Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਸੀਨੀਅਰ ਸਿਹਤ ਅਧਿਕਾਰੀਆਂ ਵਲੋਂ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਨਿਰੀਖਣ

April 16, 2025 05:10 PM
SehajTimes

ਮੋਹਾਲੀ : ਜ਼ਿਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਨੇ ਅੱਜ ਸਵੇਰੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿਚ ਜਾ ਕੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ 16 ਅਪ੍ਰੈਲ ਤੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਬਦਲ ਗਿਆ ਹੈ। ਉਨ੍ਹਾਂ ਦਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਖ਼ਾਸਕਰ ਆਮ ਆਦਮੀ ਕਲੀਨਿਕਾਂ ਵਿਚ ਮਰੀਜ਼ਾਂ ਦੀਆਂ ਪਰਚੀਆਂ ਬਣਾਉਣ ਦਾ ਕੰਮ ਸਵੇਰੇ 7.30 ਵਜੇ ਸ਼ੁਰੂ ਹੋ ਗਿਆ ਸੀ ਅਤੇ ਸਿਹਤ ਸੰਸਥਾਵਾਂ ਸਵੇਰੇ 8 ਵਜੇ ਖੁਲ੍ਹ ਗਈਆਂ ਸਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੋਲ੍ਹੇ ਜਾ ਰਹੇ ਹਨ ਤਾਕਿ ਪਰਚੀ ਬਣਵਾਉਣ ਲਈ ਮਰੀਜ਼ਾਂ ਦੀਆਂ ਕਤਾਰਾਂ ਨਾ ਲੱਗਣ। ਡਾ. ਜੈਨ ਨੇ ਦਸਿਆ ਕਿ ਅਧਿਕਾਰੀਆਂ ਨੇ ਰਜਿਸਟਰੇਸ਼ਨ ਕਾਊਂਟਰਾਂ ਅਤੇ ਓ.ਪੀ.ਡੀ. ਕਮਰਿਆਂ ਵਿਚ ਜਾ ਕੇ ਨਿਰੀਖਣ ਕੀਤਾ। ਸਾਰੀਆਂ ਸਿਹਤ ਸੰਸਥਾਵਾਂ ਵਿਚ ਡਾਕਟਰ ਅਤੇ ਹੋਰ ਸਟਾਫ਼ ਸਮੇਂ ਸਿਰ ਪਹੁੰਚ ਗਿਆ ਸੀ। ਇਸ ਦੇ ਨਾਲ ਹੀ, ਸਿਹਤ ਅਧਿਕਾਰੀਆਂ ਨੇ ਹਸਪਤਾਲਾਂ ਵਿਚ ਜ਼ਰੂਰੀ ਦਵਾਈਆਂ ਦੀ ਉਪਲਭਧਤਾ ਬਾਰੇ ਜਾਣਿਆ ਅਤੇ ਹਦਾਇਤਾਂ ਕੀਤੀਆਂ ਕਿ ਡਾਕਟਰਾਂ ਵਲੋਂ ਮਰੀਜ਼ ਦੀ ਪਰਚੀ ਉਤੇ ਕੋਈ ਵੀ ਦਵਾਈ ਅਜਿਹੀ ਨਾ ਲਿਖੀ ਜਾਵੇ ਜਿਹੜੀ ਪ੍ਰਾਈਵੇਟ ਮੈਡੀਕਲ ਦੁਕਾਨਾਂ ’ਤੇ ਮਿਲਦੀ ਹੋਵੇ। ਸਾਰੀਆਂ ਦਵਾਈਆਂ ਹਸਪਤਾਲ ਦੀ ਫ਼ਾਰਮੇਸੀ ਵਿਚ ਹੀ ਮਿਲਣੀਆਂ ਚਾਹੀਦੀਆਂ ਹਨ। ਜੇ ਕਿਸੇ ਕਾਰਨ ਦਵਾਈ ਪ੍ਰਾਈਵੇਟ ਦੁਕਾਨ ’ਤੇ ਉਪਲਭਧ ਹੈ ਤਾਂ ਸੰਸਥਾ ਦੇ ਇੰਚਾਰਜ ਦੀ ਜ਼ਿੰਮੇਵਾਰੀ ਹੈ ਕਿ ਉਹ ਮਰੀਜ਼ ਲਈ ਦਵਾਈ ਉਪਲਭਧ ਕਰਾਏ। ਡਾ. ਜੈਨ ਨੇ ਆਖਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਪਹਿਲਾ ਫ਼ਰਜ਼ ਹੈ। ਉੁਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਦੁਆਰਾ ਨਿਰੀਖਣ ਦਾ ਕੰਮ ਇਸੇ ਤਰ੍ਹਾਂ ਚਲਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਸਟਾਫ਼ ਦਾ ਪੂਰਾ ਸਹਿਯੋਗ ਕਰਨ ਤਾਕਿ ਉਨ੍ਹਾਂ ਨੂੰ ਬਿਨਾਂ ਕਿਸੇ ਦਿੱਕਤ ਵਧੀਆ ਸਿਹਤ ਸਹੂਲਤਾਂ ਮਿਲਦੀਆਂ ਰਹਿਣ।  

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ