Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

May 28, 2021 08:44 PM
SehajTimes
ਚੰਡੀਗੜ੍ਹ / ਅੰਮ੍ਰਿਤਸਰ : ਇਕ ਹੋਰ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿਖੇ ਇਕ ਗੈਰ-ਕਾਨੂੰਨੀ ਸਟੋਰੇਜ਼ ਫੈਕਟਰੀ “ਯੂਨਿਕ ਫਾਰਮੂਲੇਸ਼ਨ” ਵਿਖੇ ਛਾਪੇਮਾਰੀ ਦੌਰਾਨ ਟ੍ਰਾਮਾਡੋਲ ਅਤੇ ਐਲਪ੍ਰੈਕਸ ਸਮੇਤ 30 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ।
ਪੁਲਿਸ ਨੇ ਫੈਕਟਰੀ ਮਾਲਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜਿਸਦੀ ਪਛਾਣ ਮੁਨੀਸ਼ ਮੋਹਨ ਵਜੋਂ ਹੋਈ ਹੈ ਜੋ ਕਿ ਪਾਉਂਟਾ ਸਾਹਿਬ, ਸਿਰਮੌਰ ਦੇ ਦੇਵੀ ਨਗਰ ਦਾ ਨਿਵਾਸੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਧਰੁਵ ਦਹੀਆ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਸਥਿਤ ਇਕ ਫੈਕਟਰੀ ਵਿੱਚ ਗੈਰਕਾਨੂੰਨੀ ਢੰਗ ਨਾਲ ਦਵਾਈਆਂ ਬਣਾਉਣ ਅਤੇ ਸਪਲਾਈ ਕਰਨ ਸਬੰਧੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਦੱਸਿਆ ਕਿ 18 ਮਈ, 2021 ਨੂੰ ਤਿੰਨ ਵਿਅਕਤੀਆਂ ਕੋਲੋਂ 50,000 ਟ੍ਰਾਮਾਡੋਲ ਗੋਲੀਆਂ ਬਰਾਮਦ ਕਰਨ ਦੀ ਜਾਂਚ ਦੇ ਹਿੱਸੇ ਵਜੋਂ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਮੱਤੇਵਾਲ ਲਵਪ੍ਰੀਤ ਸਿੰਘ ਅਤੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਨੇ ਸਥਾਨਕ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਸਿਰਮੌਰ ਦੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿਚ ਫੈਕਟਰੀ ਵਿਖੇ ਛਾਪਾ ਮਾਰਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਦੋ ਡਰੱਗ ਇੰਸਪੈਕਟਰ ਸੁਖਦੀਪ ਸਿੰਘ ਅਤੇ ਅਮਰਪਾਲ ਮੱਲੀ ਵੀ ਛਾਪੇਮਾਰੀ ਕਰਨ ਵਾਲੀ ਟੀਮ ਦੇ ਨਾਲ ਸਨ।ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਹਿਮਾਚਲ ਪ੍ਰਦੇਸ਼ ਵਿੱਚ ਚਲਾਈ ਜਾ ਰਹੀ ਗੈਰ-ਕਾਨੂੰਨੀ ਫੈਕਟਰੀ ਵਿੱਚੋਂ 12.45 ਲੱਖ ਟ੍ਰਾਮਾਡੋਲ ਕੈਪਸੂਲ, 7.72 ਲੱਖ ਟ੍ਰਾਮਾਡੋਲ ਗੋਲੀਆਂ, 9.99 ਲੱਖ ਐਲਪ੍ਰੈਕਸ (ਅਲਪ੍ਰਾਜ਼ੋਲਮ) ਗੋਲੀਆਂ ਬਰਾਮਦ ਕੀਤੀਆਂ ਹਨ, ਜਿਹਨਾਂ ਦੀ ਕੀਮਤ ਤਕਰੀਬਨ 15 ਕਰੋੜ ਰੁਪਏ ਹੈ।
ਉਨ੍ਹਾਂ ਕਿਹਾ ਕਿ ਫੈਕਟਰੀ ਨੂੰ ਸੀਲ ਕੀਤਾ ਜਾ ਰਿਹਾ ਹੈ ਅਤੇ ਫੜੇ ਗਏ ਅਪਰਾਧੀ ਨੂੰ ਕਾਨੂੰਨੀ ਰਸਮੀ ਕਾਰਵਾਈ ਉਪਰੰਤ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਏਐਸਪੀ ਮਜੀਠਾ ਅਭਿਮਨਿਯੂ ਰਾਣਾ ਅਤੇ ਡੀਐਸਪੀ ਡਿਟੈਕਟਿਵ ਗੁਰਿੰਦਰ ਨਾਗਰਾ ਨੇ ਅਹਿਮ ਭੂਮਿਕਾ ਨਿਭਾਈ।
ਐਸਐਸਪੀ ਧਰੁਵ ਦਹੀਆ ਨੇ ਦੱਸਿਆ ਕਿ ਜ਼ਿਕਰਯੋਗ ਹੈ ਕਿ ਐਫ਼ਆਈਆਰ ਨੰ. 51/2021 ਐਨਡੀਪੀਐਸ ਐਕਟ ਦੀ ਧਾਰਾ 22, 29, 61, 85 ਤਹਿਤ ਇਸ ਸਬੰਧੀ ਕੇਸ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਦੇ ਮੱਤੇਵਾਲ ਪੁਲਿਸ ਸਟੇਸ਼ਨ ਵਿਚ ਦਰਜ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਤੋਂ ਪਹਿਲਾਂ 2020 ਵਿਚ, ਪੰਜਾਬ ਪੁਲਿਸ ਨੇ ਨਰੇਲਾ (ਦਿੱਲੀ) ਦੇ ਨਿਊਟੈਕ ਫਾਰਮਾ ਗੋਦਾਮ ਤੋਂ ਟ੍ਰਾਮਾਡੋਲ ਅਤੇ ਕਲੋਵਿਡੋਲ ਸਮੇਤ 2.8 ਕਰੋੜ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕਰਨ ਉਪਰੰਤ ਫਾਰਮਾਂ ਵੱਲੋਂ ਕੀਤੇ ਜਾ ਰਹੇ ਗੈਰ-ਕਾਨੂੰਨੀ ਕਾਰੋਬਾਰ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਪੁਲਿਸ ਨੇ ਕ੍ਰਿਸ਼ਨ ਅਰੋੜਾ ਅਤੇ ਉਸ ਦੇ ਬੇਟੇ ਗੌਰਵ ਅਰੋੜਾ ਸਮੇਤ ਦਿੱਲੀ ਤੋਂ ਗੋਦਾਮ ਦੇ ਮਾਲਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।
------------------

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ