Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

"ਯੁੱਧ ਨਸ਼ਿਆਂ ਵਿਰੁੱਧ" ਜ਼ਿਲ੍ਹਾ ਸਿਹਤ ਵਿਭਾਗ ਨਸ਼ੇ ਦੀ ਬੀਮਾਰੀ ਦੇ ਖ਼ਾਤਮੇ ਲਈ ਵਚਨਵੱਧ : ਡਾ. ਸੰਗੀਤਾ ਜੈਨ 

April 11, 2025 02:49 PM
SehajTimes
 
ਨਸ਼ਾ ਮਾਨਸਿਕ ਰੋਗ, ਜਿਸ ਤੋਂ ਨਿਜਾਤ ਪਾਉਣਾ ਮੁਸ਼ਕਲ ਨਹੀਂ 
 
ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ  ਸਿਹਤ ਵਿਭਾਗ ਨਸ਼ੇ ਦੀ ਬੀਮਾਰੀ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ ਨਸ਼ਾ ਛੱਡਣ ਦਾ ਚਾਹਵਾਨ ਕੋਈ ਵੀ ਵਿਅਕਤੀ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰਾਂ ਨਾਲ ਸੰਪਰਕ ਕਰ ਸਕਦਾ ਹੈ ਜਾਂ ਸਿਹਤ ਵਿਭਾਗ ਦੀ ਮੈਡੀਕਲ ਹੈਲਪਲਾਈਨ 'ਤੇ ਅਪਣੀ ਤਕਲੀਫ਼ ਬਾਰੇ ਦੱਸ ਸਕਦਾ ਹੈl ਇੱਥੇ ਜਾਰੀ ਪ੍ਰੈੱਸ ਨੋਟ ਵਿਚ ਸਿਵਲ ਸਰਜਨ ਨੇ ਆਖਿਆ ਕਿ ਨਸ਼ਾਖ਼ੋਰੀ ਵੀ ਹੋਰਨਾਂ ਬੀਮਾਰੀਆਂ ਵਾਂਗ ਹੈ, ਜਿਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਸ਼ੇ ਦੇ ਮਰੀਜ਼ਾਂ ਦੀ ਸਿਹਤਯਾਬੀ ਲਈ ਪੂਰੀ ਵਾਹ ਲਾਉਂਦਾ ਹੈ ਅਤੇ ਮਰੀਜ਼ ਨੂੰ ਵੀ ਇਸ ਜਾਨਲੇਵਾ ਬੀਮਾਰੀ ਤੋਂ ਨਿਜਾਤ ਪਾਉਣ ਲਈ ਅਪਣਾ ਮਨ ਪੱਕਾ ਕਰਨਾ ਚਾਹੀਦਾ ਹੈ l ਉਨ੍ਹਾਂ ਕਿਹਾ ਕਿ ਮੋਹਾਲੀ ਦੇ ਸੈਕਟਰ 66 ਵਿਖੇ ਜ਼ਿਲ੍ਹਾ ਪੱਧਰੀ ਨਸ਼ਾ-ਛੁਡਾਊ ਤੇ ਮੁੜ-ਵਸੇਬਾ ਕੇਂਦਰ ਹੈ ਜਿੱਥੇ ਨਸ਼ੇ ਦੀ ਬੀਮਾਰੀ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ l ਨਸ਼ੇ ਦੇ ਮਰੀਜ਼ਾਂ ਨੂੰ ਇਸ ਕੇਂਦਰ ਵਿਚ ਰਹਿਣ-ਸਹਿਣ ਤੇ ਖਾਣ-ਪੀਣ ਦੀ ਮੁਫ਼ਤ ਸਹੂਲਤ ਦਿੱਤੀ ਜਾਂਦੀ ਹੈ l ਉਨ੍ਹਾਂ ਦਸਿਆ ਕਿ ਮਰੀਜ਼ਾਂ ਦਾ ਡਾਕਟਰੀ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਰੀਰਕ ਗਤੀਵਿਧੀ ਵੀ ਕਰਵਾਈ ਜਾਂਦੀ ਹੈ ਜਿਵੇਂ ਖੇਡਾਂ, ਯੋਗ, ਕਿੱਤਾਤਾਮੁਖੀ ਸਿਖਲਾਈ, ਬੂਟੇ ਲਾਉਣ ਦਾ ਕੰਮ ਆਦਿ l ਇਸ ਤੋਂ ਇਲਾਵਾ ਉਨ੍ਹਾਂ ਲਈ ਮਨੋਰੰਜਨ ਗਤੀਵਿਧੀਆਂ ਵੀ ਕੀਤੀਆਂ ਜਾਂਦੀਆਂ ਹਨ l ਉਨ੍ਹਾਂ ਦਸਿਆ ਕਿ ਮਰੀਜ਼ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਂਦੀ ਹੈ ਤਾਕਿ ਉਸ ਦੇ ਮਨ ਅੰਦਰ ਬਦਨਾਮੀ ਦਾ ਭਾਵ ਪੈਦਾ ਨਾ ਹੋਵੇ l ਡਾ. ਜੈਨ ਨੇ ਆਖਿਆ ਕਿ ਕੇਂਦਰ ਵਿਚ ਮੌਜੂਦ ਮੈਡੀਕਲ ਅਫ਼ਸਰ ਤੇ ਹੋਰ ਸਾਰੇ ਸਟਾਫ਼ ਵਲੋਂ ਮਰੀਜ਼ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਂਦਾ ਹੈ ਤਾਕਿ ਉਸ ਨੂੰ ਓਪਰਾਪਣ ਨਾ ਲੱਗੇ ਤੇ ਉਸ ਦਾ ਧਿਆਨ ਸਿਰਫ਼ ਨਸ਼ਾ-ਮੁਕਤੀ ਵੱਲ ਰਹੇ l 
ਸਿਵਲ ਸਰਜਨ ਨੇ ਕਿਹਾ ਮਰੀਜ਼ਾਂ ਲਈ ਵੱਖ ਵੱਖ ਗਤੀਵਿਧੀਆਂ ਕਰਾਉਣ ਦਾ ਮਕਸਦ ਉਨ੍ਹਾਂ ਨੂੰ ਕੇਂਦਰ ਵਿਚ ਘਰ ਜਿਹਾ ਮਾਹੌਲ ਪ੍ਰਦਾਨ ਕਰਨਾ ਹੈ ਤਾਕਿ ਉਨ੍ਹਾਂ ਦਾ ਧਿਆਨ ਨਸ਼ਿਆਂ ਦੀ ਬੁਰੀ ਆਦਤ ਤੋਂ ਹਮੇਸ਼ਾ ਲਈ ਪਾਸੇ ਹੋਵੇ ਅਤੇ ਉਹ ਆਮ ਵਿਅਕਤੀ ਵਾਂਗ ਅਪਣੀ ਜ਼ਿੰਦਗੀ ਬਤੀਤ ਕਰ ਸਕਣ। ਇਸ ਤੋਂ ਇਲਾਵਾ ਕੌਸਲਰ ਮਰੀਜ਼ ਨੂੰ ਵੱਖ ਵੱਖ ਤਰੀਕਿਆਂ ਨਾਲ ਨਸ਼ਾ ਛੱਡਣ ਲਈ ਲਗਾਤਾਰ ਪ੍ਰੇਰਿਤ ਕਰਦੇ ਰਹਿੰਦੇ ਹਨl
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਘਰ, ਰਿਸ਼ਤੇਦਾਰੀ ਜਾਂ ਗੁਆਂਢ ਵਿਚ ਨਸ਼ੇ ਦਾ ਕੋਈ ਮਰੀਜ਼ ਹੈ ਅਤੇ ਉਹ ਨਸ਼ਾ ਛਡਣਾ ਚਾਹੁੰਦਾ ਹੈ ਤਾਂ ਉਸ ਨੂੰ ਪ੍ਰੇਰਨਾ ਦੇ ਕੇ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ l
 

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ