Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਮੋਦੀ ਦੀ ਨਾਟਕਬਾਜ਼ੀ ਕਾਰਨ ਕੋਵਿਡ ਦੀ ਦੂਜੀ ਲਹਿਰ ਆਈ : ਰਾਹੁਲ

May 28, 2021 05:44 PM
SehajTimes

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿਚ ਕੋਰੋਨਾ ਵਿਰੋਧੀ ਟੀਕਾਕਰਨ ਦੀ ਕਥਿਤ ਤੌਰ ’ਤੇ ਮੱਠੀ ਗਤੀ ਹੋਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ ਅਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਜਿਸ ਤਰ੍ਹਾਂ ਨਾਟਕਬਾਜ਼ੀ ਕੀਤੀ ਅਤੇ ਅਪਣੀ ਜ਼ਿੰਮੇਵਾਰੀ ਨਹੀਂ ਵਿਖਾਈ, ਉਸ ਕਾਰਨ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਆਈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਬਾਰੇ ਝੂਠ ਬੋਲਣ ਦੀ ਬਜਾਏ ਦੇਸ਼ ਨੂ ੰਸਚਾਈ ਦਸਣੀ ਚਾਹੀਦੀ ਹੈ ਅਤੇ ਵਿਰੋਧੀ ਧਿਰ ਦੇ ਸੁਝਾਵਾਂ ਨੂੰ ਸੁਣਨਾ ਚਾਹੀਦਾ ਹੈ ਕਿਉਂਕਿ ਵਿਰੋਧੀ ਧਿਰ ਸਰਕਾਰ ਦੀ ਦੁਸ਼ਮਣ ਨਹੀਂ ਹੈ। ਉਨ੍ਹਾਂ ਡਿਜੀਟਲ ਪੱਤਰਕਾਰ ਸੰਮੇਲਨ ਵਿਚ ਕਿਹਾ, ‘ਕੋਵਿਡ ਸੰਕਟ ਸਬੰਧੀ ਅਸੀਂ ਸਰਕਾਰ ਨੂੰ ਇਕ ਦੇ ਬਾਅਦ ਇਕ ਸਲਾਹ ਦਿਤੀ ਪਰ ਸਰਕਾਰ ਨੇ ਸਾਡਾ ਮਜ਼ਾਕ ਉਡਾਇਆ। ਪ੍ਰਧਾਨ ਮੰਤਰੀ ਨੇ ਸਮੇਂ ਤੋਂ ਪਹਿਲਾਂ ਐਲਾਨ ਕਰ ਦਿਤਾ ਕਿ ਕੋਰੋਨਾ ਨੂੰ ਹਰਾ ਦਿਤਾ ਹੈ। ਸੱਚਾਈ ਇਹ ਹੈ ਕਿ ਸਰਕਾਰ ਅਤੇ ਪ੍ਰਧਾਨ ਮੰਤਰੀ ਨੂੰ ਕੋਰੋਨਾ ਦੀ ਸਮਝ ਨਹੀਂ ਹੈ ਅਤੇ ਅੱਜ ਤਕ ਸਮਝ ਨਹੀਂ ਆਈ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘ਕੋਰੋਨਾ ਬਦਲਦਾ ਹੋਇਆ ਵਾਇਰਸ ਹੈ। ਇਸ ਵਾਇਰਸ ਨੂੰ ਜਿੰਨਾ ਸਮੇਂ ਤੁਸੀਂ ਦੇਵੋਗੇ, ਜਿੰਨੀ ਥਾਂ ਦੇਵੋਗੇ, ਇਹ ਓਨਾ ਹੀ ਖ਼ਤਰਨਾਕ ਬਣਦਾ ਜਾਵੇਗਾ। ਮੇਂ ਪਿਛਲੇ ਸਾਲ ਕਿਹਾ ਸੀ ਕਿ ਕੋਰੋਨਾ ਨੂ ੰਸਮਾਂ ਅਤੇ ਜਗ੍ਹਾ ਨਾ ਦਿਉ।’ ਕਾਂਗਰਸ ਆਗੂ ਨੇ ਕਿਹਾ, ‘ਵਿਦੇਸ਼ੀ ਮੰਤਰੀ ਨੇ ਕਿਹਾ ਕਿ ਅਸੀਂ ਟੀਕਾ ਕੂਟਨੀਤੀ ਕਰ ਰਹੇ ਹਾਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਾਂ। ਅੱਜ ਸਥਿਤੀ ਕੀ ਹੈ। ਦੇਸ਼ ਦੇ ਸਿਰਫ਼ ਤਿੰਨ ਫ਼ੀਸਦੀ ਲੋਕਾਂ ਨੂੰ ਟੀਕਾ ਲਾਇਆ ਗਿਆ। ਇਸ ਸਰਕਾਰ ਨੇ ਕੋਰੋਨਾ ਦਾ ਦਰਵਾਜ਼ਾ ਖੁਲ੍ਹਾ ਛੱਡਿਆ ਹੋਇਆ ਹੈ।’ ਉਧਰ, ਕੈਬਨਿਟ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਰਾਹੁਲ ਦੇ ਦੋਸ਼ਾਂ ਨੂੰ ਗ਼ਲਤ ਦਸਦਿਆਂ ਕਿਹਾ ਕਿ ਟੀਕਾਕਰਨ ਦੇ ਮਾਮਲੇ ਵਿਚ ਦੇਸ਼ ਦੂਜੇ ਨੰਬਰ ’ਤੇ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ 2021 ਵਿਚ ਹੀ ਦਸੰਬਰ ਤੋਂ ਪਹਿਲਾਂ ਪੂਰਾ ਹੋ ਜਾਵੇਗਾ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ