾਰ ਨਾ ਕਰ ਸਕੀ

May 28, 2021 10:10 AM
SehajTimes

ਸੰਗਰੂਰ : ਲੱਖਾ ਸਿਧਾਣਾ ਉਹ ਸ਼ਖਸ਼ ਹੈ ਜਿਸ ਨਾਲ ਪੰਜਾਬ ਦੇ ਨੌਜਵਾਨ ਜੁੜੇ ਹੋਏ ਹਨ। ਇਸੇ ਲੱਖੇ ਨੂੰ ਕਿਸਾਨੀ ਸੰਘਰਸ਼ ਦੇ ਇਕ ਕੇਸ ਵਿਚ ਦਿੱਲੀ ਦੀ ਪੁਲਿਸ ਲੱਭ ਰਹੀ ਹੈ। ਜਾਣਕਾਰੀ ਅਨੁਸਾਰ 26 ਜਨਵਰੀ ਨੂੰ ਲਾਲ ਕਿਲੇ ਉਤੇ ਹੋਈ ਹਿੰਸਾ ਲਈ ਦਿੱਲੀ ਪਲਿਸ ਲੱਖੇ ਨੂੰ ਦੋਸ਼ੀ ਮੰਨਦੀ ਹੈ  ਅਤੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਪਹਿਲਾਂ ਵੀ ਕਈ ਵਾਰ ਦਿੱਲੀ ਪੁਲਿਸ ਪੰਜਾਬ ਦੇ ਚੱਕਰ ਮਾਰ ਚੁੱਕੀ ਹੈ ਪਰ ਲੱਖੇ ਦੇ ਸਮਰੱਥਕਾਂ ਨੇ ਪੁਲਿਸ ਦੀ ਇਕ ਵੀ ਨਾ ਚਲਣ ਦਿਤੀ। ਇਸ ਦਾ ਅਸਲ ਕਾਰਨ ਉਸ ਦੀ ਲੋਕ-ਪ੍ਰੀਅਤਾ ਹੈ ਨੌਜਵਾਨ ਲੱਖਾ ਸਿਧਾਣਾ ਨੂੰ ਪਸੰਦ ਕਰਦੇ ਹਨ ਕਿਉਕਿ ਲੱਖਾ ਸੁਧਾਰਵਾਦੀ ਗੱਲਾਂ ਹੀ ਨਹੀ ਕਰਦਾ ਸਗੋ ਆਪ ਅੱਗੇ ਹੋ ਕੇ ਆਪਣੇ ਹੱਥੀ ਕਾਰਜ ਕਰਦਾ ਹੈ। ਦਰਅਸਲ ਹੁਣ ਹੋਇਆ ਇਹ ਸੀ ਕਿ ਕਿਸਾਨ ਅੰਦੋਲਨ Farmer Protest ਨੂੰ ਮੁੜ ਤੋਂ ਭਖਾਉਣ ਲਈ ਲੱਖਾ ਸਿਧਾਣਾ ਵਲੋਂ ਸੰਗਰੂਰ ਵਿਚ ਮੁਹਿੰਮ ਦੀ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪਿੰਡ-ਪਿੰਡ ਜਾ ਕੇ ਘਰਾਂ ’ਚ ਬੈਠੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੀ ਅਗਵਾਈ ਕਰ ਰਹੇ ਲੱਖਾ ਸਿਧਾਣਾ ਜਦੋਂ ਅੱਜ ਪਿੰਡ ਛਾਜਲੀ ਹਰੀ ਪਹੁੰਚੇ ਤਾਂ ਵੱਡੀ ਗਿਣਤੀ ‘ਚ ਪੁੱਜੀ ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਮੌਕੇ ਤੇ ਮੌਜੂਦ ਲੱਖਾ ਸਿਧਾਣਾ ਦੇ ਸਮਰਥਕ ਅਤੇ ਹੋਰ ਲੋਕ ਭੜਕ ਉੱਠੇ| ਉਹ ਪੰਜਾਬ ਪੁਲੀਸ ਨੂੰ ਸਵਾਲ ਕਰਨ ਲੱਗੇ ਕਿ ਤੁਸੀਂ ਇੱਥੇ ਕੀ ਕਰਨ ਆਏ ਹੋ। ਲੋਕਾਂ ਦਾ ਹਜੂਮ ਭੜਕਦਾ ਦੇਖ ਪੁਲਿਸ ਢਿੱਲੀ ਪੈ ਗਈ। ਇਸ ਦਰਮਿਆਨ ਲੱਖਾ ਸਿਧਾਣਾ ਆਪਣੀ ਮੁਹਿੰਮ ਦੀ ਸ਼ੁਰੂਆਤ ਕਰ ਕੇ ਚੱਲਦੇ ਬਣੇ ਅਤੇ ਪੁਲਿਸ ਹੱਥ ਮਲਦੀ ਰਹਿ ਗਈ। ਇਕ ਵਾਰ ਫ਼ਿਰ ਲੱਖਾ ਸਿਧਾਣਾ ਨੂੰ ਦਿੱਲੀ ਪੁਲਿਸ ਗ੍ਰਿਫ਼ਤਾਰ ਨਹੀਂ ਕਰ ਸਕੀ। ਮੌਕੇ ਤੇ ਮੌਜੂਦ ਲੋਕਾਂ ਦੇ ਮੁਤਾਬਕ ਲੱਖੇ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਦਿੱਲੀ ਪੁਲੀਸ ਵੀ ਪਹੁੰਚੀ ਹੋਈ ਸੀ। ਇਸ ਪ੍ਰੋਗਰਾਮ ‘ਚ ਲੱਖਾ ਸਿਧਾਣਾ ਦੇ ਨਾਲ ਨਾਲ ਕੰਵਰ ਗਰੇਵਾਲ ਵੀ ਮੌਕੇ ‘ਤੇ ਪਹੁੰਚੇ ਹੋਏ ਸਨ ਇਸ ਤੋਂ ਇਲਾਵਾ ਲੱਖਾ ਸਿਧਾਣਾ ਦੇ ਨਾਲ ਸੁੱਖ ਜਗਰਾਓਂ ਅਤੇ ਲੱਖਾ ਸਿਧਾਣਾ ਗਰੁੱਪ ਦੇ ਕਈ ਨੌਜਵਾਨ ਮੌਕੇ ਤੇ ਮੌਜੂਦ ਸਨ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ