Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਲੂ ਤੋਂ ਬਚਾਅ ਲਈ ਜਰੂਰੀ ਹੈ ਕਿ ਸ਼ਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ: ਸਿਵਲ ਸਰਜਨ ਡਾ. ਪਵਨ ਕੁਮਾਰ

April 10, 2025 04:02 PM
SehajTimes
ਹੁਸ਼ਿਆਰਪੁਰ : ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧਣ ਦੇ ਆਸਾਰ ਹਨ। ਇਸ ਵਾਰ ਗਰਮੀ ਦੇ ਸ਼ੁਰੂਆਤੀ ਮੌਸਮ ਵਿੱਚ ਹੀ ਤਾਪਮਾਨ ਵਿੱਚ ਤੇਜ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋੰ ਬਚਾਓ ਸਬੰਧੀ ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨ ਦੀ ਅਪੀਲ ਕੀਤੀ ਗਈ ਹੈ। 
 
ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਪਵਨ ਕੁਮਾਰ ਨੇ ਕਿਹਾ ਕਿ ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਲੂ-ਲੱਗਣ ਦੇ ਲੱਛਣਾਂ ਵਿੱਚ ਸਰੀਰ ਦਾ ਤਾਪਮਾਨ 40° C ਤੋਂ ਵੱਧਣਾ, ਬੇਹੋਸ਼ੀ/ਭ੍ਰਮ ਦੀ ਸਥਿਤੀ ਹੋਣੀ, ਚੱਕਰ ਆਉਣੇ, ਚਮੜੀ ਦਾ ਖੁਸ਼ਕ ਅਤੇ ਲਾਲ ਹੋਣਾ, ਬਹੁਤ ਕਮਜ਼ੋਰੀ ਹੋਣਾ, ਬਹੁਤ ਤੇਜ ਸਿਰ ਦਰਦ, ਉਲਟੀ ਆਉਣਾ ਆਦਿ ਸ਼ਾਮਿਲ ਹਨ। 
 
ਸਿਵਲ ਸਰਜਨ ਨੇ ਕਿਹਾ ਇਸ ਸਥਿਤੀ ਵਿੱਚ ਮਰੀਜ ਨੂੰ ਪ੍ਰਾਥਮਿਕ ਉਪਕਾਰ ਜਿਵੇਂ ਕਿ ਕੱਪੜੇ ਢਿੱਲੇ ਕਰਨੇ ਤੇ ਘੱਟ ਕਰਨੇ, ਠੰਡੀ ਜਗ੍ਹਾ ਤੇ ਲੈ ਕੇ ਜਾਣਾ, ਬਰਫ/ਆਈਸ ਪੈਕ ਸਰੀਰ ਤੇ ਰੱਖਣਾ ਤਾਂ ਜਰੂਰੀ ਹਨ ਹੀ ਇਸ ਦੇ ਨਾਲ ਹੀ ਮਰੀਜ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਉਣਾ ਬਹੁਤ ਜਰੂਰੀ ਹੈ ਤਾਂ ਜੋ ਸਹੀ ਤਰ੍ਹਾਂ ਨਾਲ ਇਲਾਜ ਕਰਕੇ ਮਰੀਜ ਦੀ ਜਾਨ ਬਚਾਈ ਜਾ ਸਕੇ। ਜੇਕਰ ਹੋ ਸਕੇ ਤਾਂ ਮਰੀਜ ਨੂੰ ਵਾਤਾਨੂਕੁਲਿਤ ਵਾਹਨ ਵਿੱਚ ਹੀ ਹਸਪਤਾਲ ਲਿਜਾਇਆ ਜਾਵੇ। ਜੇਕਰ ਮਰੀਜ ਨੂੰ ਹਸਪਤਾਲ ਪਹੁੰਚਾਉਣ ਵਿੱਚ ਦੇਰੀ ਹੋ ਜਾਏ ਤਾਂ ਸਥਿਤੀ ਜੋਖਿਮ ਭਰੀ ਹੋ ਸਕਦੀ ਹੈ। 
 
ਡਾ. ਪਵਨ ਨੇ ਕਿਹਾ ਕਿ ਸ਼ਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿਓ। ਗਰਮੀ ਦੇ ਮੌਸਮ ਵਿੱਚ ਪਾਣੀ ਉਚਿਤ ਮਾਤਰਾ ਵਿੱਚ ਪੀਓ, ਪਾਣੀ ਦੀ ਬੋਤਲ ਹਮੇਸ਼ਾਂ ਨਾਲ ਰੱਖੋ। ਮਿੱਠੇ ਅਤੇ ਨਮਕ ਸਮੇਤ ਨਿੰਬੂ ਪਾਣੀ, ਲੱਸੀ, ਓ.ਆਰ.ਐਸ ਅਤੇ ਹੋਰ ਤਰਲ ਪਦਾਰਥ ਸਰੀਰ ਵਿੱਚ ਪਾਣੀ ਦੀ ਸਹੀ ਮਾਤਰਾ ਬਣਾਈ ਰੱਖਦੇ ਹਨ। 
 
ਡਾ ਜਗਦੀਪ ਸਿੰਘ ਨੇ ਇਸ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਨਵਜੰਮੇ ਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮੋਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ, ਜੋ ਸਰੀਰਕ ਤੌਰ 'ਤੇ ਬਿਮਾਰ ਹਨ, ਖਾਸ ਕਰਕੇ ਜਿਨ੍ਹਾਂ ਨੂੰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਹੈ, ਅਨਿਯੰਤ੍ਰਿਤ ਸ਼ੂਗਰ, ਜਿਆਦਾ ਸ਼ਰਾਬ ਪੀਣਾ, ਧੁੱਪ ਵਿੱਚ ਕੰਮ ਕਰਨ ਵਾਲੇ ਮਜਦੂਰ, ਖਿਡਾਰੀ, ਗਰਮੀ ਅਨੁਸਾਰ ਕੱਪੜੇ ਨਾ ਪਾਉਣ ਵਾਲੇ ਲੋਕਾਂ ਵਿੱਚ ਲੂ ਲੱਗਣ ਦਾ ਜਿਆਦਾ ਖਤਰਾ ਹੋ ਸਕਦਾ ਹੈ। 
 
ਡਾ ਜਗਦੀਪ ਨੇ ਕਿਹਾ ਕਿ ਕੁੱਝ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖ ਕੇ ਲੂ ਤੋਂ ਬਚਿਆ ਜਾ ਸਕਦਾ ਹੈ। ਜਿਵੇਂ ਸੂਤੀ ਤੇ ਢਿੱਲੇ ਕੱਪੜੇ ਪਾਓ ਜੋ ਪਸੀਨੇ ਨਾਲ ਸਰੀਰ ਨੂੰ ਠੰਡਾ ਰੱਖਣ ਵਿੱਚ ਮਦਦ ਕਰਦੇ ਹਨ। ਦੁਪਹਿਰ 12 ਵਜੇ ਤੋੰ ਸ਼ਾਮ 4 ਵਜੇ ਤੱਕ ਧੁੱਪੇ ਨਿਕਲਣ ਤੋਂ ਪਰਹੇਜ ਕਰੋ। ਠੰਡੇ ਥਾਂ ਤੋੰ ਇੱਕਦਮ ਗਰਮ ਮੌਸਮ ਵਿੱਚ ਨਿਕਲਣ ਵਿੱਚ ਨੁਕਸਾਨ ਹੋ ਸਕਦਾ ਹੈ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਅਲਕੋਹਲ, ਚਾਹ, ਕੌਫੀ, ਅਤੇ ਕਾਰਬੋਨੇਟਿਡ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿੱਚ ਬਾਡੀ ਫਲੂਡਜ਼ ਨੂੰ ਖਤਮ ਕਰਦੇ ਹਨ। ਅੱਖਾਂ ਦੀ ਸੁਰੱਖਿਆ ਲਈ ਗੂੜ੍ਹੇ ਚਸ਼ਮੇ ਪਾਓ। ਲੰਬੇ ਸਮੇਂ ਤੱਕ ਧੁੱਪ ਵਿੱਚ ਖੜ੍ਹੇ ਵਾਹਨਾਂ ਵਿੱਚ ਬੈਠਣ ਸਮੇਂ ਸਾਵਧਾਨੀ ਵਰਤੋ।
 
 
 

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ