Tuesday, April 23, 2024
BREAKING NEWS
ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ : ਸ਼ੌਕਤ ਅਹਿਮਦ ਪਰੇ ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾਪੰਜਾਬ ‘ਚ ਛਾਏ ਕਾਲੇ ਬੱਦਲ ਚੱਲਣਗੀਆਂ ਤੇਜ਼ ਹਵਾਵਾਂਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਕਰਵਾਏ ਜਾ ਰਹੇ ਹਨ ਵੱਖ-ਵੱਖ ਮੁਕਾਬਲੇਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77470 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ : ਡਿਪਟੀ ਕਮਿਸ਼ਨਰਰਾਸ਼ਟਰਪਤੀ ਤੋਂ ਨਿਰਮਲ ਰਿਸ਼ੀ ਨੂੰ ਮਿਲਿਆ ਪਦਮਸ਼੍ਰੀ ਐਵਾਰਡਵਿਜੈ ਧੀਰ ਇੱਕ ਬਹੁਤ ਵਧੀਆ ਪ੍ਰੋਜੈਕਟ ਅਫਸਰ ਸਨ : ਐਚ ਐਸ ਚਾਵਲਾਪੰਜਾਬੀ ਯੂਨੀਵਰਸਿਟੀ ’ਚ ‘ਆਰਟੀਫਿਸ਼ਅਲ ਇੰਟੈਲੀਜੈਂਸ ਅਤੇ ਕੌਮਾਂਤਰੀ ਰਾਜਨੀਤੀ ਦੇ ਭਵਿੱਖ’ ਵਿਸ਼ੇ ’ਤੇ ਲੈਕਚਰ

Malwa

ਸੁਖਬੀਰ ਸਿੰਘ ਬਾਦਲ ਵੱਲੋਂ ਸਮਾਜ ਸੇਵੀ ਸੰਗਠਨਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਦਾ ਸੱਦਾ

May 28, 2021 06:33 PM
SehajTimes

ਫਾਜ਼ਿਲਕਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ  ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।

ਇਥੇ ਅਤੇ ਜਲਾਲਾਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਕਸੀਜ਼ਨ ਸੇਵਾ ਪਹਿਲਕਦਮੀ ਸ਼ੁਰੂ ਕਰਨ ਵਿਚ ਸਫਲ ਰਿਹਾ  ਹੈ ਤੇ ਇਸ ਤਹਿਤ ਪਿਛਲੇ ਇਕ ਹਫਤੇ ਤੋਂ ਪੰਦਰਾਂ ਹਲਕਿਆਂ ਵਿਚ ਆਕਸੀਜ਼ਨ ਕੰਸੈਂਟ੍ਰੇਟਰਾਂ ਨਾਲ ਮੁਫਤ ਆਕਸੀਜ਼ਨ ਪ੍ਰਦਾਨ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਸਾਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਗੈਰ ਸਰਕਾਰੀ ਸਮਾਜ ਸੇਵੀ ਸੰਗਠਨਾਂ ਨੇ ਇਸ ਕੰਮ ਵਿਚ ਸਾਡੀ ਮਦਦ ਕੀਤੀ ਹੈ। ਅਸੀਂ ਇਸ ਲਈ ਉਹਨਾਂ ਦੇ ਧੰਨਵਾਦੀ ਹਾਂ।  ਉਹਨਾਂ ਕਿਹਾ ਕਿ ਹਾਲੇ ਹੋਰ ਬਹੁਤ ਕੁਝ ਦੀ ਲੋੜ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰੇ ਸੂਬੇ ਨੁੰ ਕਵਰ ਕਰਨ ਦੀ ਜ਼ਰੂਰਤ ਹੈ ਤੇ ਕੋਰੋਨਾ ਮਰੀਜ਼ਾਂ ਨੂੰ ਉਹਨਾਂ ਦੇ ਦਰਾਂ ’ਤੇ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਦੀ ਜ਼ਰੂਰਤ ਹੈ ਕਿਉਂਕਿ ਉਹ ਸਰਕਾਰੀ ਹਸਪਤਾਲਾਂ ਤੋਂ ਡਰਦੇ ਹਨ ਜਿਥੇ ਢੁਕਵੀਂਆਂ ਸਿਹਤ ਸੰਭਾਲ ਸਹੂਲਤਾਂ ਨਹੀਂ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਮੈਂ ਸੂਬੇ ਭਰ ਦੇ ਸਮਾਜ ਸੇਵੀ ਸੰਗਠਨਾਂ ਤੇ ਐਨ ਜੀ ਓਜ਼ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਗੇ ਆਉਣ ਤੇ ਲੋੜਵੰਦ ਮਰੀਜ਼ਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਪ੍ਰਦਾਨ ਕਰਨ।

ਉਹਨਾਂ ਨੇ ਇਥੇ ਅਤੇ ਜਲਾਲਾਬਾਦ ਵਿਚ ਆਕਸੀਜ਼ਨ ਸੇਵਾ ਦੀ ਸ਼ੁਰੂਆਤ ਕੀਤੀ ਅਤੇ ਦੱਸਿਆ ਕਿ ਪਾਰਟੀ ਨੇ ਲੋੜਵੰਦ ਮਰੀਜ਼ਾਂ ਵਾਸਤੇ ਮਸ਼ੀਨਾਂ ਇੰਸਟਾਲ ਕਰਨ ਵਾਸਤੇ ਤਕਨੀਸ਼ੀਅਨ ਰੱਖੇ ਹਨ।

ਫਾਜ਼ਿਲਕਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਦੇ ਨਾਲ ਹੰਸ ਰਾਜ ਜੋਸਨ ਤੇ ਡਾ. ਮਹਿੰਦਰ ਰਿਣਵਾ ਵੀ ਸਨ, ਨੇ ਐਲਾਨ ਕੀਤਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਫਾਜ਼ਿਲਕਾ ਵਿਚ ਇਕ ਮੈਡੀਕਲ ਕਾਲਜ ਖੋਲਿ੍ਹਆ ਜਾਵੇਗਾ। ਉਹਨਾ ਨੇ ਫਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਸਨੇ ਆਪਣੀ ਪੇਵਰ ਫੈਕਟਰੀ ਖੋਲ੍ਹ ਕੇ ਮਨਰੇਗਾ ਪ੍ਰਾਜੈਕਟਾਂ ਲਈ ਸਪਲਾਈ ਸ਼ੁਰੂ ਕੀਤੀ ਹੈ ਅਤੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਮਨਰੇਗਾ ਫੰਡਾਂ ਦੇ ਸਾਰੇ ਘੁਟਾਲਿਆਂ ਦੀ ਜਾਂਚ ਕੀਤੀ ਜਾਵੇਗੀ।

ਜਲਾਲਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਦੇ ਨਾਲ ਪ੍ਰੇਮ ਵਲੇਚਾ ਤੇ ਅਸ਼ੋਕ ਅਨੇਜਾ ਵੀ ਸਨ, ਨੇ ਉਹਨਾਂ ਵੱਲੋਂ ਜਲਾਲਾਬਾਦ ਹਸਪਤਾਲ ਲਈ ਦਿੱਤੇ ਵੈਂਟੀਲੇਟਰ ਕਿਤੇ ਹੋਰ ਭੇਜਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਰਾਜ ਵੇਲੇ ਜਲਾਲਾਬਾਦ ਹਸਪਤਾਲ ਤੋਂ ਡਾਕਟਰਾਂ ਨੂੰ ਵੀ ਤਬਦੀਲ ਕਰ ਦਿੱਤਾ ਗਿਆ ਹੈ।

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਜਲਾਲਾਬਾਦ ਦੇ ਕਾਂਗਰਸੀ ਵਿਧਾਇਕ ਵੱਲੋਂ ਨਜਾਇਜ਼ ਮਾਇਨਿੰਗ ਅਤੇ ਗੁੰਡਾਗਰਦੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਸਰਕਾਰ ਬਣਨ ’ਤੇ ਅਜਿਹੇ ਸਾਰੇ ਵਿਅਕਤੀਆਂ ਨੂੰ ਸਬਕ ਸਿਖਾਇਆ ਜਾਵੇਗਾ। ਸਰਦਾ ਬਾਦਲ ਜਲਾਲਾਬਾਦ ਦੇ ਸਿਵਲ ਹਸਪਤਾਲ ਵੀ ਗਏ ਤੇ ਉਥੇ ਹਸਪਤਾਲ ਸਟਾਫ ਨੂੰ ਕੋਰੋਨਾ ਮਰੀਜ਼ਾਂ ਲਈ ਖਾਣੇ ਦੇ ਪੈਕਟ ਵੀ ਦਿੱਤੇ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਰਾਜ ਦੌਰਾਨ ਗੈਂਗਸਟਰ ਖੁਲ੍ਹੇਆਮ ਘੁੰਮ ਰਹੇ ਹਨ ਅਤੇ ਫਿਰੌਤੀਆਂ ਮੰਗ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਧਮਕੀਆਂ ਮਿਲ ਰਹੀਆਂ ਹਨ ਪਰ ਪੁਲਿਸ ਇਸ ਮਾਮਲੇ ਵਿਚ ਉਹਨਾਂ ਦਾ ਬਚਾਅ ਕਰਨ ਵਿਚ ਫੇਲ੍ਹ ਹੋ ਗਈ ਹੈ ਕਿਉਂਕਿ ਗੈਂਗਸਟਰ ਕਾਂਗਰਸੀ ਵਿਧਾਇਕਾਂ ਨਾਲ ਰਲੇ ਹੋਏ ਹਨ।

ਉਹਨਾਂ ਨੇ ਜ਼ਿਲ੍ਹਾ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਵਿਧਾਇਕਾਂ ਦੇ ਕਹਿਣ ’ਤੇ ਝੂਠੇ ਪਰਚੇ ਦਰਜ ਨਾ ਕਰਨ ਤੇ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹਨਾਂ ਸਾਰੇ ਝੂਠੇ ਕੇਸਾਂ ਦੀ ਪੜਤਾਲ ਕੀਤੀ ਜਾਵੇਗੀ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਅਜਿਹਾ ਇਕ ਵੀ ਪਿੰਡ ਦੱਸਣ ਜਿਥੇ ਉਹ ਤੇ ਉਹਨਾਂ ਦੇ ਮੰਤਰੀ ਗਏ ਹੋਣ ਹਾਲਾਂਕਿ ਦਿਹਾਤੀ ਇਲਾਕਿਆਂ ਵਿਚ ਕੋਰੋਨਾ ਬਹੁਤ ਜ਼ਿਆਦਾ ਹੈ। ਉਹਨਾਂÇ ਕਹਾ ਕਿ ਕਾਂਗਰਸੀ ਮੰਤਰੀਆਂ ਨੇ ਲੋਕਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਵੈਕਸੀਨ ਦੀ ਘਾਟ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਤੁਰੰਤ ਵੈਕਸੀਨ ਖਰੀਦਣ ਵਾਸਤੇ 1000 ਕਰੋੜ ਰੁਪਏ ਨਹੀਂ ਰੱਖੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਨਿਭਾ ਰਹੀ ਹੈ ਤੇ ਕੱਲ੍ਹ ਅੰਮ੍ਰਿਤਸਰ ਵਿਚ ਵੈਕਸੀਨ ਸੇਵਾ ਸ਼ੁਰੂ ਕੀਤੀ ਜਾਵੇਗੀ। 

Have something to say? Post your comment

 

More in Malwa

ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ : ਸ਼ੌਕਤ ਅਹਿਮਦ ਪਰੇ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਕਰਵਾਏ ਜਾ ਰਹੇ ਹਨ ਵੱਖ-ਵੱਖ ਮੁਕਾਬਲੇ

ਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77470 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ : ਡਿਪਟੀ ਕਮਿਸ਼ਨਰ

ਵਿਜੈ ਧੀਰ ਇੱਕ ਬਹੁਤ ਵਧੀਆ ਪ੍ਰੋਜੈਕਟ ਅਫਸਰ ਸਨ : ਐਚ ਐਸ ਚਾਵਲਾ

ਪੰਜਾਬੀ ਯੂਨੀਵਰਸਿਟੀ ’ਚ ‘ਆਰਟੀਫਿਸ਼ਅਲ ਇੰਟੈਲੀਜੈਂਸ ਅਤੇ ਕੌਮਾਂਤਰੀ ਰਾਜਨੀਤੀ ਦੇ ਭਵਿੱਖ’ ਵਿਸ਼ੇ ’ਤੇ ਲੈਕਚਰ

ਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀ

ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਨੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ