Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ ਸੀ.ਈ.ਓਜ਼ ਅਤੇ ਨੋਡਲ ਅਧਿਕਾਰੀਆਂ ਨਾਲ ਵੋਟਰ ਸੂਚੀਆਂ ਬਾਰੇ ਸਮੀਖਿਆ ਮੀਟਿੰਗ

May 28, 2021 07:01 PM
SehajTimes

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਸਮੂਹ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨੋਡਲ ਅਧਿਕਾਰੀਆਂ ਨਾਲ ਵੋਟਰ ਸੂਚੀਆਂ ਬਾਰੇ ਸਮੀਖਿਆ ਮੀਟਿੰਗ ਕੀਤੀ।
 ਇਹ ਮੀਟਿੰਗ ਭਾਰਤੀ ਚੋਣ ਕਮਿਸ਼ਨ ਦੇ ਸਕੱਤਰ ਜਨਰਲ ਸ੍ਰੀ ਉਮੇਸ਼ ਸਿਨਹਾ ਦੀ ਪ੍ਰਧਾਨਗੀ ਹੇਠ ਹੋਈ ਜਿਸਦਾ ਉਦੇਸ਼ ਵਿਸ਼ੇਸ਼ ਤੌਰ ਉਨ੍ਹਾਂ ਰਾਜ ਦੀਆਂ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਦਰੁਸਤ ਕਰਨਾ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਨਵੇਂ ਨਿਯਮ ਅਤੇ ਸ਼ਰਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ ਜਿਨ੍ਹਾਂ ਵਿਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣੀਆਂ ਹਨ ਇਨ੍ਹਾਂ ਵਿਚ ਪੰਜਾਬ ਰਾਜ ਵੀ ਸ਼ਾਮਲ ਹੈ।  ਮੀਟਿੰਗ ਵਿੱਚ ਆਮ ਤੌਰ `ਤੇ ਦਰਪੇਸ਼ ਮੁੱਦਿਆਂ ਜਿਵੇਂ ਡੈਮੋਗ੍ਰਾਫਿਕ ਸਮਾਨ ਐਂਟਰੀਜ਼ (ਡੀਐਸਈਜ਼), ਰਿਪੀਟ (ਦੁਹਰਾਉਣਾ) ਈ.ਪੀ.ਆਈ.ਸੀਜ਼ ਅਤੇ ਤਰਕਪੂਰਨ ਤਰੁੱਟੀਆਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ (ਸੀਈਓ) ਨੂੰ ਹਦਾਇਤ ਕੀਤੀ ਗਈ ਕਿ ਉਹ ਇਨ੍ਹਾਂ ਤਰੁੱਟੀਆਂ ਨੂੰ ਹਟਾਉਣ ਲਈ ਆਪਣੇ ਪੱਧਰ `ਤੇ ਢੁੱਕਵੇਂ ਕਦਮ ਚੁੱਕਣ ਤਾਂ ਜੋ ਤਰੁੱਟੀ ਰਹਿਤ ਅਤੇ ਦਰੁਸਤ ਵੋਟਰ ਸੂਚੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਚੋਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਇਸਨੂੰ ਵੋਟਰਾਂ ਲਈ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਕਮਿਸ਼ਨ ਨੇ ਕਈ ਮਹੱਤਵਪੂਰਨ ਫੈਸਲੇ ਲਏ ਹਨ ਜਿਨ੍ਹਾਂ ਵਿੱਚ ਡੁਪਲੀਕੇਟ ਈਪੀਆਈਸੀ ਮੁਫਤ ਜਾਰੀ ਕਰਨਾ ਅਤੇ ਈ.ਪੀ.ਆਈ.ਸੀ. ਦੀ ਸਪੀਡ ਪੋਸਟ ਰਾਹੀਂ ਡਲਿਵਰ ਕਰਨ ਲਈ ਭਾਰਤੀ ਡਾਕ ਵਿਭਾਗ ਨਾਲ ਤਾਲਮੇਲ ਕਰਨਾ ਸ਼ਾਮਲ ਹੈ।

ਡੁਪਲੀਕੇਟ ਈ.ਪੀ.ਆਈ.ਸੀਜ਼ ਪਹਿਲਾਂ 25 ਰੁਪਏ ਦੀ ਫੀਸ ਅਦਾ ਕੀਤੇ ਜਾਣ ਤੋਂ ਬਾਅਦ ਜਾਰੀ ਕੀਤੇ ਜਾਂਦੇ ਸਨ। ਕਮਿਸ਼ਨ ਨੇ ਹੁਣ ਵੋਟਰਾਂ ਦੀ ਸਹੂਲਤ ਲਈ ਡੁਪਲੀਕੇਟ ਈ.ਪੀ.ਆਈ.ਸੀਜ਼ ਮੁਫਤ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਵੋਟਰ ਆਨਲਾਈਨ/ਆਫ਼ਲਾਈਨ  ਵਿਧੀ ਜ਼ਰੀਏ ਵੀ ਅਪਲਾਈ ਕਰ ਸਕਦੇ ਹਨ। ਵੋਟਰ www.nvsp portal ਪੋਰਟਲ ਵੋਟਰ ਹੈਲਪਲਾਈਨ ਮੋਬਾਈਲ ਐਪ ਰਾਹੀਂ ਫਾਰਮ ਨੰਬਰ-001 ਆਨਲਾਈਨ ਭਰ ਕੇ ਡੁਪਲੀਕੇਟ ਈ.ਪੀ.ਆਈ.ਸੀ. ਲਈ ਬਿਨੈ ਕਰ ਸਕਦੇ ਹਨ।

ਈ.ਪੀ.ਆਈ.ਸੀਜ਼ ਪਹਿਲਾਂ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੁਆਰਾ ਡਲਿਵਰ ਕੀਤੇ ਜਾਂਦੇ ਸਨ। ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਕਮਿਸ਼ਨ ਨੇ ਹੁਣ ਸਪੀਡ ਪੋਸਟ ਜ਼ਰੀਏ ਈਪੀਆਈਸੀਜ਼ ਡਲਿਵਰ ਕਰਨ ਲਈ ਭਾਰਤੀ ਡਾਕ ਵਿਭਾਗ ਨਾਲ ਤਾਲਮੇਲ ਕੀਤਾ ਹੈ।
ਕਮਿਸ਼ਨ ਨੇ ਕੋਵਿਡ-19 ਸਬੰਧੀ ਜਾਰੀ ਨਿਰਦੇਸ਼ਾਂ ਦੇ ਮੱਦੇਨਜਰ ਉਨ੍ਹਾਂ ਰਾਜਾਂ, ਜਿਥੇ ਵਿਧਾਨ ਸਭਾ ਚੋਣਾਂ ਅਗਲੇ ਇਕ ਸਾਲ ਵਿਚ ਹੋਣ ਜਾ ਰਹੀਆਂ ਹਨ, ਨੂੰ 100 ਫੀਸਦੀ ਐਨਰੋਲਮੈਂਟ ਯਕੀਨੀ ਬਣਾਉਣ ਅਤੇ ਅਤੇ ਵੋਟਰ ਸੂਚੀਆਂ ਨੂੰ ਦਰੁਸਤ ਕਰਨ ਲਈ ਵੋਟਰ ਸੂਚੀਆਂ ਨੂੰ ਲਗਾਤਾਰ ਅਪਡੇਟ ਕਰਨ `ਤੇ ਧਿਆਨ ਕੇਂਦਰਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਅਤੇ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਮੌਜੂਦ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ