Monday, November 03, 2025

Malwa

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ

May 28, 2021 06:08 PM
Arvinder Singh

ਪਟਿਆਲਾ : ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਸਰਕਾਰੀ ਮੈਡੀਕਲ ਕਾਲਜ ਦਾ ਅੱਜ ਦੌਰਾ ਕਰਦਿਆਂ ਮੈਡੀਕਲ ਕਾਲਜ, ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ 'ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰ ਸਾਫ਼ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਿਲਾਂ ਜਾਨਣ ਤੇ ਇਨ੍ਹਾਂ ਦੇ ਹੱਲ ਲਈ ਕਾਲਜ ਤੇ ਪ੍ਰਿੰਸੀਪਲ ਅਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਕੀਤੀ।
ਸ੍ਰੀ ਗੇਜਾ ਰਾਮ ਵਾਲਮੀਕੀ ਨੇ ਦੱਸਿਆ ਕਿ ਠੇਕੇ ਅਤੇ ਆਊਟਸੋਰਸ 'ਤੇ ਕੰਮ ਕਰਦੇ ਸੀਵਰ ਕਾਮਿਆਂ ਅਤੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਮਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਿਆ ਜਾਵੇਗਾ ਜਦਕਿ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਪੱਕੇ ਕਰਨ ਲਈ ਸ੍ਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ 5 ਕੈਬਨਿਟ ਮੰਤਰੀਆਂ 'ਤੇ ਅਧਾਰਤ ਇੱਕ ਕਮੇਟੀ ਪਹਿਲਾਂ ਹੀ ਗਠਿਤ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਇਨ੍ਹਾਂ ਕੱਚੇ ਕਾਮਿਆਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਇਨ੍ਹਾਂ ਦੀ ਭਰਤੀ ਪੱਕੇ ਤੌਰ 'ਤੇ ਕੀਤੀ ਜਾਵੇ।
ਸ੍ਰੀ ਗੇਜਾ ਰਾਮ ਨੇ ਅੱਗੇ ਦੱਸਿਆ ਕਿ ਸਫ਼ਾਈ ਕਮਿਸ਼ਨ, ਸਫ਼ਾਈ ਕਾਮਿਆਂ ਦੀ ਭਲਾਈ ਲਈ ਵਚਨਬਧ ਹੈ ਅਤੇ ਇਸ ਲਈ ਠੇਕੇਦਾਰੀ ਪ੍ਰਣਾਲੀ 'ਚ ਕੰਮ ਕਰਦੇ ਸੀਵਰਮੈਨਾਂ ਤੇ ਸਫ਼ਾਈ ਕਾਮਿਆਂ ਨੂੰ ਪੱਕਾ ਕਰਨਾ, ਇਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨੀ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਲਈ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੋਈ ਹੈ।
ਇਸ ਦੌਰਾਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਤੋਂ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਕਾਲਜ ਤੇ ਦੋਵੇਂ ਹਸਪਤਾਲਾਂ 'ਚ ਕੰਮ ਕਰਦੇ ਕੱਚੇ ਸਫਾਈ ਕਰਮਚਾਰੀਆਂ ਤੇ ਸੀਵਰ ਮੈਨਾਂ ਦੀ ਸੂਚੀ ਉਨ੍ਹਾਂ ਨੂੰ ਸੌਂਪੀ ਜਾਵੇ। ਉਨ੍ਹਾਂ ਨੇ ਨਾਲ ਹੀ ਕਿਰਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਦੀ ਸੂਚੀ ਅਤੇ ਠੇਕੇਦਾਰ ਦਾ ਵੇਰਵਾ ਕਮਿਸ਼ਨ ਨੂੰ ਭੇਜਿਆ ਜਾਵੇ।
ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਮ ਕ੍ਰਿਸ਼ਨ, ਗਮੀ ਕਲਿਆਣ, ਦਰਸ਼ਨ ਸਿੰਘ ਮੈਣ, ਰੋਹਿਤ ਵਾਲੀਆ, ਅਜੇ ਕੁਮਾਰ ਛੀਪਾ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਡਿਪਟੀ ਐਮ.ਐਸ. ਡਾ. ਵਿਨੋਦ ਡੰਗਵਾਲ ਆਦਿ ਵੀ ਮੌਜੂਦ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ