Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

April 18, 2025 02:41 PM
SehajTimes

ਮਹਿਤਾ ਚੌਕ : ਆਪ ਹੁਦਰੇ ਤਰੀਕੇ ਨਾਲ ਹਟਾਏ ਗਏ ਤਖ਼ਤ ਸਾਹਿਬਾਨ ਦੇ ਜਥੇਦਾਰ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ ਜਥੇਬੰਦੀਆਂ ਦੀ ਮੀਟਿੰਗ 27 ਅਪ੍ਰੈਲ 2015 ਨੂੰ ਬੁਲਾ ਲਈ ਹੈ। ਇਹ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਵੇਗੀ।
ਇਸ ਸਬੰਧੀ ਦਮਦਮੀ ਟਕਸਾਲ ਨੇ ਕਿਹਾ ਕਿ ਮਾਰਚ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਵੱਲੋਂ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗਦੇ ਹੋਏ ਤਿੰਨਾਂ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਜਿਸ ਤਰ੍ਹਾਂ ਅਪਮਾਨਜਨਕ ਤਰੀਕੇ ਨਾਲ ਅਹੁਦੇ ਤੋਂ ਹਟਾਇਆ ਗਿਆ ਸੀ, ਉਸ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਸਿੰਘ ਸਾਹਿਬਾਨਾਂ ਦੀ ਬਹਾਲੀ ਲਈ ਸੰਘਰਸ਼ ਆਰੰਭ ਕੀਤਾ ਗਿਆ ਸੀ। ਜਿਸ ਉਪਰੰਤ 28 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ਼੍ਰੀ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲੱਗੇ ਵਿਸ਼ਾਲ ਰੋਸ ਧਰਨੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਬਹਾਲੀ ਲਈ 15 ਅਪ੍ਰੈਲ 2015 ਤੱਕ ਦਾ ਸਮਾਂ ਦਿੱਤਾ ਗਿਆ ਸੀ।ਜਿਸ ਦੀ ਮਿਆਦ ਬੀਤਣ ਉਪਰੰਤ ਸੰਤ ਸਮਾਜ ਦੇ ਮਹਾਂਪੁਰਖਾਂ,ਨਿਹੰਗ ਸਿੰਘ ਜਥੇਬੰਦੀਆਂ ,ਚੀਫ਼ ਖ਼ਾਲਸਾ ਦੀਵਾਨ, ਸਿੱਖ ਸੰਪਰਦਾਵਾਂ ,ਉੱਘੀਆਂ ਪੰਥਕ ਸ਼ਖ਼ਸੀਅਤਾਂ, ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਹੋਰ ਵੱਖ-ਵੱਖ ਸੰਸਥਾਵਾਂ ਦੇ ਮੁਖੀ ਸਾਹਿਬਾਨ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਇੱਕ ਜ਼ਰੂਰੀ ਮੀਟਿੰਗ 27 ਅਪਰੈਲ ਦਿਨ ਐਤਵਾਰ ਨੂੰ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਵੇਰੇ 11 ਵਜੇ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ 27 ਅਪ੍ਰੈਲ ਨੂੰ ਇਕੱਤਰ ਸਮੂਹ ਸ਼ਖ਼ਸੀਅਤਾਂ ਦੇ ਨਾਲ ਵਿਚਾਰ ਵਟਾਂਦਰੇ ਉਪਰੰਤ ਸਭ ਦੇ ਸਹਿਯੋਗ ਨਾਲ ਹੀ ਕੋਈ ਅਗਲਾ ਫ਼ੈਸਲਾ ਲਿਆ ਜਾਵੇਗਾl ਓਨਾ ਸਮੂਹ ਪੰਥ ਦਰਦੀਆਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀl

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ