Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

April 09, 2025 07:35 PM
SehajTimes

ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ।
ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਦੇਖੇ ਗਏ ਕਿਉਂਕਿ ਉਸ ਮੌਕੇ ਦੇ ਸੱਤਾਧਾਰੀ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਆਏ ਦਿਨ ਅਜਿਹੇ ਸਮਾਗਮ ਹੁੰਦੇ ਹਨ ਕਿਉਂ ਜੋ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਹਰੇਕ ਖੇਤਰ ਵਿੱਚ ਤਰੱਕੀ ਤੇ ਵਿਕਾਸ ਦੀ ਝਲਕ ਦੇਖੀ ਜਾ ਸਕਦੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਪੂਰੀ ਵਾਹ ਲਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਦੁਨੀਆ ਭਰ ਵਿੱਚ ਬੈਠੇ ਲੋਕ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ ਤਾਂ ਜੋ ਦੁਨੀਆ ਭਰ ਵਿੱਚ ਵੇਰਕਾ ਦੇ ਉਤਪਾਦ ਪਹੁੰਚਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਵਧੀਆ ਦੁੱਧ, ਦਹੀਂ, ਲੱਸੀ ਅਤੇ ਹੋਰ ਉਤਪਾਦ ਪੈਦਾ ਕਰਕੇ ਦੇਸ਼ ਵਿੱਚ ‘ਚਿੱਟੀ ਕ੍ਰਾਂਤੀ’ ਦੀ ਅਗਵਾਈ ਕੀਤੀ ਹੈ ਅਤੇ ਸਹੀ ਮਾਅਨਿਆਂ ਵਿੱਚ ਸੂਬੇ ਦਾ ਇਹੀ ਵਿਕਾਸ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਮਿਲਕਫੈੱਡ ਦੀ ਉਤਪਾਦਨ ਸਮਰੱਥਾ ਨੂੰ ਵਧਾਏਗਾ ਸਗੋਂ ਖੇਤਰ ਵਿੱਚ ਡੇਅਰੀ ਉਦਯੋਗ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਵੇਗਾ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਨਾਲ ਜੁੜੇ ਡੇਅਰੀ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ, ਜੋ ਕਿ ਮਿਲਕਫੈੱਡ ਮੁਲਾਜ਼ਮਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਨਾਲ ਰੈਗੂਲਰ ਮੁਲਾਜ਼ਮਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖਾਹ ਮਿਲਿਆ ਕਰੇਗੀ। ਇਸ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਲਈ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਕਾਰਗੁਜ਼ਾਰੀ ਅਧਾਰਿਤ ਰਿਆਇਤਾਂ ਵੀ ਮਿਲਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 1200 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਵੀ ਰਾਹ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮਿਲਕਫੈੱਡ ਰਬੜੀ ਅਤੇ ਕਾਜੂ ਬਦਾਮ ਦੁੱਧ ਸਮੇਤ ਨਵੇਂ ਉਤਪਾਦ ਲਾਂਚ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਉਤਪਾਦ ਵੱਖ-ਵੱਖ ਖਪਤਕਾਰਾਂ ਦੀਆਂ ਤਰਜੀਹਾਂ ਨੂੰ ਪੂਰਾ ਕਰਨਗੇ, ਜਿਸ ਨਾਲ ਮਿਲਕਫੈੱਡ ਮੋਹਰੀ ਡੇਅਰੀ ਬ੍ਰਾਂਡ ਵਜੋਂ ਹੋਰ ਮਜ਼ਬੂਤੀ ਨਾਲ ਉੱਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦਾ ਨਵਾਂ ਮੈਸਕਟ- 'ਵੀਰਾ' ਵੀ ਲਾਂਚ ਕੀਤਾ ਗਿਆ ਹੈ ਜੋ ਬ੍ਰਾਂਡ ਅੰਬੈਸਡਰ ਵਜੋਂ ਵਿਚਰੇਗਾ ਅਤੇ ਇਸ ਨਾਲ ਵੇਰਕਾ ਦੀ ਆਪਣੇ ਗਾਹਕਾਂ ਨਾਲ ਸਾਂਝ ਹੋਰ ਗੂੜੀ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਸਥਾਪਨਾ 1973 ਵਿੱਚ ਪੰਜਾਬ ਵਿੱਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਉਦੇਸ਼ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰਨਾ, ਦੁੱਧ ਦੀ ਖਰੀਦ ਨੂੰ ਵਧਾਉਣ ਲਈ ਤਕਨੀਕੀ ਸਹਾਇਤਾ ਦੇਣਾ ਅਤੇ ਡੇਅਰੀ ਉਤਪਾਦਾਂ ਦੀ ਪ੍ਰਭਾਵਸ਼ਾਲੀ ਮਾਰਕੀਟਿੰਗ ਨੂੰ ਯਕੀਨੀ ਬਣਾਉਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ‘ਮਿਲਕਫੈੱਡ ਪੰਜਾਬ’, ਭਾਰਤ ਦਾ ਸੱਤਵਾਂ ਸਭ ਤੋਂ ਵੱਡਾ ਦੁੱਧ ਸਹਿਕਾਰੀ ਅਦਾਰਾ ਹੈ ਜਿਸ ਦਾ ਸਾਲਾਨਾ ਕਾਰੋਬਾਰ 6000 ਕਰੋੜ ਰੁਪਏ ਤੋਂ ਵੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਅਰੀ ਕਿਸਾਨਾਂ ਦੀ ਮਦਦ ਲਈ ਵੱਧ ਖ਼ਰੀਦ ਕੀਮਤਾਂ ਦੇਣ ਵਾਸਤੇ ਬਜਟ ਸਹਾਇਤਾ ਵਜੋਂ 100 ਕਰੋੜ ਰੁਪਏ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਮੁੱਖ ਤਾਕਤ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੇ ਉਤਪਾਦਨ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਣਵੱਤਾ ਵਾਲੇ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਅਤਿ-ਆਧੁਨਿਕ ਦੁੱਧ ਪਲਾਂਟ ਅਤੇ ਦੁੱਧ ਜਾਂਚ ਉਪਕਰਣ ਲਗਾਉਣ 'ਤੇ ਭਾਰੀ ਨਿਵੇਸ਼ ਕਰ ਰਿਹਾ ਹੈ ਤਾਂ ਜੋ ਪੂਰੀ ਲੜੀ ਵਿੱਚ ਦੁੱਧ ਦੀ ਹਰ ਬੂੰਦ ਦੀ ਗੁਣਵੱਤਾ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਖਪਤਕਾਰਾਂ ਨੂੰ ਸੁਰੱਖਿਅਤ ਉਤਪਾਦ ਪਹੁੰਚਾਏ ਜਾ ਸਕਣ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਇਹ ਸੰਸਥਾ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਦਰਾਂ ਦੀ ਪੇਸ਼ਕਸ਼ ਕਰਨ ਦੇ ਨਾਲ-ਨਾਲ ਆਪਣਾ ਕਾਰੋਬਾਰ ਵਧਾਉਣ ਦੇ ਯੋਗ ਹੋ ਸਕੇ। ਉਨ੍ਹਾਂ ਕਿਹਾ ਕਿ ਮਿਲਕਫੈੱਡ ਸਮੇਂ-ਸਮੇਂ 'ਤੇ ਨਵੇਂ ਦੁੱਧ ਉਤਪਾਦ ਲਾਂਚ ਕਰ ਰਿਹਾ ਹੈ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਆਪਣੀ ਪਹੁੰਚ ਵਧਾਉਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨ.ਸੀ.ਆਰ. ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਹੋਰ ਉਤਪਾਦ ਲਾਂਚ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਮਿਲਕਫੈੱਡ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਪਣੇ ਬ੍ਰਾਂਡ ਨਾਮ ਵੇਰਕਾ ਦੇ ਮਾਰਕੇ ਹੇਠ ਦੁੱਧ, ਮੱਖਣ, ਘਿਓ ਅਤੇ ਹੋਰ ਡੇਅਰੀ ਉਤਪਾਦਾਂ ਸਮੇਤ ਕਈ ਉਤਪਾਦ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਉਤਪਾਦ ਆਪਣੀ ਚੰਗੀ ਗੁਣਵੱਤਾ ਅਤੇ ਬਿਹਤਰੀਨ ਸੁਆਦ ਕਾਰਨ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ।
ਵਿਰੋਧੀ ਧਿਰਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਜਦੋਂ ਕਿ ਆਮ ਲੋਕਾਂ ਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਸ ਵਿੱਚ ਵੰਡੀ ਹੋਈ ਹੈ, ਜਿੱਥੇ ਆਗੂ ਸੱਤਾ ਦੀ ਖ਼ਾਤਰ ਇੱਕ ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਮੇਸ਼ਾ ਸੱਤਾ ਲਈ ਲੜਦੇ ਰਹਿਣ ਵਾਲੇ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਤੋਂ ਸੂਬੇ ਲਈ ਕੁਝ ਵੀ ਵਧੀਆ ਦੀ ਉਮੀਦ ਨਹੀਂ ਰੱਖੀ ਜਾ ਸਕਦੀ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ