Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

April 17, 2025 05:01 PM
SehajTimes

ਖਰੜ : ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਡਾ. ਸ਼ੁਭਕਰਨ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਬਲਾਕ ਖਰੜ ਦੇ ਬੀਜ ਡੀਲਰਾਂ ਦੀ ਬਲਾਕ ਖਰੜ ਦੇ ਦਫਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਭਾਗ ਲੈਣ ਵਾਲੇ ਬੀਜ ਡੀਲਰਾਂ ਨੂੰ ਸਰਕਾਰ ਦੇ ਹੁਕਮਾਂ ਅਨੁਸਾਰ ਝੋਨੇ ਦੀਆਂ ਦੋਗਲੀਆਂ (ਹਾਈਬ੍ਰਿਡ) ਕਿਸਮਾਂ ਅਤੇ ਪੂਸਾ-44 ਕਿਸਮ ਦੀ ਵਿਕਰੀ ਨਾ ਕਰਨ ਬਾਰੇ ਹਦਾਇਤ ਕੀਤੀ ਗਈ।
    ਉਨ੍ਹਾਂ ਨੇ ਦੱਸਿਆ ਕਿ ਪੂਸਾ-44 ਕਿਸਮ ਲੰਬਾ ਸਮਾਂ ਲੈਣ ਕਾਰਣ ਪਾਣੀ ਦੀ ਵਧੇਰੇ ਖਪਤ ਕਰਦੀ ਹੈ ਅਤੇ ਪਰਾਲੀ ਵੀ ਵਧੇਰੇ ਮਾਤਰਾ ਵਿੱਚ ਹੋਣ ਕਾਰਣ ਇਸ ਦੀ ਸਾਂਭ ਸੰਭਾਲ ਵਿੱਚ ਮੁਸ਼ਕਿਲ  ਆਉਣ ਕਾਰਣ ਪਰਾਲੀ ਨੂੰ ਵਧੇਰੇ ਅੱਗ ਲੱਗਣ ਦੀਆਂ ਘਟਨਾਵਾਂ ਦਾ ਖਦਸ਼ਾ ਹੁੰਦਾ ਹੈ । ਇਸੇ ਤਰ੍ਹਾਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ  ਦੀ ਪੈਦਾਵਾਰ ਦੇ ਮੰਡੀਕਰਨ ਵਿੱਚ ਦਿੱਕਤ ਹੋਣ ਕਾਰਣ  ਕਿਸਾਨਾਂ ਨੂੰ ਦਿੱਕਤ ਆਉਦੀ ਹੈ ਕਿਉਕਿ ਸ਼ੈਲਰ ਮਾਲਕਾਂ ਵੱਲੋਂ ਅਜਿਹੀਆਂ ਕਿਸਮਾਂ ਦਾ ਟੋਟਾ ਬਣਨ ਕਾਰਨ ਖਰੀਦ ਨਹੀਂ ਕੀਤੀ ਜਾਂਦੀ।

ਇਸ ਤੋਂ ਇਲਾਵਾ ਬੀਜ ਡੀਲਰਾਂ ਨੂੰ ਸਾਉਣੀ 2025 ਦੌਰਾਨ ਝੋਨੇ ਦੀ ਬੀਜ ਦੀ ਵਿਕਰੀ ਸਬੰਧੀ ਮੁਕੰਮਲ ਰਿਪੋਰਟ ਹਰ ਮਹੀਨੇ ਦੀ 4 ਤਾਰੀਖ ਤੱਕ ਦਫਤਰ ਬਲਾਕ ਖੇਤੀਬਾੜੀ ਅਫਸਰ ਖਰੜ ਨੂੰ ਪਹੁੰਚਾਉਣ ਲਈ ਹਦਾਇਤ ਕੀਤੀ ਗਈ।
    ਇਸ ਮੀਟਿੰਗ ਵਿੱਚ ਖੇਤੀਬਾੜੀ ਵਿਕਾਸ ਡਾ. ਗੁਰਦਿਆਲ ਕੁਮਾਰ, ਡਾ. ਮਨਦੀਪ ਕੌਰ, ਡਾ.ਜਸਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਸਥਾਰ ਅਫਸਰ ਡਾ. ਸੁੱਚਾ ਸਿੰਘ, ਡਾ. ਅਜੈ ਕੁਮਾਰ ਸਮੇਤ ਖੇਤੀਬਾੜੀ ਉਪ ਨਿਰੀਖਕ ਸ਼੍ਰੀਮਤੀ ਰੁਪਿੰਦਰ ਕੌਰ, ਸ਼੍ਰੀ ਅੰਮ੍ਰਿਤਪਾਲ ਸਿੰਘ ਨੇ ਭਾਗ ਲਿਆ। ਬਲਾਕ ਖਰੜ ਵਿੱਚ ਕੰਮ ਕਰਦੇ ਲਗਭਗ 20 ਬੀਜ ਡੀਲਰਾਂ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਪੰਜਾਬ ਖੇਤੀਬਾੜੀ ਸੈਂਟਰ, ਕਿਸਾਨ ਸੀਡ ਸਟੋਰ ਦੇ ਨੁੰਮਾਇਦਿਆਂ ਨੇ ਭਾਗ ਲਿਆ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ