Wednesday, October 15, 2025

Chandigarh

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

April 11, 2025 06:56 PM
SehajTimes

ਟਰਾਂਪੋਰਟ ਵਿਭਾਗ ਅਧੀਨ ਅਤੇ ਐਸ.ਡੀ.ਐਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਦਿੱਤੀ ਗਈ ਸਿਖਲਾਈ

ਸਮੁੱਚੇ ਕਰਮਚਾਰੀਆਂ ਦੇ ਐਮ ਸੇਵਾ ਲਾਗਇਨ ਬਣਾਉਣ ਅਤੇ ਯੂਜ਼ਰ ਗਾਈਡ ਉਪਲੱਬਧ ਕਰਵਾਉਣ ਮਗਰੋਂ ਆਨਲਾਈਨ ਪ੍ਰਣਾਲੀ ਸ਼ੁਰੂ

ਇਸ ਕਦਮ ਨਾਲ ਜਿੱਥੇ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ, ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੂਰ ਹੋਣਗੀਆਂ: ਟਰਸਪੋਰਟ ਮੰਤਰੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀ
ਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਇਸ ਤੋਂ ਪਹਿਲਾ ਪੁਰਾਣੀ ਪ੍ਰਣਾਲੀ ਤਹਿਤ ਰਜਿਸਟਰਾਂ ਉਪਰ ਹਾਜ਼ਰੀ ਲੱਗਦੀ ਸੀ। ਉਨ੍ਹਾਂ ਦੱਸਿਆ ਕਿ ਟਰਾਂਪੋਰਟ ਵਿਭਾਗ ਅਧੀਨ ਅਤੇ ਐਸ.ਡੀ.ਐਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਆਨਲਾਈਨ ਹਾਜ਼ਰੀ ਲਾਉਣ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਕਰਮਚਾਰੀ ਨੂੰ ਕੋਈ ਦਿੱਕਤ ਨਾ ਆਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਹਾਜ਼ਰੀ ਐਮ ਸੇਵਾ ਐਪ ‘ਤੇ ਆਨਲਾਈਨ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਸ਼ੁਰੂ ਹੋ ਗਈ ਹੈ।

ਸ. ਭੁੱਲਰ ਨੇ ਅੱਗੇ ਦੱਸਿਆ ਕਿ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਦੇ ਐਮ ਸੇਵਾ ਲਾਗਇਨ ਬਣਾਉਣ ਅਤੇ ਯੂਜ਼ਰ ਗਾਈਡ ਉਪਲੱਬਧ ਕਰਵਾਉਣ ਮਗਰੋਂ ਹਾਜ਼ਰੀ ਲਾਉਣ ਦੀ ਇਹ ਆਨਲਾਈਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕੋਈ ਵੀ ਮੁਲਾਜ਼ਮ ਘਰ ਬੈਠ ਕੇ ਆਨਲਾਈਨ ਹਾਜ਼ਰੀ ਨਹੀਂ ਲਾ ਸਕੇਗਾ, ਕਿਉਂਕਿ ਸਬੰਧਤ ਨੂੰ ਜੀਓ ਫੈਂਸਿੰਗ ਦੇ ਨਾਲ-ਨਾਲ ਲਾਟੀਟਿਊਡ ਅਤੇ ਲੌਂਗੀਟਿਊਡ ਸਾਫਟਵੇਅਰ ਦਾ ਇਸਤੇਮਾਲ ਵੀ ਕਰਨਾ ਪਏਗਾ, ਜਿਸ ਨਾਲ ਹਾਜ਼ਰੀ ਲਗਾਉਣ ਸਮੇਂ ਸਬੰਧਤ ਮੁਲਾਜ਼ਮ ਦੀ ਲੋਕੇਸ਼ਨ ਵੀ ਦਫਤਰ ਕੋਲ ਪਹੁੰਚ ਜਾਵੇਗੀ।

ਸ. ਭੁੱਲਰ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਮੁਲਾਜ਼ਮ ਨੇ ਦਫਤਰ ਤੋਂ ਬਾਹਰ ਕਿਸੇ ਕੰਮ ਜਾਣਾ ਹੈ ਤਾਂ ਸਬੰਧਤ ਮੁਲਾਜ਼ਮ ਮੋਬਾਈਲ ਰਾਹੀਂ ਆਪਣੀ ਲੋਕੇਸ਼ਨ ਭੇਜਣੀ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਜਿੱਥੇ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ, ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੂਰ ਹੋਣਗੀਆਂ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਵਿਸ਼ਵ ਪੱਧਰ ਦੀਆਂ ਉਦਯੋਗਿਕ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਲਈ ਤਿਆਰ : ਮੁੱਖ ਮੰਤਰੀ

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਭਾਜਪਾ ਨੇ " ਆਪ " ਸਰਕਾਰ ਤੋਂ ਮੰਗਿਆ 12, ਹਜ਼ਾਰ ਕਰੋੜ ਰੁਪਏ ਦਾ ਹਿਸਾਬ 

ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ