Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮੁੱਖ ਮੰਤਰੀ ਮਾਨ ਅਤੇ ਬਾਜਵਾ ’ਚ ਚੱਲ ਰਿਹਾ ਫਿਕਸ ਮੈਚ : ਪ੍ਰੋ. ਸਰਚਾਂਦ ਸਿੰਘ  ਖਿਆਲਾ

April 16, 2025 02:34 PM
SehajTimes
ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ  ਖਿਆਲਾ ਨੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬੰਬਾਂ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤ ’ਤੇ ਸ. ਬਾਜਵਾ ਦੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਦੋਹਾਂ ਧਿਰਾਂ ਦਾ ਫਿਕਸ ਮੈਚ ਕਰਾਰ ਦਿੱਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਆਪ ਦੇ ਆਗੂਆਂ ਵੱਲੋਂ ਕਾਂਗਰਸ ’ਤੇ ਭਾਰਤ ਵਿਰੋਧੀ ਬਾਹਰੀ ਤਾਕਤਾਂ ਦੇ ਸੰਪਰਕ ਵਿਚ ਹੋਣ ਦੇ ਦੋਸ਼ਾਂ ’ਚ ਗੰਭੀਰਤਾ ਮੌਜੂਦ ਹੈ ਅਤੇ ਵਾਕਿਆ ਹੀ ਪੰਜਾਬ ਕਾਂਗਰਸ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਪਹੁੰਚ ਕਾਰਨ ਦੇਸ਼ ਦੀ ਸੁਰੱਖਿਆ, ਏਕਤਾ ਤੇ ਅਖੰਡਤਾ ਖ਼ਤਰਾ ਹੈ ਅਤੇ ਇਨ੍ਹਾਂ ਕਾਰਨ ਲੋਕਾਂ ’ਚ ਦਹਿਸ਼ਤ ਪੈਦਾ ਹੋ ਰਿਹਾ ਹੈ ਤਾਂ ’ਆਪ’ ਨੇ ਹੁਣ ਤਕ ਕਾਂਗਰਸ ਅਗਵਾਈ ਵਾਲੀ ਇੰਡੀ ਅਲਾਇੰਸ ਤੋਂ ਖ਼ੁਦ ਨੂੰ ਤੁਰੰਤ ਵੱਖ ਕਰਨ ਦਾ ਐਲਾਨ ਕਿਉਂ ਨਹੀਂ ਕੀਤਾ?    
ਪ੍ਰੋ. ਸਰਚਾਂਦ ਸਿੰਘ ਨੇ ਮੁੱਖਮੰਤਰੀ ਮਾਨ ਨੂੰ ਕਿਹਾ ਕਿ ਸ. ਬਾਜਵਾ ਸ਼ੁਰ੍ਹਲੀਆਂ ਛੱਡਣ ਦੇ ਆਦੀ ਹਨ, ਉਨ੍ਹਾਂ ਦੇ ਸਿਆਸੀ ਤੇ ਗੈਰ ਜ਼ਿੰਮੇਵਾਰ ਬਿਆਨ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਣਾ ਚਾਹੀਦਾ  ਸੀ, ਨਾ ਹੀ ਉਨ੍ਹਾਂ ਖਿਲਾਫ ਕਾਹਲੀ ’ਚ ਐਫਆਈਆਰ ਦਰਜ ਕਰਨ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਮੁੱਖਮੰਤਰੀ ਮਾਨ ਆਪਣੀ ਸਰਕਾਰ ਦੀਆਂ ਨਾਕਾਮੀਆਂ ਅਤੇ ਪੰਜਾਬ ਨੂੰ ਦਰਪੇਸ਼ ਅਮਨ ਕਾਨੂੰਨ ਦੀ ਖ਼ਰਾਬ ਸਥਿਤੀ, ਨਸ਼ਾ,ਬੇਰੁਜ਼ਗਾਰੀ, ਕੁਸ਼ਾਸਨ ਆਦਿ ਬੁਨਿਆਦੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵਿਰੋਧੀ ਧਿਰ ਦੇ ਨੇਤਾ ਖਿਲਾਫ ਕਾਰਵਾਈ ਨੂੰ ਅੰਜਾਮ  ਦੇ ਰਿਹਾ ਹੈ। ਉੱਧਰ ਸ. ਬਾਜਵਾ ਕਾਂਗਰਸ ’ਚ ਆਪਣੀ ਰਾਜਸੀ ਸਾਖ ਬਚਾਉਣ ਦੀ ਕੋਸ਼ਿਸ਼ ’ਚ ਮਸਰੂਫ਼ ਹਨ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ  ਦੋਹਾਂ ਧਿਰਾਂ ’ਚ ਲੋਕ ਹਿਤਾਂ ਪ੍ਰਤੀ ਗੰਭੀਰਤਾ ਦੀ ਅਣਹੋਂਦ ਹੈ। ਸ. ਬਾਜਵਾ ਨੂੰ ਲੋਕ-ਹਿਤ  ’ਚ ਇਹ ਦਸ ਦੇਣਾ ਚਾਹੀਦਾ ਹੈ ਕਿ  ਬਾਕੀ ਦੇ 32 ਬੰਬ ਕਿਥੇ ਜਾਂ ਕਿਸ ਕੋਲ ਹਨ? ਉਨ੍ਹਾਂ ਸ. ਬਾਜਵਾ ਦੇ ਪਿੱਠ ’ਤੇ ਖੜ੍ਹਨ ਵਾਲੇ ਜੈ ਰਾਮ ਰਮੇਸ਼ ਅਤੇ ਭੂਪੇਸ਼ ਬਘੇਲ ਵਰਗੇ ਸੀਨੀਅਰ ਕਾਂਗਰਸੀ ਆਗੂਆਂ ਦੀ ਪਹੁੰਚ ’ਤੇ ਹੈਰਾਨੀ ਪ੍ਰਗਟ ਕੀਤੀ ਅਤੇ ਕਿਹਾ ਕਿ ਜੇ ਸ. ਬਾਜਵਾ ਦੇ ਪੰਜਾਬ ’ਚ 32 ਹੋਰ ਬੰਬ ਹੋਣ ਦੇ ਦਾਅਵੇ ਨੂੰ ਠੀਕ ਸਮਝਦੇ ਹਨ ਤਾਂ ਉਹ ਸ. ਬਾਜਵਾ ਤੋਂ ਉਨ੍ਹਾਂ ਬੰਬਾਂ ਬਾਰੇ ਪਤਾ ਕਰਕੇ ਪੁਲੀਸ ਨੂੰ ਕਿਉਂ ਨਹੀਂ ਦਸ ਦੇ? ਉਨ੍ਹਾਂ ਨੂੰ ਕਿਸ ਹੋਣੀ  ਦੀ ਉਡੀਕ ਹੈ? ਕੀ ਉਹ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਬੰਬਾਂ ਤੋਂ ਸੁਰੱਖਿਅਤ ਨਹੀਂ ਕਰਨਾ ਚਾਹੁੰਦੇ ਹਨ?
 

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ