Friday, August 01, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਸੁਨਾਮ ਵਿਖੇ ਸਜਾਇਆ ਦਸਤਾਰ ਚੇਤਨਾ ਮਾਰਚ 

April 11, 2025 04:19 PM
ਦਰਸ਼ਨ ਸਿੰਘ ਚੌਹਾਨ
ਅਜੋਕੀ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣਾ ਸਮੇਂ ਦੀ ਲੋੜ -- ਛਾਜਲਾ 
 
ਸੁਨਾਮ : ਸੁਨਾਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਨਾਮਦੇਵ ਜੀ ਸਰਦਾਰੀਆਂ ਟਰਸਟ ਪੰਜਾਬ ਅਤੇ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਨੇ ਨਿਵੇਕਲੀ ਪਹਿਲ ਕਰਦਿਆਂ ਸ਼ਹਿਰ ਅੰਦਰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਦਸਤਾਰ ਚੇਤਨਾ ਮਾਰਚ ਦਾ ਆਯੋਜਿਨ ਕੀਤਾ। ਦਸਤਾਰ ਚੇਤਨਾ ਮਾਰਚ ਵਿੱਚ  ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵੱਡੀ ਗਿਣਤੀ ਵਿੱਚ  ਬੀਬੀਆਂ ਨੇ ਵੀ ਭਾਗ ਲਿਆ ਜਿਨ੍ਹਾਂ ਨੇ ਆਪਣੇ ਸਿਰ ਦੇ ਉੱਤੇ ਕੇਸਰੀ ਦੁਪੱਟੇ ਸਜਾਏ ਹੋਏ ਸਨ। ਚੇਤਨਾ ਮਾਰਚ ਦਾ ਉਦੇਸ਼ ਇਹ ਸੀ ਕਿ ਸਾਡੇ ਸਿਰਾਂ ਤੋਂ ਅਲੋਪ ਹੋ ਰਹੀਆਂ ਦਸਤਾਰਾਂ ਨੂੰ ਦੁਬਾਰਾ ਸਾਡੇ ਬੱਚਿਆਂ ਦੇ ਸਿਰ ਤੇ ਸਜਾਉਣ ਲਈ ਇਹ ਯੋਗ ਉਪਰਾਲਾ ਕੀਤਾ ਗਿਆ। ਦਸਤਾਰ ਚੇਤਨਾ ਮਾਰਚ ਦੀ ਅਰੰਭਤਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਅਤੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਕੀਤੀ। ਉਨ੍ਹਾਂ ਪ੍ਰਬੰਧਕਾਂ ਵੱਲੋਂ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਗੁਰਦੁਆਰਾ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਵੀ ਚੇਤਨਾ ਮਾਰਚ ਵਿੱਚ ਸ਼ਾਮਲ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਦਸਤਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਅਜੋਕੀ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣਾ ਸਮੇਂ ਦੀ ਲੋੜ ਬਣ ਗਈ ਹੈ। ਗੁਰਦੁਆਰਾ ਸਾਹਿਬ ਦੇ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਸਮੁੱਚੀਆਂ ਸੰਗਤਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਸਤਨਾਮ ਸਿੰਘ ਦਬੜੀਖਾਨਾ, ਜੁਗਰਾਜ ਸਿੰਘ ਢੱਡਰੀਆਂ, ਆਲ ਇੰਡੀਆ ਕਸ਼ੱਤਰੀ ਟਾਂਕ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ, ਰਾਜਪ੍ਰੀਤ ਸਿੰਘ ਬਡਰੁੱਖਾਂ ਦਸਤਾਰ ਕੋਚ, ਗੁਰਜੀਤ ਸਿੰਘ ਚਹਿਲ, ਤਰਲੋਚਨ ਸਿੰਘ ਮੋਹਲ ਪ੍ਰਧਾਨ, ਮਨਿੰਦਰ ਸਿੰਘ ਲਖਮੀਰਵਾਲਾ, ਗੁਰਿੰਦਰਜੀਤ ਸਿੰਘ ਧਾਲੀਵਾਲ, ਗੁਰਸਿਮਰਤ ਸਿੰਘ ਜਖੇਪਲ, ਗੁਰਪ੍ਰੀਤ ਕੌਰ ਖਾਲਸਾ, ਸਿਮਰਨਜੀਤ ਕੌਰ, ਲਵਪ੍ਰੀਤ ਕੌਰ ਲਵਲੀ, ਬੀਬੀ ਸੁਖਵੰਤ ਕੌਰ, ਸੁਰਜੀਤ ਕੌਰ, ਬਲਵਿੰਦਰ ਕੌਰ ਔਲਖ, ਰੂਪ ਸਿੰਘ, ਮਹਿੰਦਰ ਸਿੰਘ ਜੌੜਾ, ਲਾਲ ਸਿੰਘ, ਜਗਮੇਲ ਸਿੰਘ ਭੁੱਲਰ, ਪਰਮਜੀਤ ਸਿੰਘ, ਰਾਜੂ ਸਿੰਘ, ਸਾਹਿਬਜੋਤ ਸਿੰਘ ਮੀਡੀਆ ਇੰਚਾਰਜ, ਮਨਪ੍ਰੀਤ ਸਿੰਘ ਨੀਲੋਵਾਲ, ਸੰਜੀਵ ਮੈਨਨ, ਲੱਕੀ ਜੱਸਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment