Wednesday, July 02, 2025

Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

April 11, 2025 07:10 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਭਲਕੇ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਮਿਲਣੀ ਦਾ ਉਦੇਸ਼ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਤ ਕਰਨਾ ਹੈ ਤਾਂ ਕਿ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਨੂੰ ਬਚਾਇਆ ਜਾ ਸਕੇ।
ਇਹ ਕਿਸਾਨ ਮਿਲਣੀ ਸ਼ਨਿਚਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗੀ ਜਿੱਥੇ 1100 ਤੋਂ ਵੱਧ ਕਿਸਾਨ ਸ਼ਿਰਕਤ ਕਰਨਗੇ। ਇਸ ਮੌਕੇ ਵੱਖ-ਵੱਖ ਸਟਾਲ ਵੀ ਲਾਏ ਜਾਣਗੇ ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਸਰਕਾਰ ਦੁਆਰਾ ਖੇਤੀ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਵਿਸ਼ੇਸ਼ ਸਰਕਾਰ-ਕਿਸਾਨ ਮਿਲਣੀ ਦਾ ਮਨੋਰਥ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀ ਫਸਲ ਬਾਰੇ ਜਾਗਰੂਕ ਕਰਨਾ ਹੈ।
ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਪਾਣੀ ਦੀ ਘੱਟ ਖਪਤ ਵਾਲੀਆਂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਜਾਵੇਗੀ ਕਿ ਅਕਤੂਬਰ ਵਿੱਚ ਝੋਨਾ ਵੱਢਣ ਉਪਰੰਤ ਵੱਧ ਨਮੀ ਕਾਰਨ ਫਸਲ ਵੇਚਣ ਮੌਕੇ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਦਾ ਸੀਜ਼ਨ ਇਕ ਜੂਨ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਝੋਨੇ ਦੀ ਫਸਲ ਲਈ ਜੋਨ ਅਧਾਰਿਤ ਕਾਸ਼ਤ ਯਕੀਨੀ ਬਣਾਈ ਜਾਵੇਗੀ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਨੇ ਲੋੜੀਂਦੀ ਵਿਉਂਤਬੰਦੀ ਅਤੇ ਬੰਦੋਬਸਤ ਪਹਿਲਾਂ ਹੀ ਕਰ ਲਏ ਹਨ। ਝੋਨੇ ਦੀ ਲੁਆਈ ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸੂਬੇ ਨੂੰ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਝੋਨੇ ਦੀ ਪੜਾਅਵਾਰ ਕਾਸ਼ਤ ਬਾਰੇ ਤਰੀਕਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਦਾ ਲਾਭ ਲੈ ਸਕਣ। ਸੂਬਾ ਸਰਕਾਰ ਇਸ ਮਿਲਣੀ ਦੌਰਾਨ ਖੇਤੀਬਾੜੀ ਮਾਹਿਰਾਂ ਨੂੰ ਵੀ ਨਾਲ ਜੋੜੇਗੀ ਤਾਂ ਕਿ ਇਸ ਦਾ ਫਾਇਦਾ ਕਿਸਾਨਾਂ ਨੂੰ ਮਿਲ ਸਕੇ। ਇਹ ਮਿਲਣੀ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਉਤੇ ਕੇਂਦਰਿਤ ਹੋਵੇਗੀ।

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ