Tuesday, September 16, 2025

Malwa

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

April 09, 2025 06:47 PM
SehajTimes

ਪਟਿਆਲਾ :  ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਭਲਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵੱਡਾ ਕਦਮ ਚੁੱਕਦਿਆਂ ਪੰਜਾਬ ਵਿੱਚ ਪਾਲਤੂ ਜਾਨਵਰਾਂ ਅਤੇ ਪੈਟ ਸ਼ਾਪਸ ਰਾਹੀਂ ਕੁੱਤਿਆਂ ਦੀ ਬ੍ਰੀਡਿੰਗ ਅਤੇ ਮਾਰਕੀਟਿੰਗ ਨੂੰ ਨਿਯੰਤਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪ੍ਰਮੁੱਖ ਸਕੱਤਰ, ਸ੍ਰੀ ਰਾਹੁਲ ਭੰਡਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਵੱਲੋਂ ਪੰਜਾਬ ਦੇ ਡਾਗ ਬ੍ਰੀਡਿੰਗ ਅਤੇ ਪੈਟ ਸ਼ਾਪਸ ਦੇ ਕਾਰੋਬਾਰ ਵਿੱਚ ਲੱਗੇ ਹੋਏ ਕਾਰੋਬਾਰੀਆਂ ਨੂੰ ਡੋਗ ਬਰੀਡਿੰਗ ਰੂਲਜ਼ 2017 ਅਤੇ ਪੈਟ ਸ਼ਾਪਸ ਰੂਲਜ਼ 2018 ਦੀ ਪਾਲਣਾ ਕਰਵਾਉਣ ਲਈ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਰਜਿਸਟ੍ਰੇਸ਼ਨ ਕਰਾਉਣ ਬਾਰੇ ਅਪੀਲ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਪਟਿਆਲਾ, ਡਾਕਟਰ ਗੁਰਦਰਸ਼ਨ ਸਿੰਘ ਨੇ ਕੀਤਾ ਅਤੇ ਉਨ੍ਹਾਂ ਵੱਲੋਂ ਸਮੂਹ ਜ਼ਿਲ੍ਹਾ ਪਟਿਆਲਾ ਦੇ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਨੂੰ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਨਾ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਇਹ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਦੇ ਵੱਲੋਂ ਵੱਖ-ਵੱਖ ਹਦਾਇਤਾਂ ਅਤੇ ਨਿਯਮਾਂ ਅਧੀਨ ਹੋਵੇਗੀ।
  ਇਨ੍ਹਾਂ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਇੱਕ ਕਮੇਟੀ ਦਾ ਗਠਨ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ । ਜਿਸ ਦੇ ਨੁਮਾਇੰਦੇ ਪਸ਼ੂ ਪਾਲਣ ਵਿਭਾਗ, ਵਣ ਅਤੇ ਜੰਗਲਾਤ ਵਿਭਾਗ,  ਸਥਾਨਿਕ ਸਰਕਾਰ ਵਿਭਾਗ,  ਪੁਲਿਸ ਵਿਭਾਗ ਅਤੇ ਐਸ.ਪੀ.ਸੀ.ਏ ਹੋਣਗੇ । ਇਸ ਕਮੇਟੀ ਦੇ ਸਹਿਯੋਗ ਨਾਲ ਹੀ ਸਾਰਾ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ । ਪਸ਼ੂ ਭਲਾਈ ਬੋਰਡ ਪੰਜਾਬ ਦੀਆ ਹਿਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ ਅਤੇ ਬਿਨਾਂ ਰਜਿਸਟ੍ਰੇਸ਼ਨ ਦੇ ਕੋਈ ਵੀ ਵਿਅਕਤੀ ਬਰੀਡਿੰਗ ਅਤੇ ਪੈਟ ਸ਼ਾਪਸ ਦਾ ਕੰਮ ਜਿਸ ਰਾਹੀਂ ਪੈਟਸ ਦੀ ਵੇਚ ਖ਼ਰੀਦ ਕੀਤੀ ਜਾਂਦੀ ਹੈ ਅਜਿਹਾ ਕਾਰੋਬਾਰ ਨਹੀਂ ਕਰ ਸਕੇਗਾ । ਇਸ ਲਈ ਜ਼ਿਲ੍ਹਾ ਪਟਿਆਲਾ ਦੇ ਸਾਰੇ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਾਰੇ ਪਸ਼ੂ ਭਲਾਈ ਬੋਰਡ ਨਾਲ ਰਜਿਸਟ੍ਰੇਸ਼ਨ ਕਰਵਾਉਣ ਲਈ ਤੁਰੰਤ ਆਪਣੇ ਨਜ਼ਦੀਕੀ ਸਿਵਲ ਵੈਟਰਨਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ