Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

April 17, 2025 04:25 PM
SehajTimes

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਬਲਬੀਰ ਸਿੱਧੂ

ਚੰਡੀਗੜ੍ਹ : ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਨਿੰਦਾ ਕਰਦਿਆਂ ਕਿਹਾ, "ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ,  ਇਹੋ ਜਿਹੀਆਂ ਹਰਕਤਾਂ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਨੂੰ ਸਪੱਸ਼ਟ ਤੌਰ 'ਤੇ ਦਰਸਾ ਰਹੀਆਂ ਹਨ, ਲੇਕਿਨ ਕਾਂਗਰਸ ਪਾਰਟੀ ਇਹਨਾਂ ਕੋਝੀਆਂ ਚਾਲਾਂ ਤੋਂ ਡਰਨ ਵਾਲੀ ਨਹੀਂ ਹੈ। ਸਮੁੱਚੀ ਕਾਂਗਰਸ ਪਾਰਟੀ, ਸਾਡੇ ਲੀਡਰ ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਭਾਜਪਾ ਦਾ ਡੱਟ ਕੇ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ।"

ਕੇਂਦਰ ਸਰਕਾਰ ਦੇ "ਤਾਨਾਸ਼ਾਹੀ ਰਵਈਏ" 'ਤੇ ਵਰ੍ਹਦਿਆਂ ਉਨ੍ਹਾਂ ਕਿਹਾ, "ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸ਼੍ਰੀ ਰਾਹੁਲ ਗਾਂਧੀ ਅਤੇ ਸਮੂਹ ਕਾਂਗਰਸ ਪਾਰਟੀ ਤੋਂ ਡਰਦੀ ਹੈ, ਇਸੀ ਕਰਕੇ ਉਹ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਲਈ ਇਹੋ ਜਿਹੇ ਕਦਮ ਚੁਕ ਰਹੀ ਹੈ। ਲੇਕਿਨ ,ਮੈਂ ਇਹ ਸਪਸ਼ਟ ਕਰ ਦੇਵਾਂ ਕਿ ਭਾਜਪਾ ਸਰਕਾਰ ਜਿਨ੍ਹਾਂ ਚਾਹੇ ਉਨ੍ਹਾਂ ਅੱਡੀ-ਚੋਟੀ ਦਾ ਜ਼ੋਰ ਲਾ ਲਵੇ ਉਹ ਕਾਂਗਰਸ ਪਾਰਟੀ ਨੂੰ ਥੱਲੇ ਡੇਗਣ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕੇਗੀ।"

ਸਿੱਧੂ ਨੇ ਭਾਜਪਾ ਸਰਕਾਰ 'ਤੇ ਤੰਜ ਕਸਦਿਆਂ ਕਿਹਾ, " ਭਾਜਪਾ ਸਰਕਾਰ ਵਲੋਂ ਕਾਂਗਰਸ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਲੇਕਿਨ ਅਸੀਂ ਓਹਨਾਂ ਦੀ ਇਸ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ ਅਤੇ ਇਸਦਾ ਡਟ ਕੇ ਸਾਹਮਣਾ ਕਰਾਂਗੇ।"

ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਅਤੇ ਭਾਜਪਾ ਸਰਕਾਰ ਦੇ ਕਾਂਗਰਸ ਵਿਰੁੱਧ ਤਾਨਾਸ਼ਾਹੀ ਰਵਈਏ 'ਤੇ ਜ਼ੋਰ ਦਿੰਦਿਆਂ ਸਿੱਧੂ ਨੇ ਕਿਹਾ, "ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਆਪ ਸਰਕਾਰ ਵਲੋਂ ਫ਼ਰਜ਼ੀ ਐਫ ਆਈ ਆਰ ਦਰਜ ਕੀਤੀ ਗਈ ਸੀ ਜਿਸ 'ਚ ਉਹ ਕਾਮਯਾਬ ਨਾ ਹੋ ਸਕੀ ਅਤੇ ਹੁਣ ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਭਾਜਪਾ ਵਲੋਂ ਈਡੀ ਦੀ ਫ਼ਰਜ਼ੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਭਾਜਪਾ ਅਤੇ ਆਪ ਸਰਕਾਰ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ ਲੇਕਿਨ ਉਹ ਨਾ ਕਦੇ ਕਾਂਗਰਸ ਪਾਰਟੀ ਨੂੰ ਝੁਕਾ ਸਕੀ ਹੈ ਅਤੇ ਨਾ ਹੀ ਕਦੇ ਝੁਕਾ ਸਕੇਗੀ। ਕਾਂਗਰਸ ਪਾਰਟੀ ਦੇਸ਼ ਦੀ ਸੇਵਾ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ।"

ਸਿੱਧੂ ਨੇ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ, " ਭਾਜਪਾ ਵਲੋਂ ਜਾਣਬੁੱਝ ਕੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਲੇਕਿਨ ਅਸੀਂ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਖਿਲਾਫ਼ ਆਪਣੀ ਜੰਗ ਅੰਤ ਤੱਕ ਜਾਰੀ ਰਖਾਂਗੇ।"

ਸਿੱਧੂ ਨੇ ਸਰਕਾਰ ਨੂੰ ਮੰਗ ਕੀਤੀ, "ਕਾਂਗਰਸ ਪਾਰਟੀ ਦੇ ਲੀਡਰ ਸ਼੍ਰੀ ਰਾਹੁਲ ਗਾਂਧੀ, ਸ਼੍ਰੀਮਤੀ ਸੋਨੀਆ ਗਾਂਧੀ ਅਤੇ ਸ. ਪ੍ਰਤਾਪ ਸਿੰਘ ਬਾਜਵਾ ਜੀ ਵਿਰੁੱਧ ਫ਼ਰਜ਼ੀ ਐਫ ਆਈ ਆਰ ਅਤੇ ਬੇਬੁਨਿਆਦੀ ਚਾਰਜਸ਼ੀਟ ਦਾਇਰ ਕਰਨ ਦੀ ਬਜਾਏ ਇਨ੍ਹਾਂ ਦੋਵੇਂ ਸਰਕਾਰਾਂ ਨੂੰ ਭਾਰਤ ਅਤੇ ਸੂਬੇ ਦੇ ਅਹਿਮ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।"

Have something to say? Post your comment

 

More in Chandigarh

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ