Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Education

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਡੇਰਾਬੱਸੀ ਹਲਕੇ ਦੇ ਸਕੂਲਾਂ ’ਚ 1.26 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

April 10, 2025 01:02 PM
SehajTimes

ਡੇਰਾਬੱਸੀ ਹਲਕੇ ’ਚੋਂ ਪੰਜਾਬ ਸਕੂਲ ਸਿਖਿਆ ਬੋਰਡ ’ਚੋਂ ਅਵਲ ਰਹਿਣ ’ਤੇ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਐਲਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਡੇਰਾਬੱਸੀ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 1,26,14,700 ਰੁਪਏ ਦੇ ਵਿਕਾਸ ਕਾਰਜ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸੌਲੀ ਵਿਖੇ 10 ਲੱਖ ਰੁਪਏ ਨਾਲ ਮੁਰੰਮਤ ਹੋਈ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਤਸਿੰਬਲੀ ਵਿਖੇ 11.03 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਜਿਨ੍ਹਾਂ ’ਚ ਨਵੀਂ ਚਾਰਦੀਵਾਰੀ ਤੇ ਨਵਾਂ ਕਲਾਸਰੂਮ ਸ਼ਾਮਿਲ ਹਨ, ਸਰਕਾਰੀ ਹਾਈ ਸਕੂਲ ਤਸਿੰਬਲੀ ਵਿਖੇ 75,47,800 ਰੁਪਏ ਦੀ ਲਾਗਤ ਨਾਲ ਹੋਈ ਚਾਰਦੀਵਾਰੀ ਦੀ ਮੁਰੰਮਤ ਅਤੇ ਸਾਂਭ-ਸੰਭਾਲ, ਨਵੇਂ ਬਣੇ ਕਲਾਸ ਰੂਮ, ਪਖਾਨੇ ਅਤੇ ਲੈਬਾਰਟਰੀ, ਸਰਕਾਰੀ ਪ੍ਰਾਇਮਰੀ ਸਕੂਲ ਹਮਾਂਯੂਪੁਰ ਵਿਖੇ 7.51 ਲੱਖ ਰੁਪਏ ਨਾਲ ਬਣੇ ਨਵੇਂ ਕਲਾਸਰੂਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡੇਸਰਾ ਵਿਖੇ 31, 12,900 ਰੁਪਏ ਦੀ ਲਾਗਤ ਨਾਲ ਹੋਈ ਮੁਰੰਮਤ ਤੇ ਸਾਂਭ-ਸੰਭਾਲ, ਨਵੇਂ ਬਣੇ ਕਲਾਸ ਰੂਮਜ਼, ਨਵੀਂ ਲੈਬਾਰਟਰੀ ਅਤੇ ਪਖਾਨਿਆਂ ਦੀ ਮੁਰੰਮਤ ਦੇ ਹੋਏ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਉਨ੍ਹਾਂ ਇਸ ਮੌਕੇ ਆਖਿਆ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਿਖਿਆ ਅਤੇ ਸਿਹਤ ਨੂੰ ਪਹਿਲ ਦਿੰਦੇ ਹੋਏ ਸਮੁੱਚੇ ਪੰਜਾਬ ’ਚ ਮਿਆਰੀ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਇਕੱਲੇ 118 ਸਕੂਲ ਆਫ਼ ਐਮੀਨੈਂਸ ਦੀ ਸਥਾਪਤੀ ਦਾ ਫੈਸਲਾ ਹੀ ਨਹੀਂ ਲਿਆ ਗਿਆ ਬਲਕਿ ਹੋਰਨਾਂ ਸਕੂਲਾਂ ਨੂੰ ਵੀ ਬੁਨਿਆਦੀ ਤੌਰ ’ਤੇ ਅਪਗ੍ਰੇਡ ਕਰਨ ਦਾ ਕੰਮ ਕੀਤਾ ਗਿਆ ਹੈ।
ਵਿਧਾਇਕ ਰੰਧਾਵਾ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ 12000 ਸਕੂਲਾਂ ਦਾ ਇਨ੍ਹਾਂ ਤਿੰਨ ਸਾਲਾਂ ’ਚ 2000 ਕਰੋੜ ਰੁਪਏ ਦੀ ਲਾਗਤ ਨਾਲ ਵਿਆਪਕ ਸੁਧਾਰ ਕੀਤਾ ਗਿਆ ਹੈ ਅਤੇ ਹੁਣ ਉਹ ਸਾਰੇ ਕੰਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਤਾਂ ਜੋ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬ ਸਰਕਾਰ ਦੀ ਸਿਖਿਆ ਸੁਧਾਰਾਂ ਪ੍ਰਤੀ ਸੰਜੀਦਗੀ ਬਾਰੇ ਪਤਾ ਲੱਗ ਸਕੇ। 
ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਤਸਿੰਬਲੀ ਦੀ ਦਿੱਖ ਤੋਂ ਪ੍ਰਭਾਵਿਤ ਹੁੰਦਿਆਂ, ਇਸ ਨੂੰ ਗੋਦ ਲੈਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਇੱਕ ਹੋਰ ਵੱਡਾ ਐਲਾਨ ਕਰਦਿਆਂ, ਡੇਰਾਬੱਸੀ ਹਲਕੇ ਦੇ ਕਿਸੇ ਵੀ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਜਾਣ ਵਾਲੇ ਨਤੀਜੇ ’ਚ ਅਵਲ ਰਹਿਣ ’ਤੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਨਾਮ ਵਜੋਂ ਦੇਣ ਦਾ ਐਲਾਨ ਵੀ ਕੀਤਾ ਗਿਆ।
ਇਸ ਮੌਕੇ ਇਨ੍ਹਾ ਸਕੂਲਾਂ ਦੇ ਮੁਖੀ, ਪੰਚ-ਸਰਪੰਚ, ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਵੀ ਮੌਜੂਦ ਸਨ।

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ