Sunday, June 15, 2025

Chandigarh

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

April 18, 2025 08:05 PM
SehajTimes

ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਤਲਾਸ਼ੀ ਵੀ ਲਈ

92ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 490 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 49ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਅਤੇ 2.02 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 49 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6573 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਵਿੱਚ ਚਲਾਇਆ ਗਿਆ। ਪੁਲਿਸ ਟੀਮਾਂ ਨੇ ਸਾਰੇ 28 ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ 'ਤੇ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਇੱਕੋ ਸਮੇਂ ਵਿਸ਼ੇਸ਼ ਘੇਰਾਬੰਦੀ ਅਤੇ ਖੋਜ ਮੁਹਿੰਮ ਵੀ ਚਲਾਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 490 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ - ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ - ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਸਮੇਤ ਹਰੇਕ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ