Monday, June 16, 2025

Education

ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਖਰੜ ਹਲਕੇ ਵਿਚ 22.53 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ

April 17, 2025 06:36 PM
SehajTimes

ਖਰੜ : ਪੰਜਾਬ ਸਰਕਾਰ ਵੱਲੋਂ ਰਾਜ ਤੇ ਸਰਕਾਰੀ ਸਕੂਲਾਂ ਦੇ ਗੁਣਾਤਮਕ ਸੁਧਾਰ ਲਈ ਰੰਬੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ਵਿਚ ਤਿੰਨ ਸਰਕਾਰੀ ਸਕੂਲਾਂ ਵਿਖੇ 22.5 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਉਹਨਾਂ ਇਸ ਮੌਕੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਚੰਗਾ ਵਿਦਿਅਕ ਮਾਹੌਲ ਅਤੇ ਬੇਹਤਰੀਨ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਲਈ ਸਮੁੱਚੇ ਰਾਜ ਵਿੱਚ 2 ਹਜਾਰ ਕਰੋੜ ਰੁਪਏ ਦੀ ਲਾਗਤ ਨਾਲ 20 ਹਜ਼ਾਰ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਜਿੱਥੇ ਸਕੂਲ ਆਫ ਐਮੀਨੈਂਸ ਵਰਗੇ ਬੇਹਤਰੀਨ ਵਿਦਿਅਕ ਅਦਾਰੇ ਮੁਹਈਆ ਕਰਵਾਏ ਜਾ ਰਹੇ ਹਨ ਉਥੇ ਦੇਸ਼ ਦੇ ਵੱਕਾਰੀ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿੱਚ ਦਾਖਲੇ ਲਈ ਪ੍ਰਤੀਯੋਗਿਤਾ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ।

ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ਦੇ ਪਿੰਡ ਅੰਧੇਹੇੜੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਮਹਿਰਮਪੁਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਸ਼ੇਖਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਇਹਨਾਂ ਸਕੂਲਾਂ ਦੇ ਮੁਖੀ ਅਧਿਆਪਕ, ਸਟਾਫ, ਵਿਦਿਆਰਥੀ ਅਤੇ ਉਨਾਂ ਦੇ ਮਾਪੇ ਮੌਜੂਦ ਸਨ।

Have something to say? Post your comment

 

More in Education

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਵਿਧਾਇਕ ਗੁਰਲਾਲ ਘਨੌਰ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ 

ਸਿੱਖਿਆ ਮਾਡਲ ਦੀ ਮਿਸਾਲ ਦੇਣ ਵਾਲੀ ਆਪ ਸਰਕਾਰ ਨੇ ਪੰਜਾਬ ਦਾ ਸਿੱਖਿਆ ਢਾਂਚਾ ਕੀਤਾ ਢਹਿ ਢੇਰੀ: ਬਲਬੀਰ ਸਿੰਘ ਸਿੱਧੂ

ਐਨਡੀਏ 'ਚ ਚੁਣਿਆ ਬਾਬਾ ਦੀਪ ਸਿੰਘ ਸਕੂਲ ਦਾ ਵਿਦਿਆਰਥੀ 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਲਈ 14.7 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ