Sunday, November 02, 2025

Education

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ

April 17, 2025 06:50 PM
SehajTimes

ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਤਰਨ ਤਾਰਨ : ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।

ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਪੰਨਗੋਟਾ, ਸਰਕਾਰੀ ਹਾਈ ਸਕੂਲ ਪਰਿੰਗੜੀ, ਸਰਕਾਰੀ ਐਲੀਮੈਂਟਰੀ ਸਕੂਲ ਰੱਤਾ ਗੁੱਦਾ, ਸਰਕਾਰੀ ਹਾਈ ਸਕੂਲ ਬੁਰਜ ਪੂਹਲਾ, ਸਰਕਾਰੀ ਸੀ. ਸੈਕੰ. ਸਕੂਲ ਮਰਹਾਣਾ ਅਤੇ ਸਰਕਾਰੀ ਹਾਈ ਸਕੂਲ ਖਾਰਾ ਵਿਖੇ ਲੱਗਭੱਗ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਚੇਅਰਮੈਨ ਸ. ਦਿਲਬਾਗ ਸਿੰਘ, ਡੀਈਓ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ ਲਹਿਰੀ, ਹਲਕਾ ਇੰਚਾਰਜ ਜਸਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ