Monday, June 16, 2025

Chandigarh

ਜ਼ਿਲ੍ਹਾ ਪੁਲਿਸ ਸ਼ਨੀਵਾਰ ਨੂੰ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਸਮਾਧਾਨ ਕੈਂਪ ਲਗਾਏਗੀ

April 19, 2025 12:57 PM
SehajTimes

ਐਸ ਏ ਐਸ ਨਗਰ : ਐੱਸ ਐੱਸ ਪੀ, ਦੀਪਕ ਪਾਰੀਕ ਨੇ ਅੱਜ ਇੱਥੇ ਕਿਹਾ ਕਿ ਪੁਲਿਸ ਸਟੇਸ਼ਨ ਪੱਧਰ ਅਤੇ ਜ਼ਿਲ੍ਹਾ ਪੁਲਿਸ ਦੀਆਂ ਹੋਰ ਇਕਾਈਆਂ ਦੇ ਪੱਧਰ 'ਤੇ ਲੰਬਿਤ ਸ਼ਿਕਾਇਤਾਂ ਦਾ ਸੁਚਾਰੂ ਹੱਲ ਪ੍ਰਦਾਨ ਕਰਨ ਲਈ, ਕੱਲ੍ਹ (ਸ਼ਨੀਵਾਰ) ਪੁਲਿਸ ਸਟੇਸ਼ਨ ਅਤੇ ਯੂਨਿਟ ਪੱਧਰ 'ਤੇ ਸਮਾਧਾਨ ਕੈਂਪ ਲਗਾਏ ਜਾਣਗੇ।

ਜਾਣਕਾਰੀ ਦਿੰਦੇ ਹੋਏ, ਐਸ ਐਸ ਪੀ ਨੇ ਕਿਹਾ ਕਿ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗਾ। ਉਨ੍ਹਾਂ ਨੇ ਵੱਖ-ਵੱਖ ਪੁਲਿਸ ਸਟੇਸ਼ਨਾਂ ਅਤੇ ਹੋਰ ਇਕਾਈਆਂ ਕੋਲ ਲੰਬਿਤ ਸ਼ਿਕਾਇਤਾਂ ਨਾਲ ਸਬੰਧਤ ਸ਼ਿਕਾਇਤਕਰਤਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ/ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਪੁਲਿਸ ਸਟੇਸ਼ਨ ਜਾਂ ਯੂਨਿਟ ਵਿੱਚ ਕਲ੍ਹ ਲਾਜ਼ਮੀ ਜਾਣ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਗਜ਼ਟ ਅਧਿਕਾਰੀਆਂ ਦੀ ਨਿਗਰਾਨੀ ਹੇਠ ਆਯੋਜਿਤ ਕੀਤੇ ਜਾਣਗੇ, ਜੋ ਇਨ੍ਹਾਂ ਕੈਂਪਾਂ ਦੌਰਾਨ ਮੌਜੂਦ ਵੀ ਰਹਿਣਗੇ।

Have something to say? Post your comment

 

More in Chandigarh

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ