Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ

May 28, 2021 08:48 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ  ਕੋਵਿਡ ਫਾਸਟ ਟੈਸਟਿੰਗ ਮਸ਼ੀਨ (ਆਈ.ਡੀ. ਨਾਓ) ਦਾ ਉਦਘਾਟਨ ਕੀਤਾ। ਇਹ ਮਸ਼ੀਨ ਅਮਰੀਕਾ ਦੀ ਗੈਰ-ਮੁਨਾਫਾ ਸੰਗਠਨ ਪਾਥ ਦੁਆਰਾ ਦਾਨ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ‘ਆਈ.ਡੀ. ਨਾਓ’ ਮਸ਼ੀਨ ਕੋਵਿਡ ਦੇ ਪੁਸ਼ਟੀ ਕੀਤੇ ਹੋਏ ਨਤੀਜੇ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਲਾਭਕਾਰੀ ਸਿੱਧ ਹੋਵੇਗੀ ਅਤੇ ਇਹ ਮਸ਼ੀਨ ਛੇ ਤੋਂ ਤੇਰ੍ਹਾਂ ਮਿੰਟਾਂ ਦੇ ਅੰਦਰ ਨਤੀਜੇ ਪ੍ਰਦਾਨ ਕਰਦੀ ਹੈ ਜਿਸਦੀ ਪ੍ਰਤੀ ਦਿਨ 30 ਟੈਸਟ ਕਰਨ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਐਮਰਜੈਂਸੀ ਅਤੇ ਆਈ.ਪੀ.ਡੀ. ਨਮੂਨਿਆਂ ਦੀ ਜਾਂਚ ਵਿੱਚ ਅਹਿਮ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਜਦੋਂ ਗੰਭੀਰ ਮਰੀਜ਼ਾਂ ਦੀ ਟੈਸਟਿੰਗ ਕਰਨ ਦੀ ਜ਼ਰੂਰਤ ਬਹੁਤ ਜ਼ਿਆਦਾ ਹੈ ਤਾਂ ਅਜਿਹੇ ਵੇਲੇ ਇਹ ਮਸ਼ੀਨ ਟੈਸਟਿੰਗ ਲਈ ਵਰਦਾਨ ਸਾਬਤ ਹੋਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਇਹ ਮਸ਼ੀਨ ਪੋਰਟੇਬਲ ਹੈ ਅਤੇ ਆਪਣੀ ਤਰ੍ਹਾਂ ਦੀ ਪਹਿਲੀ ਆਰ.ਟੀ.ਪੀ.ਸੀ.ਆਰ. ਅਧਾਰਤ ਮਸ਼ੀਨ ਹੈ ਜਿਸ ਨੂੰ ਟੈਸਟਿੰਗ ਲਈ ਆਸਾਨੀ ਨਾਲ ਪਿੰਡਾਂ ਵਿਚ ਲਿਜਾਇਆ ਜਾ ਸਕਦਾ ਹੈ। ਇਹ ਟੈਸਟਿੰਗ ਮਸ਼ੀਨ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿਚ ਟੈਸਟਿੰਗ ਕਰਨ ਵਿਚ ਵੀ ਵਧੇਰੇ ਮਦਦਗਾਰ ਸਾਬਤ ਹੋਵੇਗੀ।ਕੈਬਨਿਟ ਮੰਤਰੀ ਨੇ “ਭਾਰਤ ਵਿਚ ਕੋਵਿਡ-19 ਟੈਸਟਿੰਗ ਤੱਕ ਪਹੁੰਚ ਵਧਾਉਣ” ਦੇ ਪ੍ਰਾਜੈਕਟ ਤਹਿਤ ਪੰਜਾਬ ਨੂੰ ਸਹਿਯੋਗ ਦੇਣ ਵਜੋਂ  ਨਵੀਨਤਮ ਤਕਨਾਲੋਜੀ ਨਾਲ ਲੈਸ ਇਹ ਮਸ਼ੀਨ ਦਾਨ ਕਰਨ ਲਈ ਪਾਥ  ਦੇ ਉੱਦਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਪਿਛਲੇ ਸਾਲ ਤੋਂ ਲੋੜੀਂਦੀਆਂ ਕੋਵਿਡ-19 ਮੈਡੀਕਲ ਸੇਵਾਵਾਂ ਮੁਹੱਈਆ ਕਰਾਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਸਟਾਫ਼ ਨੂੰ ਕੋਵਿਡ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਅਬੌਟ ਆਈ.ਡੀ. ਨਾਓ ਨਾਂ ਦੀ ਇਕ ਵਿਲੱਖਣ ਪੁਆਇੰਟ-ਆਫ਼-ਕੇਅਰ ਟੈਸਟਿੰਗ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਇਸ ਤਕਨਾਲੋਜੀ ਦਾ ਉਦੇਸ਼ ਟੈਸਟਿੰਗ ਦੇ ਨਤੀਜੇ ਪ੍ਰਾਪਤ ਕਰਨ ਲਈ ਲਗਦੇ ਸਮੇਂ ਨੂੰ ਘਟਾਉਣਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ, ਮੋਹਾਲੀ ਡਾ. ਆਦਰਸ਼ਪਾਲ ਕੌਰ, ਸਟੇਟ ਨੋਡਲ ਅਫਸਰ, ਕੋਵਿਡ-19 ਡਾ. ਰਾਜੇਸ਼ ਭਾਸਕਰ, ਐਸ.ਐਮ.ਓ ਡਾ. ਐਚ.ਐੱਸ ਚੀਮਾ, ਪਾਥ ਪੰਜਾਬ ਟੀਮ: ਸਟੇਟ ਲੀਡ ਸ੍ਰੀਮਤੀ ਪ੍ਰੀਤੀਸ਼ੀਰਿਨ ਕਟਾਪੁਰ, ਪ੍ਰੋਗਰਾਮ ਅਫਸਰ ਡਾ. ਸੁਰਭੀ ਅਤੇ ਫੀਲਡ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਮੌਜੂਦ ਸਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ