Tuesday, September 16, 2025

Education

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ : ਕੈਬਨਿਟ ਮੰਤਰੀ ਡਾ ਬਲਜੀਤ ਕੌਰ

April 17, 2025 06:46 PM
SehajTimes

ਮਲੋਟ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ-ਵੱਖ ਸਕੂਲਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਕੂਲਾਂ ਦੇ ਨਵੀਨੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਇਹ ਸਾਰੇ ਕੰਮ ਕਰਵਾਏ ਜਾ ਰਹੇ ਹਨ।

ਉਹਨਾਂ ਆਪਣੇ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪ੍ਰੇਰਿਆ ਕਿ ਉਹ ਚੰਗੀ ਸਿੱਖਿਆ ਹਾਸਲ ਕਰਕੇ ਨਵਾਂ ਮੁਕਾਮ ਪੈਦਾ ਕਰਨ । ੳਹਨਾਂ ਕਿਹਾ ਕਿ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ ਅਤੇ ਮਿਆਰੀ ਸਿੱਖਿਆ ਦੀ ਸਹਾਇਤਾ ਨਾਲ ਉਹ ਡਾਕਟਰ, ਟੀਚਰ, ਇੰਜੀਨਿਅਰ, ਪਾਇਲਟ ਆਦਿ ਬਣ ਸਕਦੀਆਂ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਧੀਆ ਸਿੱਖਿਆ ਮੁਹਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਬੱਚੇ ਆਪਣੇ ਅਧਿਆਪਕ ਅਤੇ ਮਾਤਾ ਪਿਤਾ ਦੀ ਸੇਧ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਉਹ ਚੰਗੇ ਇਨਸਾਨ ਬਣ ਸਕਦੇ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੋਥਾ ਵਿਖੇ 3 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ 20 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਵਿਖੇ 7.51 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 21 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ 22 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 20.75 ਲੱਖ ਰੁਪਏ ਵਿਖੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਅਸ਼ਵਨੀ ਬਾਂਸਲ ਡੀ. ਐਸ.ਐਮ, ਸ੍ਰੀ ਰਮੇਸ਼ ਅਰਨੀਵਾਲਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਮੁਕਤਸਰ ਸਾਹਿਬ, ਹਰਵਿੰਦਰ ਸਿੰਘ ਖਲਾਰਾ ਸਮਾਰਟ ਸਕੂਲ ਕੋਆਰਡੀਨੇਟਰ, ਜਸਵਿੰਦਰ ਪਾਲ ਸ਼ਰਮਾ ਜਿ਼ਲ੍ਹਾ ਮੀਡੀਆ ਕੋਆਰਡੀਨੇਟਰ, ਗਗਨਦੀਪ ਸਿੰਘ ਬਲਾਕ ਪ੍ਰਧਾਨ ਅਤੇ ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ ।

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ