Wednesday, December 17, 2025

Health

ਜ਼ਿਲ੍ਹੇ ਦੇ ਸਰਕਾਰੀ ਹਸਪਤਾਲ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ

April 15, 2025 02:16 PM
SehajTimes

ਮੋਹਾਲੀ : 14 ਅਪ੍ਰੈਲ :ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ (ਬੁੱਧਵਾਰ) ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ, ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਯੁਸ਼ਮਾਨ ਹੈਲਥ ਐਂਡ ਵੈੱਲਨੈਸ ਸੈਂਟਰ/ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ । ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹਸਪਤਾਲਾਂ ਵਿਚਲੇ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਖੁਲ੍ਹਣ ਦੇ ਨਿਯਤ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁਲ੍ਹਣਗੇ ਤਾਕਿ ਪਰਚੀ ਬਣਾਉਣ ਸਮੇਂ ਮਰੀਜ਼ਾਂ ਦੀਆਂ ਕਤਾਰਾਂ ਨਾ ਲੱਗ ਸਕਣ ਅਤੇ ਮਰੀਜ਼ ਅਪਣੀ ਜਾਂਚ ਤੇ ਇਲਾਜ ਦਾ ਕੰਮ ਆਰਾਮ ਨਾਲ ਸਮੇਂ ਸਿਰ ਕਰਵਾ ਸਕਣ। ਡਾ. ਜੈਨ ਨੇ ਦਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦੇ ਕੰਮ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਰਹੇਗਾ, ਜਿਸ ਵਿਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।  
      ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (16 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (16 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ ।
     

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ