Monday, June 16, 2025

Chandigarh

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

April 17, 2025 08:11 PM
SehajTimes

ਚੰਡੀਗੜ੍ਹ : ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ।

ਪਰਿਵਾਰਕ ਮੈਂਬਰਾਂ ਵਿੱਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਭਰਾ ਹਰਬੰਸ ਸਿੰਘ, ਭਰਜਾਈ ਬੀਬੀ ਭੁਪਿੰਦਰ ਕੌਰ, ਭਤੀਜਾ ਬਲਵਿੰਦਰ ਸਿੰਘ, ਕਿਰਨਜੀਤ ਕੌਰ‌ ਤੋਂ ਇਲਾਵਾ ਸਮਾਜ ਸੇਵੀ ਮਾਸਟਰ ਰਾਮਪਾਲ ਵਿਆਣਾ, ਜਗਤਾਰ ਸਿੰਘ ਟਿੱਬਾ ਟੱਪਰੀਆਂ, ਰਕਸ਼ਪਾਲ ਰੋਪੜ, ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇੱਕ ਸੱਚੇ ਬਹੁਜਨ ਆਗੂ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਕੇ ਪੰਜਾਬ ਰਾਜ ਦੇ ਦਲਿਤਾਂ ਨੂੰ ਬਹੁਤ ਵੱਡਾ ਮਾਣ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਸ. ਜਸਵੀਰ ਸਿੰਘ ਗੜ੍ਹੀ ਲੰਬੇ ਸਮੇਂ ਤੋਂ ਦਲਿਤ ਲੋਕਾਂ ਨੂੰ ਆਪਣੇ ਅਧਿਕਾਰਾਂ ਅਤੇ ਦੇਸ਼ ਪ੍ਰਤੀ ਕਰਤੱਵਾਂ ਪ੍ਰਤੀ ਜਾਗਰੂਕ ਕਰਦੇ ਰਹੇ ਹਨ ਅਤੇ ਹੁਣ ਇਸ ਅਹੁਦੇ ‘ਤੇ ਰਹਿੰਦੀਆਂ ਦਲਿਤ ਲੋਕਾਂ ਨੂੰ ਇਨਸਾਫ਼ ਅਹਿਮ ਭੂਮਿਕਾ ਨਿਭਾਉਣਗੇ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ