Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ

April 17, 2025 05:49 PM
SehajTimes

ਕਿਹਾ, ਮਾਨ ਸਰਕਾਰ ਨੇ ਸਮਾਜਿਕ ਨਿਆਂ ਯਕੀਨੀ ਬਣਾਉਣ ਲਈ ਦਲਿਤ ਵਰਗਾਂ ਦੇ ਨੌਜਵਾਨ ਵਕੀਲਾਂ ਦੀ ਤਰੱਕੀ ਦੇ ਰਾਹ 'ਚ ਅੜਕਿਆ ਰੋੜਾ ਦੂਰ ਕੀਤਾ

ਪਟਿਆਲਾ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਹਮੇਸ਼ਾਂ ਵੋਟਾਂ ਲਈ ਹੀ ਵਰਤਿਆ ਹੈ। ਅੱਜ ਇੱਥੇ ਸੱਦੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਇਨਲਾਬੀ ਸੋਚ ਸਦਕਾ ਸੂਬੇ ਦੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਨੂੰ ਸਮਾਜਿਕ ਨਿਆਂ ਦੇ ਮਦੇਨਜ਼ਰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਦਲਿਤ ਵਰਗਾਂ ਦੇ ਨੌਜਵਾਨ ਵਕੀਲਾਂ ਦੀ ਤਰੱਕੀ ਦੀ ਰਾਹ 'ਚ ਅੜਕਿਆ ਰੋੜਾ ਦੂਰ ਕਰਦਿਆਂ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ ਲਾਅ ਅਫ਼ਸਰਾਂ ਦੀਆਂ ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ। ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਸੰਭਵ ਹੋ ਸਕਿਆ ਕਿਉਂਕਿ ਆਮ ਆਦਮੀ ਪਾਰਟੀ ਦੀ ਨੀਅਤ ਅਤੇ ਨੀਤੀ ਇਮਾਨਦਾਰੀ ਵਾਲੀ ਹੈ ਅਤੇ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ 'ਤੇ ਪਹਿਰਾ ਦਿੱਤਾ ਹੈ।
ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਦੇ ਫੈਸਲੇ ਦਾ ਵਿਸਥਾਰ ਦੱਸਦਿਆਂ ਆਖਿਆ ਕਿ 2017 'ਚ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ 'ਚ ਹੁੰਦਿਆਂ ਤਤਕਾਰੀ ਕਾਂਗਰਸ ਦੀ ਸਰਕਾਰ ਨੂੰ ਐਕਟ 'ਚ ਸੋਧ ਬਾਰੇ ਸੁਝਾਓ ਦਿੱਤਾ ਸੀ ਪਰੰਤੂ ਕਾਂਗਰਸ ਨੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਲਾਂਭੇ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਹੁਣ ਜਦੋਂ 2022 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੋਂਦ 'ਚ ਆਈ ਤਾਂ ਹਾਈ ਕੋਰਟ, ਐਡਵੋਕੇਟ ਦਫ਼ਤਰ 'ਚ ਵਕੀਲਾਂ ਤੇ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ 58 ਅਸਾਮੀਆਂ ਦਾ ਰਾਖਵਾਂਕਰਨ ਦਾ ਲਾਭ ਦਿੱਤਾ ਗਿਆ।ਪਰੰਤੂ ਇਸ ਦੇ ਬਾਵਜੂਦ 15 ਅਸਾਮੀਆਂ ਆਮਦਨ ਦੇ ਸਖ਼ਤ ਮਾਪਦੰਡਾਂ ਕਰਕੇ ਖਾਲੀ ਰਹਿ ਗਈਆਂ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਲਈ ਹੁਣ ਮਾਨ ਸਰਕਾਰ ਨੇ ਮਾਪਦੰਡਾਂ 'ਚ ਨਰਮੀ ਤੇ ਢਿੱਲ ਲਿਆ ਕੇ ਐਡਵੋਕੇਟ ਜਨਰਲ ਦੇ ਅਹੁਦੇ ਲਈ ਆਮਦਨ 20 ਲੱਖ ਰੁਪਏ ਸਾਲਾਨਾ, ਐਡੀਸ਼ਨਲ ਐਡਵੋਕੇਟ ਜਨਰਲ ਲਈ 15 ਲੱਖ ਰੁਪਏ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਲਈ 10 ਲੱਖ ਰੁਪਏ, ਡਿਪਟੀ ਐਡਵੋਕੇਟ ਜਨਰਲ ਲਈ 7 ਲੱਖ ਰੁਪਏ, ਸਹਾਇਕ ਐਡਵੋਕੇਟ ਜਨਰਲ ਲਈ 3.5 ਲੱਖ ਰੁਪਏ ਤੇ ਐਡਵੋਕੇਟ ਆਨ ਰਿਕਾਰਡ ਦੀ ਸਾਲਾਨਾ ਆਮਦਨ ਦੀ ਸ਼ਰਤ ਨੂੰ ਅੱਧੀ ਆਮਦਨ ਦੀ ਸ਼ਰਤ ਵਿੱਚ ਬਦਲ ਦਿੱਤਾ, ਤਾਂ ਕਿ ਬੈਕਲਾਗ ਦੀਆਂ ਅਸਾਮੀਆਂ ਵੀ ਹੁਣ ਭਰੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਧਾਈ ਦੇ ਪਾਤਰ ਹਨ ਅਤੇ ਉਹ ਸਮੂਹ ਦਲਿਤ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ