Monday, June 16, 2025

Chandigarh

ਸਰਕਾਰ ਦੀ ਅਣਗਹਿਲੀ ਕਾਰਨ ਵਾਪਰ ਰਹੀਆਂ ਹਨ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ : ਬਲਬੀਰ ਸਿੱਧੂ

April 21, 2025 05:04 PM
SehajTimes

‘ਸਰਕਾਰ ਅੱਗਾਂ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਪੇਸ਼ਬੰਦੀਆਂ ਕਰੇ’

ਐਸ.ਏ.ਐਸ. ਨਗਰ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿਚ ਪੱਕੀ ਕਣਕ ਨੂੰ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਨੂੰ ਸਰਕਾਰ ਦੀ ਅਣਗਹਿਲੀ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਪੇਸ਼ਬੰਦੀਆਂ ਕਰਨ ਦੇ ਨਾਲ ਨਾਲ ਪੀੜਤ ਕਿਸਾਨਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦੇਵੇ। 
 ਸ਼੍ਰੀ ਸਿੱਧੂ ਨੇ ਕਿਹਾ ਕਿ ਪੱਕੀ ਕਣਕ ਨੂੰ ਅੱਗ ਲੱਗਣ ਦੀਆਂ ਬਹੁਤੀਆਂ ਘਟਨਾਵਾਂ ਬਿਜਲੀ ਦੀਆਂ ਤਾਰਾਂ ਤੋਂ ਪੈਦਾ ਹੁੰਦੀਆਂ ਚੰਗਿਆੜੀਆਂ ਕਾਰਨ ਇਸ ਵਾਪਰ ਰਹੀਆਂ ਹਨ ਕਿਉਂਕਿ ਨਾ ਤਾਂ ਸਮੇਂ-ਸਮੇਂ ਸਿਰ ਇਹਨਾਂ ਤਾਰਾਂ ਦੀ ਜਾਂਚ ਕੀਤੀ ਜਾ ਰਹੀਆਂ ਹੈ ਅਤੇ ਨਾ ਹੀ ਲੋਂੜੀਦੇ ਰੱਖ-ਰਖਾਉ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਕਈ ਡਾਇਰੈਕਰਾਂ ਦੀਆਂ ਅਸਾਮੀਆਂ ਲੰਬੇ ਸਮੇਂ ਤੋਂ ਖ਼ਾਲੀ ਹੋਣ ਕਾਰਨ ਬਿਜਲੀ ਨਿਗਮ ਦਾ ਸਮੁੱਚਾ ਕੰਮ-ਕਾਜ ਲੜਖੜਾਇਆ ਪਿਆ ਹੈ। ਉਹਨਾਂ ਕਿਹਾ ਕਿ ਬਿਜਲੀ ਨਿਗਮ ਦਾ ਕੋਈ ਵਾਲੀ-ਵਾਰਸ ਨਾ ਹੋਣਾ ਵੀ ਅੱਗ ਲੱਗਣ ਦੀਆਂ ਘਟਨਾਵਾਂ ਦਾ ਇੱਕ ਕਾਰਨ ਹੈ ਕਿਉਂਕਿ ਕੋਈ ਫੀਲਡ ਮੁਲਾਜ਼ਮਾਂ ਦੀ ਜਵਾਬਦੇਹੀ ਕਰਨ ਵਾਲਾ ਹੀ ਨਹੀਂ ਹੈ।
 ਕਾਂਗਰਸੀ ਆਗੂ ਨੇ ਕਿਹਾ ਕਿ ਜੇ ਸਰਕਾਰ ਦੇ ਸਬੰਧਤ ਵਿਭਾਗ ਮੌਸਮ ਵਿਭਾਗ ਵਲੋਂ ਦਿੱਤੀ ਜਾਂਦੀ ਹਨੇਰੀ-ਝੱਖੜ ਦੀ ਅਗਾਊਂ ਚਿਤਾਵਨੀ ਨੂੰ ਧਿਆਨ ਵਿਚ ਰੱਖਦਿਆਂ ਸਮੇਂ ਸਿਰ ਢੁਕਵੇਂ ਕਦਮ ਚੁੱਕਦੇ ਤਾਂ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ। ਉਹਨਾਂ ਕਿਹਾ ਕਿ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕੋਈ ਆਪਸੀ ਤਾਲਮੇਲ ਹੀ ਨਹੀਂ ਹੈ ਜਿਸ ਦਾ ਖ਼ਮਿਆਜਾ ਆਮ ਲੋਕ ਭੁਗਤ ਰਹੇ ਹਨ। ਉਹਨਾਂ ਹੋਰ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਪੱਕੀ ਕਣਕ ਸੜ ਕੇ ਸੁਆਹ ਹੋ ਗਈ ਹੈ ਉਹਨਾਂ ਨੂੰ ਮੁੱਖ ਮੰਤਰੀ ਸਰਕਾਰ ਬਣਨ ਤੋਂ ਬਾਅਦ ਮਾਨਸਾ ਵਿਚ ਕੀਤੇ ਆਪਣੇ ਪਹਿਲੇ ਵਾਅਦੇ ਅਨੁਸਾਰ ਬਿਨਾਂ ਗਿਰਦਾਵਰੀ ਕਰਾਏ ਤੁਰੰਤ ਢੁੱਕਵਾਂ ਮੁਆਵਜ਼ਾ ਦੇਣ। 
ਸ਼੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਂ ਗੱਲ ਛੱਡੋ ਜੋ ਅੱਜ ਕੱਲ ਵਿਆਹਾਂ ਵਿਚ ਨੱਚਣ-ਟੱਪਣ ਵਿਚ ਮਸ਼ਰੂਫ਼ ਹਨ, ਪੰਜਾਬ ਦਾ ਕੋਈ ਮੰਤਰੀ ਵੀ ਪੀੜਤ ਕਿਸਾਨਾਂ ਦੀ ਸਾਰ ਲੈਣ ਨਹੀਂ ਗਿਆ। ਉਹਨਾਂ ਕਿਹਾ ਕਿ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਿਨਾਂ ਝੱਖੜ ਨਾਲ ਸੰਗਰੂਰ ਇਲਾਕੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਤੋਂ ਬਿਨਾਂ ਮਕਾਨ ਤੇ ਮੁਰਗੀਖਾਨਾ ਵੀ ਢਹਿ ਢੇਰੀ ਹੋਏ ਹਨ, ਪਰ ਅਜੇ ਤੱਕ ਕਿਸੇ ਨੇ ਪੀੜਤ ਪਰਿਵਾਰਾਂ ਦੀ ਬਾਤ ਨਹੀਂ ਪੁੱਛੀ।
 

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ