Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪੈਨਸ਼ਨਰਾਂ ਨੇ "ਆਪ" ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

April 15, 2025 01:05 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ ਮਹੀਨਾਵਾਰ ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਉੱਪਰ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਮਾਨ ਸਰਕਾਰ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਪੈਨਸ਼ਨਰ ਆਗੂਆਂ ਗੁਰਬਖਸ਼ ਸਿੰਘ ਜਖੇਪਲ, ਚੇਤ ਰਾਮ ਢਿੱਲੋਂ, ਕਾਮਰੇਡ ਮੋਹਨ ਲਾਲ ਅਤੇ ਪ੍ਰੇਮ ਅਗਰਵਾਲ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਈ ਬਹੁਤ ਹੀ ਘਟੀਆ ਅਤੇ ਮਾੜੀ ਸੋਚ ਵਾਲ਼ੀ ਸਰਕਾਰ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ ਏ 55% ਹੋ ਗਿਆ ਹੈ ਪਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਿਰਫ਼ 42% ਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਹੈ ਕਿ ਮੈਡੀਕਲ ਭੱਤਾ 3000 ਰੁਪਏ ਕੀਤਾ ਜਾਵੇ ਕਿਉਕਿ ਡਾਕਟਰਾਂ ਨੇ ਵੀ ਚੈਕ ਅੱਪ ਕਰਨ ਦੀ ਫ਼ੀਸ ਵਿੱਚ ਤਿੰਨ ਗੁਣਾ ਵਾਧਾ ਕਰ ਦਿੱਤਾ ਗਿਆ ਹੈ ਅਤੇ ਦਵਾਈਆਂ ਦੇ ਰੇਟ ਵੀ ਚਾਰ ਗੁਣਾ ਵਧ ਗਏ ਹਨ। ਉਨ੍ਹਾਂ ਆਖਿਆ ਕਿ ਪਹਿਲੀ ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2/59 ਦੇ ਫੈਕਟਰ ਵਿੱਚ ਪੈਨਸ਼ਨ ਫਿਕਸ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।ਇਸ ਮੌਕੇ ਗਿਰਧਾਰੀ ਲਾਲ ਜਿੰਦਲ, ਮਦਨ ਲਾਲ ਬਾਂਸਲ, ਗੰਗਾ ਰਾਮ, ਚਮਕੌਰ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਕੰਬੋਜ, ਰਤਨ ਲਾਲ, ਜਗਦੇਵ ਸਿੰਘ ਚੀਮਾਂ, ਸੁਖਦੇਵ ਸਿੰਘ ਚੀਮਾਂ, ਰਜਿੰਦਰ ਕੁਮਾਰ, ਕਰਮ ਸਿੰਘ ਛਾਜਲੀ, ਕੁਲਦੀਪ ਪਾਠਕ, ਰਜਿੰਦਰ ਕੁਮਾਰ ਥਾਣੇਦਾਰ ਆਦਿ ਪੈਨਸ਼ਨਰਜ਼ ਹਾਜ਼ਰ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ