Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਬੇਗਮਪੁਰਾ ਟਾਈਗਰ ਫੋਰਸ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਬਸੀ ਬਾਹਿਦ ਵਿਖੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਕਿਤਾਬਾਂ ਵੰਡੀਆਂ

April 12, 2025 01:24 PM
SehajTimes

ਹੁਸ਼ਿਆਰਪੁਰ : ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰਤੀ ਸੰਵਿਧਾਨ ਦੇ ਸਿਰਜਣਹਾਰ  ਭਾਰਤ ਰਤਨ ਨਾਰੀ ਸ਼ਕਤੀ ਦੇ ਮੁਕਤੀ ਦਾਤਾ ਹਰ ਵਰਗ ਨੂੰ ਸਵਿਧਾਨ ਵਿੱਚ ਬਰਾਬਰ ਦਾ ਅਧਿਕਾਰ ਦੇਣ ਵਾਲੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਤੇ ਜਨਮ ਦਿਨ ਨੂੰ ਮੁੱਖ ਰੱਖਦਿਆਂ
ਬੇਗਮਪੁਰਾ ਟਾਈਗਰ ਫੋਰਸ ਦੇ ਬਲਾਕ ਹਰਿਆਣਾ ਭੂੰਗਾ ਦੇ ਪ੍ਰਧਾਨ ਅਨਿਲ ਕੁਮਾਰ ਬੰਟੀ ਅਤੇ ਬਲਾਕ ਹਰਿਆਣਾ ਦੇ ਉਪ ਪ੍ਰਧਾਨ ਰਾਹੁਲ ਕਲੋਤਾ ਦੀ ਪ੍ਰਧਾਨਗੀ ਹੇਠ  ਸਰਕਾਰੀ ਮਿਡਲ ਸਮਾਰਟ ਸਕੂਲ ਬਸੀ ਬਾਹਿਦ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਕਾਪੀਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿਕਾਸ ਦਾ ਧੁਰਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਮਦਦ ਕਰਨੀ ਚਾਹੀਦੀ ਹੈ।
ਉਹਨਾਂ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਬਾਬਾ ਸਾਹਿਬ ਨੂੰ ਆਪਣੀ ਮੁੱਢਲੀ ਸਿਖਿਆ ਦੋਰਾਨ ਹੀ ਸਮਾਜ ਦੇ ਭੇਦਭਾਵ ਦਾ ਸ਼ਿਕਾਰ ਹੋਣਾ ਪਿਆ ਸੀ ਲੇਕਿਨ ਉਹ ਪੜ੍ਹੋ,ਜੁੜ੍ਹੋ ਅਤੇ ਸੰਘਰਸ਼ ਕਰੋ ਨੂੰ ਆਪਣੇ ਮੰਨ ਵਿੱਚ ਵਸਾ ਕੇ  ਆਪਣੀ ਮੰਜਿਲ ਤੇ ਪਹੁੰਚ ਕੇ ਭਾਰਤ ਦੇਸ਼ ਨੂੰ ਸੰਵਿਧਾਨ ਵਰਗੀ  ਅਣਮੁੱਲੀ ਸੋਗਾਤ ਦਿੱਤੀ । ਉਹਨਾਂ ਉਹਨਾਂ ਹਰ ਵਰਗੇ ਦੇ ਬੱਚਿਆਂ ਤੇ ਵਿਸ਼ੇਸ਼ ਜੋਰ ਦਿੱਤਾ ਕਿ ਉਹ ਪੜ੍ਹ -ਲਿਖ ਕੇ ਆਪਣੇ ਪੈਰਾਂ ਤੇ ਖੜੇ ਹੋ ਕੇ ਸਮਾਜ ਦੀ ਸੇਵਾ ਕਰ ਸਕਣ । ਉਹਨਾਂ ਬਾਲ ਵਿਆਹ ਅਤੇ ਸਤੀ ਪ੍ਰਥਾ ਦਾ ਵਿਰੋਧ ਵੀ ਆਪਣੇ ਜੀਵਨ ਵਿੱਚ ਕੀਤਾ । ਉਹਨਾਂ ਕਿਹਾ ਕਿ  ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਕਾਰਨ ਸਮਾਜ ਵਿੱਚ ਭਾਵੇਂ ਕਿ ਅੱਜ ਕਲ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਪਰ ਫਿਰ ਵੀ ਉਹਨਾਂ ਦੇ ਆਦਰਸ਼ਾਂ ਅਤੇ ਸਿਧਾਤਾਂ ਤੇ ਕੁੱਝ ਲੋਕ ਚੱਲਣ ਲਈ ਤਿਆਰ ਨਹੀਂ ਹਨ ਜਿਸ ਕਾਰਨ ਸਮਾਜਿਕ ਭੇਦਭਾਵ ਹੁਣ ਵੀ ਦੇਖਣ ਨੂੰ ਮਿਲ ਰਿਹਾ ਹੈ । ਜਿਸ ਦਾ ਦੇਸ਼ ਵਿੱਚੋਂ ਅੰਤ ਹੋਣਾ ਚਾਹੀਦਾ ਹੈ ! ਇਸ ਮੌਕੇ ਸਕੂਲ ਮੁਖੀ ਮੋਹਨ ਲਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ  ਅਮਰੀਕ ਸਿੰਘ ਰਾਜੂ ਮਨਪ੍ਰੀਤ ਖਲੋਤਾ, ਸਤੀਸ਼ ਕੁਮਾਰ ਬਸੀ ਬਾਹਦ, ਨਵਤੋਜ, ਮੋਹਨ ਲਾਲ, ਅਨੀਤਾ ਰਾਣੀ, ਗੁਰਜੀਤ ਕੌਰ, ਸਪਨਾ, ਬਲਜੀਤ ਕੌਰ, ਨਵਜੋਤ ਸਿੰਘ, ਸੁਨੀਲ ਦੱਤਾ,ਸੁਰਿੰਦਰ ਪਾਲ ਨੰਬਰਦਾਰ, ਸੋਮਨਾਥ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਬੀਰ ਸਿੰਘ, ਸ਼ੀਲਾ ਰਾਣੀ, ਕਮਲਜੀਤ ਕੌਰ ਸਮੇਤ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ