Friday, December 05, 2025

Majha

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

April 11, 2025 06:52 PM
SehajTimes

ਕੋਟਕਪੂਰਾ : ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਬਪੱਖੀ ਉੱਨਤੀ ਲਈ ਅਨੇਕਾਂ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਜੰਗੀ ਪੱਧਰ 'ਤੇ ਵਿਕਸਤ ਕਰਨਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜਟ ਦਾ ਵੱਡਾ ਹਿੱਸਾ ਸਿਹਤ ਤੇ ਸਿੱਖਿਆ ਖੇਤਰਾਂ 'ਤੇ ਖ਼ਰਚ ਕੀਤਾ ਜਾ ਰਿਹਾ ਹੈ।

ਸਪੀਕਰ ਨੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਵਿਖੇ 1.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਤੇਗ ਬਹਾਦਰ ਨਗਰ ਕੋਟਕਪੂਰਾ ਵਿਖੇ 7.84 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 3 ਕੋਟਕਪੂਰਾ ਵਿਖੇ 3.64 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅਮਨ ਨਗਰ ਕੋਟਕਪੂਰਾ ਵਿਖੇ 9.5 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਥੇਹ ਚਿਬੀਆ ਵਾਲੇ ਕੋਟਕਪੂਰਾ ਵਿਖੇ 4.49 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਪ੍ਰਕਿਰਿਆ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ।

Have something to say? Post your comment

 

More in Majha

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ