Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

April 09, 2025 07:57 PM
SehajTimes

ਸਿਹਤ ਮੰਤਰੀ ਵੱਲੋਂ ਹੋਮਿਓਪੈਥਿਕ ਡਾਕਟਰਾਂ ਨੂੰ ਇਸ ਕਾਰਗਰ ਇਲਾਜ ਪ੍ਰਣਾਲੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਡਾ. ਬਲਬੀਰ ਸਿੰਘ ਨੇ ਇਸ ਕਾਰਜ ਨੂੰ ਅੱਗੇ ਵਧਾਉਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰ ਬੰਨ੍ਹਿਆ

ਸਿਹਤ ਮੰਤਰੀ ਵੱਲੋਂ ਹੋਮਿਓਪੈਥੀ ਵਿਭਾਗ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਾਲੀ ਅਸਾਮੀਆਂ ਨੂੰ ਭਰਨ ਲਈ ਪੂਰਨ ਸਹਾਇਤਾ ਦਾ ਭਰੋਸਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਹੋਮਿਓਪੈਥੀ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਵਿਸ਼ਵ ਹੋਮਿਓਪੈਥੀ ਦਿਵਸ 10 ਅਪ੍ਰੈਲ ਨੂੰ ਹੋਮਿਓਪੈਥੀ ਦੇ ਪਿਤਾ ਡਾ. ਸੈਮੂਅਲ ਹੈਨੇਮੈਨ ਦੇ ਜਨਮ ਦਿਵਸ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ।

ਸਿਹਤ ਮੰਤਰੀ ਵੱਲੋਂ ਇਹ ਐਲਾਨ ਪੰਜਾਬ ਹੋਮਿਓਪੈਥੀ ਵਿਭਾਗ ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ।

ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਡਾ. ਬਲਬੀਰ ਸਿੰਘ ਨੇ ਹੋਮਿਓਪੈਥਿਕ ਡਾਕਟਰਾਂ ਅਤੇ ਮਾਹਿਰਾਂ ਨੂੰ ਇਸ ਰਵਾਇਤੀ ਦਵਾਈ ਪ੍ਰਣਾਲੀ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਇਸ ਕਾਲਜ ਦੀ ਉਸਾਰੀ ਲਈ ਆਵਾਜ਼ ਉਠਾਉਣ ਸਬੰਧੀ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਕਾਲਜ ਪੰਜਾਬ ਭਰ ਵਿੱਚ ਹੋਮਿਓਪੈਥਿਕ ਇਲਾਜ ਦੇ ਪ੍ਰਚਾਰ ਲਈ ਮੁੱਖ ਸੰਸਥਾ ਵਜੋਂ ਕੰਮ ਕਰੇਗਾ।

ਹੋਮਿਓਪੈਥੀ ਵਿਭਾਗ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਸਿਹਤ ਮੰਤਰੀ ਨੇ ਭਵਿੱਖ ਵਿੱਚ ਇਸ ਕਾਲਜ ਨੂੰ ਇੱਕ ਪੋਸਟ ਗ੍ਰੈਜੂਏਟ ਸੰਸਥਾ ਵਿੱਚ ਅਪਗ੍ਰੇਡ ਕਰਨ ਦੇ ਆਪਣੇ ਦ੍ਰਿਸ਼ਟੀਕੋਣ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਹੋਮਿਓਪੈਥੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ ਅਤੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪ੍ਰਸਿੱਧ ਹੋਮਿਓਪੈਥੀ ਮਾਹਿਰ ਡਾ. ਏ.ਐਸ. ਮਾਨ ਅਤੇ ਡਾ. ਅਵਤਾਰ ਸਿੰਘ ਨੇ ਵੀ ਹੋਮਿਓਪੈਥੀ ਵਿੱਚ ਨਵੀਆਂ ਡਾਕਟਰੀ ਪਹਿਲਕਦਮੀਆਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਪਹਿਲਕਦਮੀਆਂ, ਹੋਮਿਓਪੈਥੀ ਵਿਭਾਗ ਦੇ ਵਿਕਾਸ ਅਤੇ ਬਿਹਤਰ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਬਹੁ-ਪੱਖੀ ਪਹੁੰਚ ਨੂੰ ਅਪਣਾਉਂਦਿਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਇੱਕ ਪ੍ਰਮੁੱਖ ਸੰਸਥਾ ਵਜੋਂ ਸਥਾਪਤ ਕਰਨਗੀਆਂ।

ਇਸ ਸਮਾਗਮ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ, ਪੰਜਾਬ ਹੋਮਿਓਪੈਥਿਕ ਕੌਂਸਲ ਦੇ ਪ੍ਰਧਾਨ ਡਾ. ਟੀ.ਪੀ. ਸਿੰਘ, ਆਯੁਰਵੇਦ ਦੇ ਡਾਇਰੈਕਟਰ ਡਾ. ਰਵੀ ਕੁਮਾਰ ਡੁਮਰਾ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਧਿਕਾਰੀ (ਡੀ.ਐਚ.ਓ.), ਹੋਮਿਓਪੈਥਿਕ ਮੈਡੀਕਲ ਅਧਿਕਾਰੀ (ਐਚ.ਐਮ.ਓ.) ਅਤੇ ਰਾਜ ਭਰ ‘ਚੋਂ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ। ਇਹ ਪ੍ਰੋਗਰਾਮ ਪੰਜਾਬ ਹੋਮਿਓਪੈਥੀ ਵਿਭਾਗ ਦੇ ਡਾਇਰੈਕਟਰ ਡਾ. ਹਰਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ