Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

April 16, 2025 03:46 PM
SehajTimes

ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਸ਼ਿਰਕਤ, ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਪਟਿਆਲਾ ਸਕੂਲ ਫਾਰ ਦੀ ਡੈੱਫ਼ ਐਂਡ ਬਲਾਇੰਡ ਦੇ ਵਿਦਿਆਰਥੀਆਂ ਵੱਲੋਂ ਦਿਲਚਸਪ ਰੰਗਾਰੰਗ ਪੇਸ਼ਕਾਰੀਆਂ

ਪਟਿਆਲਾ : “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ ਅਣਗੌਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹ ਅੱਜ ਸੁਸਾਇਟੀ ਫਾਰ ਵੈਲਫੇਅਰ ਆਫ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਡੈਫ ਐਂਡ ਬਲਾਇੰਡ ਸਕੂਲ, ਪਿੰਡ ਸੈਫਦੀਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੇ ਹੋਏ ਸਨ।ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਦੀ ਅਵਾਜ਼ ਤੇ ਸੋਚ ਨੂੰ ਅਜਿਹੀਆਂ ਸੰਸਥਾਵਾਂ ਦੀ ਮਦਦ ਨਾਲ ਬਹੁਤ ਦੂਰ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਤੱਕ ਇਹ ਪਹੁੰਚਣ ਦੀ ਹੱਕਦਾਰ ਹੈ।
ਇਸ ਮੌਕੇ ਡਾ. ਬਲਜੀਤ ਕੌਰ ਨੇ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਵੱਲੋਂ ਬੋਲਣ, ਸੁਨਣ ਅਤੇ ਦੇਖਣ ਤੋਂ ਅਸਮਰੱਥ ਬੱਚਿਆਂ ਦੀ ਭਲਾਈ ਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੁਸਾਇਟੀ ਨੂੰ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਪਰੰਤੂ ਕਿਤੇ ਨਾ ਕਿਤੇ ਕੋਈ ਫਰਕ ਰਹਿ ਜਾਂਦਾ ਹੈ ਅਤੇ ਇਹ ਫਰਜ ਅਜਿਹੀਆਂ ਸੰਸਥਾਵਾਂ ਹੀ ਦੂਰ ਕਰਦੀਆਂ ਹਨ।
ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਵਿੱਚ ਆਪਣੇ ਵੱਲੋਂ ਲੋਕਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦਾ ਇਲਾਜ ਕਰਨ ਦਾ ਤਜਰਬਾ ਸਾਂਝਾ ਕਰਦਿਆਂ ਅਪੀਲ ਕੀਤੀ ਕਿ ਸਾਨੂੰ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦੀ ਜਿਉਂਦੇ ਜੀਅ ਪ੍ਰਣ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਜਨਮ ਤੋਂ ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਪ੍ਰੰਤੂ ਵਿਸ਼ਵ ਪ੍ਰਸਿੱਧ ਹਸਤੀ, ਹੈਲਨ ਕੇਲਰ ਦੀ ਉਦਾਹਰਣ ਦਿੰਦਿਆਂ ਡੈਫ ਐਂਡ ਬਲਾਇੰਡ ਸਕੂਲ ਦੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹਨਾਂ ਵੱਲੋਂ ਦਿਖਾਏ ਰਸਤੇ ਸਦਕਾ ਇਹ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰ ਰਹੇ ਹਨ।
ਸੁਸਾਇਟੀ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਦੀ ਅਗਵਾਈ ਹੇਠਲੇ ਇਸ ਸਮਾਗਮ ਵਿੱਚ ਪਟਿਆਲਾ ਸਕੂਲ ਫਾਰ ਦੀ ਡੈੱਫ਼, ਸਕੂਲ ਫਾਰ ਦੀ ਬਲਾਇੰਡ ਅਤੇ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਅਤੇ ਸਰੀਰਕ ਪੱਖੋਂ ਚੁਣੌਤੀ ਭਰਪੂਰ ਬੱਚਿਆਂ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ 'ਤੇ ਅਧੂਰੇ ਹੋਣਾ ਵੱਡੀ ਘਾਟ ਹੈ, ਇਸ ਲਈ ਅਜਿਹੇ ਬੱਚਿਆਂ ਲਈ ਕੰਮ ਕਰ ਰਹੀ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੀ ਮਦਦ ਲਈ ਪੰਜਾਬ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਪੱਛੜ ਗਿਆ ਸਮਝਣ ਵਾਲੇ ਲੋਕਾਂ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ਼ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ, ਉਨੀ ਥੋੜੀ ਹੈ ਇਸ ਲਈ ਭਗਵੰਤ ਸਿੰਘ ਮਾਨ ਸਰਕਾਰ ਵੀ ਅਜਿਹੀਆਂ ਸੰਸਥਾਵਾਂ ਨੂੰ ਨਾਲ ਲੈਕੇ ਚੱਲ ਰਹੀ ਹੈ।
ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ
ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਵਿੱਚ ਪੰਜਾਬ ਸਮੇਤ 13 ਰਾਜਾਂ ਦੇ 450 ਤੋਂ ਵੱਧ ਦਿਵਿਆਂਗ ਵਿਦਿਆਰਥੀ ਪੜ੍ਹਦੇ ਹਨ ਤੇ ਉਨ੍ਹਾਂ ਨੂੰ ਸਮਰੱਥ ਬਣਾਉਣਾ ਸਾਡੇ ਲਈ ਚੁਣੌਤੀ ਭਰਿਆ ਹੁੰਦਾ ਹੈ।ਉਨ੍ਹਾਂ ਕਿਹਾ ਕਿ ਇਹ ਸੁਸਾਇਟੀ 58 ਸਾਲਾਂ ਤੋਂ ਅਜਿਹੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰ ਰਹੀ ਹੈ।
ਇਸ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਸੁਸਾਇਟੀ ਦੇ ਖ਼ਜ਼ਾਨਚੀ ਪਵਨ ਗੋਇਲ, ਬ੍ਰਿਗੇਡੀਅਰ ਆਰ ਐਸ ਮਾਨ, ਜਗਜੀਤ ਸਰੀਨ, ਰੂਪ ਕੰਬੋਜ, ਐਸ ਕੇ ਕੋਛੜ, ਬਾਬਾ ਗੁਰਨਾਮ ਸਿੰਘ, ਸ਼ਿਵ ਦੱਤ ਯੂਕੇ, ਡੈਫ ਸਕੂਲ ਦੇ ਪ੍ਰਿੰਸੀਪਲ ਰੇਨੂੰ ਸਿੰਗਲਾ, ਬਲਾਇੰਡ ਸਕੂਲ ਦੇ ਪ੍ਰਿੰਸੀਪਲ ਕਵਿਤਾ ਤੋਂ ਇਲਾਵਾ ਵੱਡੀ ਗਿਣਤੀ ਦਿਵਿਆਂਗ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ