Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਅਰੁਨਾ ਚੌਧਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ" ਦੀ ਸ਼ੁਰੂਆਤ

May 28, 2021 05:51 PM
SehajTimes
ਚੰਡੀਗੜ੍ਹ :ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਸੂਬੇ ਵਿੱਚ ਮਹਿਲਾ-ਸ਼ਕਤੀਕਰਣ ਲਈ ‘‘ਉਡਾਣ ਯੋਜਨਾ" ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਣਗੇ। ਸੂਬੇ ਭਰ ਵਿੱਚ 1500 ਥਾਵਾਂ `ਤੇ ਲਾਈਵ ਪ੍ਰਸਾਰਿਤ ਕੀਤੀ ਗਈ ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ/ ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣਾ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨਾ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣਾ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ, ਔਰਤਾਂ ਦੇ ਸਵੈ-ਮਾਣ ਨੂੰ ਵਧਾਉਣਾ ਅਤੇ ਸੈਨੇਟਰੀ ਪੈਡਾਂ ਦਾ ਸੁਰੱਖਿਅਤ ਨਿਬੇੜਾ ਯਕੀਨੀ ਬਣਾਉਣਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਵੀਂ ਯੋਜਨਾ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ, ਜਿਸ ਉਤੇ 40.55 ਕਰੋੜ ਰੁਪਏ ਸਾਲਾਨਾ ਦਾ ਖਰਚ ਆਵੇਗਾ। ਇਸ ਵਰਚੂਅਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਦੇ ਨਾਲ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਪੁਲ ਉੱਜਵਲ ਵੀ ਮੌਜੂਦ ਸਨ। ਇਸ ਉਦਘਾਟਨੀ ਸਮਾਰੋਹ ਮੌਕੇ ਸੂਬੇ ਦੀਆਂ ਸਾਰੀਆਂ 1500 ਵਰਚੂਅਲ ਮੀਟਿੰਗ ਵਾਲੀਆਂ ਥਾਵਾਂ ਦੇ ਨਾਲ-ਨਾਲ ਆਂਗਣਵਾੜੀ ਸੈਂਟਰਾਂ ਵਿੱਚ ਸੈਨੇਟਰੀ ਪੈਡਾਂ ਦੇ ਕੁਲ ਇਕ ਲੱਖ ਪੈਕੇਟ ਵੰਡੇ ਗਏ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਾਲ ਜਨਵਰੀ ਵਿੱਚ ਕਰਵਾਈ ਸੂਬਾ ਪੱਧਰੀ ‘‘ਧੀਆਂ ਦੀ ਲੋਹੜੀ" ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾਵਾਂ ਦੀ ਸੁਰੱਖਿਆ, ਸਿੱਖਿਆ ਅਤੇ ਸਿਹਤ ਨਾਲ ਸਬੰਧਤ ਹੋਰ ਵੱਖ-ਵੱਖ ਮੁੱਦਿਆਂ ਬਾਰੇ ਗੱਲ ਕਰਦਿਆਂ ਮਹਿਲਾ ਸ਼ਕਤੀਕਰਨ ਦੀ ਜ਼ਰੂਰਤ ਨੂੰ ਦੁਹਰਾਉਂਦਿਆਂ ਸਾਰੀਆਂ ਲੋੜਵੰਦ ਲੜਕੀਆਂ/ਮਹਿਲਾਵਾਂ ਵਿਸ਼ੇਸ਼ ਤੌਰ `ਤੇ ਝੁੱਗੀ ਝੌਂਪੜੀਆਂ ਦੇ ਇਲਾਕਿਆਂ ਵਿੱਚ ਰਹਿਣ ਵਾਲਿਆਂ ਲੜਕੀਆਂ/ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡਣ ਦਾ ਐਲਾਨ ਕੀਤਾ ਸੀ, ਜਿਸ ਨੂੰ ਅਸੀਂ ਅੱਜ ਪੂਰਾ ਕਰ ਰਹੇ ਹਾਂ।
ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈੱਟਵਰਕ ਰਾਹੀਂ ਕਵਰ ਕੀਤਾ ਜਾਵੇਗਾ। ਹਰੇਕ ਆਂਗਣਵਾੜੀ ਕੇਂਦਰ ਰਾਹੀਂ ਲਗਭਗ 50 ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ, ਕਿਉਂਕਿ ਹਰੇਕ ਆਂਗਣਵਾੜੀ ਕੇਂਦਰ ਅਧੀਨ 400 ਪਰਿਵਾਰ ਆਉਂਦੇ ਹਨ। ਜੇ ਮੁਫ਼ਤ ਸੈਨੇਟਰੀ ਪੈਡਾਂ ਦਾ ਲਾਭ ਲੈਣ ਲਈ 50 ਤੋਂ ਵੱਧ ਲਾਭਪਾਤਰੀ ਆਂਗਣਵਾੜੀ ਕੇਂਦਰਾਂ ਵਿਖੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਉਸੇ ਅਨੁਸਾਰ ਸੈਨੇਟਰੀ ਪੈਡ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਲਾਭਪਾਤਰੀ ਨੂੰ ਹਰ ਮਹੀਨੇ ਵੱਧ ਤੋਂ ਵੱਧ 9 ਸੈਨੇਟਰੀ ਪੈਡ ਦਿੱਤੇ ਜਾਣਗੇ।"
ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 27,314 ਆਂਗਣਵਾੜੀ ਕੇਂਦਰਾਂ ਦੇ ਵਰਕਰਾਂ ਅਤੇ ਹੈਲਪਰਾਂ ਰਾਹੀਂ 13,65,700 ਲਾਭਪਾਤਰੀਆਂ ਨੂੰ ਕੁੱਲ 1,22,91,300 ਸੈਨੇਟਰੀ ਪੈਡ ਵੰਡੇ ਜਾਣਗੇ। ਉਹਨਾਂ ਸਪੱਸ਼ਟ ਤੌਰ `ਤੇ ਕਿਹਾ ਕਿ ਲੋੜ ਪੈਣ `ਤੇ ਆਸ਼ਾ, ਏ.ਐੱਨ.ਐੱਮ., ਸਥਾਨਕ ਸਰਕਾਰਾਂ ਵਿਭਾਗ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਸਥਾਨਕ ਵਲੰਟੀਅਰਾਂ ਆਦਿ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ ਜਾਂ ਜਿੱਥੇ ਆਂਗਣਵਾੜੀ ਕੇਂਦਰ ਮੌਜੂਦ ਨਹੀਂ ਹਨ, ਉਥੇ ਲਗਾਇਆ ਜਾ ਸਕਦਾ ਹੈ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਰਤੇ ਗਏ ਪੈਡਾਂ ਦੇ ਸੁਚੱਜੇ ਪ੍ਰਬੰਧਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਲਾਹ ਮਸ਼ਵਰਾ ਕਰਕੇ ਸੂਬੇ ਭਰ ਵਿੱਚ ਸੈਨੇਟਰੀ ਪੈਡਾਂ ਦੇ ਕੁਸ਼ਲ ਅਤੇ ਵਿਗਿਆਨਕ ਨਿਪਟਾਰੇ ਲਈ ਢੁਕਵੀਂ ਯੋਜਨਾ ਤਿਆਰ ਕੀਤੀ ਜਾਵੇਗੀ। “ਸੂਬੇ ਭਰ ਦੇ ਸ਼ਹਿਰੀ ਇਲਾਕਿਆਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀ ਨਾਲ ਸਥਾਨਕ ਸਰਕਾਰਾਂ ਵਿਭਾਗ ਸ਼ਹਿਰੀ ਖੇਤਰਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਨਿਯਮਾਂ ਤਹਿਤ ਸੈਨੇਟਰੀ ਪੈਡਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰੇਗਾ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੈਨੇਟਰੀ ਪੈਡਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਸ਼ਹਿਰੀ ਸਥਾਨਕ ਇਕਾਈਆਂ ਅਧੀਨ ਕੂੜੇ ਵਾਲੀਆਂ ਥਾਵਾਂ ਉਤੇ ਇਨਸੀਨੇਟਰ ਲਾਏ ਜਾਣਗੇ। ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿੱਚੋਂ ਸੈਨੇਟਰੀ ਪੈਡਾਂ ਦੀ ਰਹਿੰਦ ਖੂੰਹਦ ਨੂੰ ਇਕੱਤਰ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੂੜਾ ਵੱਖ ਕਰਨ ਤੋਂ ਬਾਅਦ ਸੈਨੇਟਰੀ ਪੈਡਾਂ ਦੀ ਰਹਿੰਦ-ਖੂੰਹਦ ਨੂੰ ਸਹੀ ਨਿਪਟਾਰੇ ਲਈ ਸ਼ਹਿਰੀ ਖੇਤਰ ਦੇ ਨਜ਼ਦੀਕੀ ਇਨਸੀਨੇਟਰਾਂ ਵਿਖੇ ਭੇਜਿਆ ਜਾਵੇਗਾ।

ਸਕੀਮ ਦੀ ਸਮੁੱਚੀ ਪ੍ਰਗਤੀ `ਤੇ ਨਿਗਰਾਨੀ ਲਈ ਸਟੇਟ ਟਾਸਕ ਫੋਰਸ
ਸ੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਦੀ ਸਮੁੱਚੀ ਪ੍ਰਗਤੀ ਅਤੇ ਨਿਰਵਿਘਨ ਲਾਗੂ ਕਰਨ ਦੀ ਨਿਗਰਾਨੀ ਕਰਨ ਲਈ ਵੱਖ ਵੱਖ ਸਬੰਧਤ ਵਿਭਾਗ ਦੇ ਉੱਚ ਪੱਧਰੀ ਅਫ਼ਸਰਾਂ ਸਮੇਤ ਸਟੇਟ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਨੈਪਕਿਨ ਦੀ ਮਿਆਰ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਹਰ ਮਹੀਨੇ ਸੈਨੇਟਰੀ ਨੈਪਕਿਨ ਦੀ ਕੁਆਲਟੀ ਟੈਸਟਿੰਗ ਸਰਕਾਰ ਵੱਲੋਂ ਮਨਜ਼ੂਰ ਪ੍ਰਵਾਨਿਤ ਸੂਚੀਬੱਧ ਲੈਬਾਰਟਰੀਆਂ ਵਿਖੇ ਕੀਤੀ ਜਾਵੇਗੀ। ਬਲਾਕ ਪੱਧਰ `ਤੇ ਵੰਡੇ ਜਾਣ ਨੈਪਕਿਨਜ਼ ਦੇ ਹਰੇਕ ਬੈਚ ਵਿੱਚੋਂ ਸੈਂਪਲ ਲਏ ਜਾਂਦੇ ਹਨ।
ਆਪਣੇ ਸੰਬੋਧਨ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੇ ਕਿਹਾ ਕਿ ਮਾਸਿਕ ਧਰਮ ਦੌਰਾਨ ਸਿਹਤ ਅਤੇ ਸਫ਼ਾਈ ਦੀ ਘਾਟ ਕਾਰਨ ਔਰਤਾਂ ਅਤੇ ਲੜਕੀਆਂ ਵਿੱਚ ਆਤਮ ਵਿਸ਼ਵਾਸ ਘਟਦਾ ਹੈ। ਇਸ ਸਭ ਦਾ ਉਨ੍ਹਾਂ ਦੇ ਜੀਵਨ ਤੇ ਆਰਥਿਕਤਾ ਉਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਉਨ੍ਹਾਂ ਦੀ ਸੁਤੰਤਰਤਾ ਅਤੇ ਮੌਕੇ ਸੀਮਿਤ ਹੁੰਦੇ ਹਨ।ਸਕੂਲ, ਕਾਲਜ ਅਤੇ ਸਮਾਜਿਕ ਜੀਵਨ ਵਿੱਚ ਸ਼ਮੂਲੀਅਤ ਪ੍ਰਭਾਵਤ ਹੁੰਦੀ ਹੈ, ਤਣਾਅ ਅਤੇ ਚਿੰਤਾ ਵਧਦੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਡਾਇਰੈਕਟਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਵਿਭਾਗ ਲਾਭਪਾਤਰੀਆਂ ਦੀ ਗਿਣਤੀ ਅਤੇ ਸੈਨੇਟਰੀ ਪੈਡਾਂ ਦੀ ਲੋੜ ਸਬੰਧੀ ਇਕ ਡੇਟਾ ਬੈਂਕ ਬਣਾਏਗਾ ਤਾਂ ਜੋ ਆਂਗਨਵਾੜੀ ਕੇਂਦਰਾਂ ਵੱਲੋਂ ਲਾਭਪਾਤਰੀਆਂ ਦੀ ਲੋੜ ਅਨੁਸਾਰ ਸੈਨੇਟਰੀ ਪੈਡਾਂ ਦੀ ਵੰਡ ਕੀਤੀ ਜਾ ਸਕੇ, ਇਸ ਦੇ ਨਾਲ ਹੀ ਯੋਜਨਾ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਸ ਦਾ ਲਾਭ ਹਰੇਕ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।
ਇਸ ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਜੁਆਇੰਟ ਸਕੱਤਰ ਵਿੰਮੀ ਭੁੱਲਰ ਅਤੇ ਵਧੀਕ ਡਾਇਰੈਕਟਰ ਲਿਲੀ ਚੌਧਰੀ ਵੀ ਹਾਜ਼ਰ ਸਨ।
----------------

Have something to say? Post your comment

 

More in Chandigarh

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ