Wednesday, December 17, 2025

Chandigarh

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

April 16, 2025 07:05 PM
SehajTimes

ਚੰਡੀਗੜ੍ਹ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਇਹ ਜਾਣਕਾਰੀ ਅੱਜ ਇੱਥੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਸ੍ਰੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲਗਭਗ 17 ਹਜ਼ਾਰ ਮੈਗਾਵਾਟ ਬਿਜਲੀ ਦੀ ਜ਼ਰੂਰਤ ਪਵੇਗੀ ਜਿਸ ਲਈ ਪੀ.ਐਸ.ਪੀ.ਸੀ.ਐਲ ਵਲੋਂ ਅਗਾਊਂ ਪ੍ਰਬੰਧ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗਰਮੀ ਦੇ ਮੌਸਮ ਦੌਰਾਨ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।

ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜਿਵੇਂ ਬੀਤੇ ਤਿੰਨ ਸਾਲਾਂ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਮੁੱਹਈਆ ਕਰਵਾਈ ਹੈ ਉਸੇ ਤਰ੍ਹਾਂ ਇਸ ਵਰ੍ਹੇ ਵੀ ਸਪਲਾਈ ਮੁੱਹਈਆ ਕਰਵਾਈ ਜਾਵੇਗੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਠਿੰਡਾ ਥਰਮਲ ਪਲਾਂਟ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ ( ਜਿਸਦਾ ਪਹਿਲਾਂ ਨਾਮ ਜੀ.ਵੀ.ਕੇ.ਥਰਮਲ ਪਲਾਂਟ ਸੀ) ਦਾ ਸਰਵੇ ਕਰਵਾਇਆ ਜਾਵੇ,ਤਾਂ ਜੋ ਪੀ.ਐਸ.ਪੀ.ਸੀ.ਐਲ ਕੋਲ ਪਈ ਸਰਪਲੱਸ ਜ਼ਮੀਨ ਉਤੇ ਸੋਲਰ ਪਾਵਰ ਪਲਾਂਟ ਲਗਾਉਣ ਲਈ ਸੰਭਾਵਨਾਵਾਂ ਤਲਾਸ਼ਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਕਿਸੇ ਵੀ ਟਰਾਂਸਫਾਰਮਰ ਨੂੰ ਉਵਰਲੋਡ ਨਾ ਰਹਿਣ ਦਿੱਤਾ ਜਾਵੇ।

ਸਰਦਾਰ ਹਰਭਜਨ ਸਿੰਘ ਈ ਟੀ ਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਅਗਲੇ 10 ਸਾਲਾਂ ਵਿਚ ਪੈਦਾ ਹੋਣ ਵਾਲੀ ਬਿਜਲੀ ਦੀ ਮੰਗ ਦੀ ਪੂਰਤੀ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣ ਤੋਂ ਜ਼ੋ ਉਸ ਮੰਗ ਅਨੁਸਾਰ ਸਮਾਂ ਰਹਿੰਦਿਆਂ ਪ੍ਰਬੰਧ ਕਰ ਲਏ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ.ਦੇ ਕਰਮਚਾਰੀਆਂ ਦੀ ਬਦਲੀਆਂ ਸਬੰਧੀ ਵੀ ਪਾਲਿਸੀ ਤਿਆਰ ਕੀਤੀ ਜਾਵੇ।

Have something to say? Post your comment

 

More in Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ