Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

April 16, 2025 07:23 PM
SehajTimes

88 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 47ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.7 ਕਿਲੋਹੈਰੋਇਨ, 2.6 ਕਿਲੋ ਅਫੀਮ ਅਤੇ 1.08 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 47 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6284 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 499 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Have something to say? Post your comment

 

More in Chandigarh

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ