Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ

April 19, 2025 01:39 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਕਲ੍ਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ ਕੀਤੀ।
       ਮੀਟਿੰਗ ਦੌਰਾਨ ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ ਮਾਮਲਿਆਂ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਜਾਇਜ਼ਾ ਲੈਂਦੇ ਹੋਏ, ਏ ਡੀ ਸੀ ਅਨਮੋਲ ਧਾਲੀਵਾਲ ਨੇ ਇਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਰ ਸਥਾਨਕ ਸ਼ਹਿਰੀ ਸੰਸਥਾ ਆਪੋ ਆਪਣੇ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਕੰਮ ਕਰੇ।
     ਉਨ੍ਹਾਂ ਨੇ ਪੈਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਜਾਇਜ਼ਾ ਲੈਂਦੇ ਹੋਏ ਸਹਾਇਕ ਮਿਉਂਸਪਲ ਇੰਜੀਨੀਅਰਾਂ ਨੂੰ ਕਿਹਾ ਕਿ ਉਹ ਆਪਣੀ-ਆਪਣੀ ਨਗਰ ਕੌਂਸਲ/ਨਗਰ ਪੰਚਾਇਤ ਨਾਲ ਸਬੰਧਤ ਗੂਗਗਸ਼ੀਟਾਂ ਤੇ ਪੈਡਿੰਗ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਅਤੇ ਇਸ ਸਬੰਧੀ ਰਿਪੋਰਟ ਇਸ ਦਫਤਰ ਨੂੰ ਭੇਜੀ ਜਾਵੇ।  ਈ-ਨਕਸ਼਼ਾ ਪੋਰਟਲ ਦੀ ਪੈਂਡੇਂਸੀ ਸਬੰਧੀ ਵਿੱਚ ਹਾਜ਼ਰ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਈ-ਨਕਸ਼ਾ ਪੋਰਟਲ ਦੀ ਦਿਨ ਪ੍ਰਤੀ ਦਿਨ ਦੀ ਪੈਂਡੇਂਸੀ ਦੇਖੀ ਜਾਵੇ ਅਤੇ ਈ-ਨਕਸ਼ਾ ਪੋਰਟਲ ਦੀ ਪੈਂਡੇਂਸੀ ਨੂੰ ਤੁਰੰਤ ਖਤਮ ਕਰਦੇ ਹੋਏ ਰਿਪੋਰਟ ਇਸ ਦਫਤਰ ਨੂੰ ਭੇਜੀ ਜਾਵੇ।
ਪੈਂਡਿੰਗ ਕੋਰਟ ਕੇਸਾਂ ਦਾ ਜਾਇਜ਼ਾ ਲਈ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫਸਰਾਂ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਕੋਰਟ ਕੇਸਾਂ ਸਬੰਧੀ ਰਿਪੋਰਟਾਂ ਸਮੇਂ ਸਿਰ ਜ਼ਿਲ੍ਹਾ ਦਫਤਰ ਨੂੰ ਭੇਜੀਆ ਜਾਣ ਤਾਂ ਜੋ ਸਮੇਂ ਸਿਰ ਜਵਾਬਦਾਵਾ ਦਾਇਰ ਕਰਨ ਵਿੱਚ ਮੁਸ਼ਕਲ ਪੇਸ਼ ਨਾ ਆਵੇ। ਸੀਵਰੇਜ/ਐਸ.ਟੀ.ਪੀ. ਸਬੰਧੀ ਕਾਰਜਕਾਰੀ ਇੰਜੀਨੀਅਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਰੋਪੜ ਨੂੰ ਹਦਾਇਤ ਕੀਤੀ ਗਈ ਕਿ ਉਹ ਨਗਰ ਕੌਂਸਲ, ਜ਼ੀਰਕਪੁਰ ਵਿਖੇ ਚੱਲ ਰਹੇ ਸੀਵਰੇਜ ਦੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਅਤੇ ਇਹ ਵੀ ਹਦਾਇਤ ਕੀਤੀ ਕਿ ਸਨੋਲੀ ਵਿਖੇ ਚੱਲ ਰਹੇ ਸੀਵਰੇਜ ਦੇ ਕੰਮ ਸਬੰਧੀ ਕਾਰਜ ਸਾਧਕ ਅਫਸਰ, ਨਗਰ ਕੌਂਸਲ, ਜ਼ੀਰਕਪੁਰ ਅਤੇ ਕਾਰਜਕਾਰੀ ਇੰਜੀਨੀਅਰ, ਰੋਪੜ ਸਾਂਝਾ ਦੌਰਾ ਕਰਕੇ ਕੰਮ ਨੂੰ ਜਲਦ ਮੁਕੰਮਲ ਕਰਨ। ਨਗਰ ਕੌਂਸਲ, ਨਵਾਂ ਗਾਉਂ ਵਿਖੇ ਚੱਲ ਰਹੇ ਐਸ.ਟੀ.ਪੀ. ਦੇ ਕੰਮ ਨੂੰ ਵੀ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ।  
ਏ ਡੀ ਸੀ ਵੱਲੋਂ ਹਦਾਇਤ ਕੀਤੀ ਗਈ ਕਿ ਨਗਰ ਕੌਂਸਲ, ਡੇਰਾਬੱਸੀ ਅਤੇ ਖਰੜ ਵਿੱਚ ਜੋ ਲਾਇਬਰੇਰੀਆਂ ਹਨ, ਉਨ੍ਹਾਂ ਦੀ ਡਿਜੀਟਲਲਾਈਜੇਸ਼ਨ ਕੀਤੀ ਜਾਵੇ। ਸਵੱਛ ਭਾਰਤ ਮਿਸ਼ਨ ਦਾ ਮੁਲਾਂਕਣ ਕਰਦਿਆਂ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਓ.ਡੀ.ਐਫ. ਅਤੇ ਜੀ.ਐਫ.ਸੀ. ਸਬੰਧੀ ਟੀਮਾਂ ਦੀ ਚੈਕਿੰਗ ਦੇ ਮੱਦੇਨਜ਼ਰ ਆਪਣੀ-ਆਪਣੀ ਨਗਰ ਕੌਂਸਲ/ਨਗਰ ਪੰਚਾਇਤ ਅਧੀਨ ਲਬਿਤ ਕੰਮਾਂ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਰੈਕਿੰਗ ਉਪਰ ਜਾ ਸਕੇ। ਇਸਤੋ ਇਲਾਵਾ 'ਮੇਰਾ ਵਾਰਡ ਮੇਰੀ ਸ਼ਾਨ' ਮੁਹਿੰਮ ਸਬੰਧੀ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਆਪਣੀ-ਆਪਣੀ ਨਗਰ ਕੌਂਸਲ/ਨਗਰ ਪੰਚਾਇਤ ਵਿੱਚ ਜੋ ਵਾਰਡ ਚੁਣੇ ਗਏ ਹਨ, ਉਨ੍ਹਾਂ ਵਾਰਡਾਂ ਨੂੰ ਸਾਫ਼ ਕਰਵਾ ਕੇ ਉਸ ਪਲਾਂਟੇਸ਼ਨ ਕਰਵਾਉਣ ਅਤੇ ਵਾਲ ਪੇਟਿੰਗ ਤੇ ਨਾਈਟ ਸਵੀਪਿੰਗ ਸਬੰਧੀ ਵੀ ਕਾਰਵਾਈ ਕਰਨ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਆਪਣੀ ਨਗਰ ਕੌਂਸਲ/ਪੰਚਾਇਤ ਵਿੱਚ ਪ੍ਰਮੋਟਰਾਂ/ ਬਿਲਡਰਾਂ ਨਾਲ ਚੱਲ ਰਹੀਆ ਸ਼ਿਕਾਇਤਾਂ ਸਬੰਧੀ ਸੂਚੀ ਬਣਾ ਕੇ ਇਸ ਦਫ਼ਤਰ ਨੂੰ ਭੇਜਣ ਤਾਂ ਜੋ ਉਨ੍ਹਾਂ ਪੈਡਿੰਗ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।  ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਗਈ ਕਿ ਜਿਹੜੀਆਂ ਨਗਰ ਕੌਸਲਾਂ/ਨਗਰ ਪੰਚਾਇਤ ਵੱਲੋਂ ਜੀ.ਓ. ਟੈਗਿੰਗ ਦਾ ਕੰਮ ਪੂਰਾ ਨਹੀ ਕੀਤਾ ਗਿਆ, ਉਹ ਤੁਰੰਤ ਪੂਰਾ ਕੀਤਾ ਜਾਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ