Monday, November 03, 2025

National

ਮੇਹੁਲ ਚੋਕਸੀ ਹਵਾਲਗੀ ਮਾਮਲੇ ਵਿਚ ਭਾਰਤ ਨੂੰ ਲੱਗਾ ਤਾਜ਼ਾ ਝੱਟਕਾ

May 28, 2021 11:17 AM
SehajTimes

ਨਵੀਂ ਦਿੱਲੀ : ਪਹਿਲਾਂ ਵਿਜੇ ਮਾਲਿਆ ਫਿਰ ਨੀਰਵ ਮੋਦੀ ਅਤੇ ਹੁਣ ਮੇਹੁਲ ਚੋਕਸੀ ਵਲੋਂ ਕੀਤੇ ਘਪਲਿਆਂ ਦੀ ਜਾਂਚ ਲਈ ਭਾਰਤੀ ਏਜੰਸੀਆਂ ਤਰਸ ਰਹੀਆਂ ਹਨ ਕਿ ਕਿਸੇ ਤਰੀਕੇ ਨਾਲ ਇਹ ਭਾਰਤ ਹਵਾਲੇ ਕੀਤੇ ਜਾਣ ਅਤੇ ਅਸੀਂ ਆਪਣੀ ਜਾਂਚ ਕਰੀਏ ਪਰ ਇਸ ਤਰ੍ਹਾਂ ਹੋ ਨਹੀਂ ਰਿਹਾ। ਹੁਣ ਤਾਜ਼ਾ ਮਾਮਲੇ ਵਿਚ ਭਾਰਤੀ ਪੁਲਿਸ ਨੂੰ ਮੇਹੁਲ ਚੋਕਸੀ ਲੋੜੀਂਦਾ ਹੈ। ਹੁਣ ਲੱਖ ਕੋਸਿ਼ਸ਼ਾਂ ਮਗਰੋਂ ਮੇਹੁਲ ਚੋਕਸੀ ਦੀ ਹਵਾਲਗੀ ਲਈ ਭਾਰਤ ਨੂੰ ਝਟਕਾ ਲੱਗਾ ਹੈ। ਪੀ ਐੱਨ ਬੀ ਘੁਟਾਲੇ ਮਾਮਲੇ ਵਿਚ ਭਾਰਤ ਦੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਹਵਾਲਗੀ ਨੂੰ ਡੋਮੀਨੀਕਾਈ ਅਦਾਲਤ ਨੇ ਰੋਕ ਦਿੱਤਾ ਹੈ, ਕਿਉਂਕਿ ਚੋਕਸੀ ਦੇ ਵਕੀਲ ਨੇ ਇਕ ਪਟੀਸ਼ਨ ਦਾਇਰ ਕੀਤੀ ਹੈ ਅਤੇ ਕਿਹਾ ਹੈ ਕਿ ਉਸ ਨੂੰ ਕਾਨੂੰਨੀ ਅਧਿਕਾਰਾਂ ਤੋਂ ਇਨਕਾਰ ਕੀਤਾ ਗਿਆ ਸੀ ਅਤੇ ਸ਼ੁਰੂ ਵਿਚ ਉਸ ਨੂੰ ਕਾਨੂੰਨੀ ਅਧਿਕਾਰਾਂ ਤੋਂ ਇਨਕਾਰ ਕੀਤਾ ਸੀ। ਉਸ ਨੂੰ ਆਪਣੇ ਵਕੀਲ ਨਾਲ ਮਿਲਣ ਨਹੀਂ ਦਿੱਤਾ ਗਿਆ। ਇਸ ਮਾਮਲੇ ਦੀ ਸੁਣਵਾਈ ਅੱਜ ਫਿਰ ਹੋਵੇਗੀ। ਅਦਾਲਤ ਨੇ 28 ਮਈ ਨੂੰ ਸਥਾਨਕ ਸਮੇਂ ਅਨੁਸਾਰ ਰਾਤ 9 ਵਜੇ ਸੁਣਵਾਈ ਲਈ ਕਿਹਾ ਹੈ। 2018 ਦੀ ਸ਼ੁਰੂਆਤ ਵਿੱਚ ਪੰਜਾਬ ਨੈਸ਼ਨਲ ਬੈਂਕ ਵਿੱਚ 11,300 ਕਰੋੜ ਦਾ ਘੁਟਾਲਾ ਸਾਹਮਣੇ ਆਇਆ ਸੀ। ਹੀਰਾ ਕਾਰੋਬਾਰੀ ਨੀਰਵ ਮੋਦੀ ਤੋਂ ਇਲਾਵਾ ਉਸ ਦੀ ਪਤਨੀ ਐਮੀ, ਉਸ ਦਾ ਭਰਾ ਨਿਸ਼ਾਲ ਅਤੇ ਚਾਚਾ ਮੇਹੁਲ ਚੋਕਸੀ ਇਸ ਘੁਟਾਲੇ ਦੇ ਮੁੱਖ ਦੋਸ਼ੀ ਹਨ। ਬੈਂਕ ਨੇ ਦਾਅਵਾ ਕੀਤਾ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਨੇ ਬੈਂਕ ਦੇ ਅਧਿਕਾਰੀਆਂ ਨਾਲ ਸਾਜਿਸ਼ ਰਚੀ ਅਤੇ ਬੈਂਕ ਨੂੰ ਨੁਕਸਾਨ ਪਹੁੰਚਾਇਆ। ਜਨਵਰੀ ਵਿੱਚ, ਪੰਜਾਬ ਨੈਸ਼ਨਲ ਬੈਂਕ ਨੇ ਸਭ ਤੋਂ ਪਹਿਲਾਂ ਨੀਰਵ ਮੋਦੀ, ਮੇਹੁਲ ਚੋਕਸੀ ਅਤੇ ਉਸਦੇ ਸਾਥੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਵਿਚ 280 ਕਰੋੜ ਦੇ ਘੁਟਾਲੇ ਦਾ ਦੋਸ਼ ਲਾਇਆ ਗਿਆ ਸੀ।
ਇਥੇ ਦਸਣਯੋਗ ਹੈ ਕਿ ਮੇਹੁਲ ਚੋਕਸੀ ਨੇ ਗੁਜਰਾਤ ਦੇ ਪਲਾਨਪੁਰ ਤੋਂ ਹੀਰਿਆਂ ਦੀ ਦੁਨੀਆ ਵਿੱਚ ਕਦਮ ਰੱਖਿਆ ਅਤੇ ਪਿੱਛੇ ਮੁੜ ਕੇ ਨਹੀਂ ਵੇਖਿਆ। ਮੇਹੁਲ ਚੋਕਸੀ ਨੀਰਵ ਮੋਦੀ ਦਾ ਮਾਮਾ ਹੈ। ਮੇਹੁਲ ਹੀਰਿਆਂ ਦਾ ਇਕ ਵੱਡਾ ਕਾਰੋਬਾਰ ਹੈ। ਜਵੈਲਰੀ ਦਾ ਵਿਸ਼ਵ ਵਿਚ ਇਕ ਵੱਡਾ ਨਾਮ ਹੈ। ਮੇਹੁਲ ਦੀ ਕੰਪਨੀ ਗੀਤਾਂਜਲੀ ਦਾ ਸਾਲਾਨਾ ਕਰੀਬ 13 ਹਜ਼ਾਰ ਕਰੋੜ ਦਾ ਕਾਰੋਬਾਰ ਹੈ। ਗੀਤਾਂਜਲੀ ਦਾ ਕਾਰੋਬਾਰ ਦੇਸ਼ ਦੇ ਨਾਲ ਨਾਲ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਗੀਤਾਂਜਲੀ ਵਿਸ਼ਵ ਭਰ ਵਿੱਚ ਹੀਰੇ ਨਿਰਯਾਤ ਕਰਦੀ ਹੈ।

 

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ