Wednesday, December 17, 2025

Chandigarh

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ 34 ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

May 28, 2021 07:08 PM
SehajTimes

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਦੇ 34 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਪੰਜਾਬ ਭਵਨ ਵਿਖੇ ਹੋਏ ਪ੍ਰੋਗਰਾਮ ਦੌਰਾਨ ਸਿਰਫ਼ ਪੰਜ ਨੌਜਵਾਨਾਂ ਨੂੰ ਹੀ ਬੁਲਾਇਆ ਗਿਆ ਸੀ ਅਤੇ ਬਾਕੀ 29 ਕਰਮਚਾਰੀ ਵਰਚੁਅਲ ਤੌਰ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨਗੇ। ਸਾਰੇ 34 ਕਰਮਚਾਰੀਆਂ ਨੂੰ ਤਰਸ ਦੇ ਅਧਾਰ 'ਤੇ ਵਿਭਾਗ ਵਿਚ ਵੱਖ-ਵੱਖ ਅਸਾਮੀਆਂ 'ਤੇ ਤਾਇਨਾਤ ਕੀਤਾ ਗਿਆ ਜਿਸ ਵਿਚ 13 ਕਲਰਕ, 3 ਐਸ.ਐਲ.ਏਜ਼, 11 ਚਪੜਾਸੀ, 6 ਚੌਕੀਦਾਰ ਅਤੇ ਇਕ ਸਫ਼ਾਈ ਸੇਵਕ ਸ਼ਾਮਲ ਹੈ।ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਮੁਲਾਜ਼ਮਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪਰ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਉਨ੍ਹਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਨਵੇਂ ਕਰਮਚਾਰੀ ਆਪਣੀ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀ ਉਮੀਦ ’ਤੇ ਖਰੇ ਉਤਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਤੇਜ਼ੀ ਨਾਲ ਕਾਰਵਾਈ ਯਕੀਨੀ ਬਣਾਈ ਅਤੇ ਪਰਿਵਾਰਾਂ ਤੋਂ ਦਰਖਾਸਤਾਂ ਮਿਲਣ ਦੇ ਕੁਝ ਮਹੀਨਿਆਂ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਕੀ ਮਾਮਲਿਆਂ ਵਿਚ ਤਰਸ ਦੇ ਅਧਾਰ 'ਤੇ ਨਿਯੁਕਤੀ ਪੱਤਰ ਜਲਦ ਦੇ ਦਿੱਤੇ ਜਾਣਗੇ।
ਇਸ ਮੌਕੇ ਡੀ.ਪੀ.ਆਈ. ਸੈਕੰਡਰੀ ਸੁਖਜੀਤ ਪਾਲ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ