Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

April 21, 2025 05:56 PM
SehajTimes

ਦੋਸ਼ੀ ਸੁਖਬੀਰ ਸਿੰਘ ਹੈ ਜੁਰਾਇਮ-ਪੇਸ਼ਾ ਮੁਜਰਿਮ : ਡੀਜੀਪੀ ਗੌਰਵ ਯਾਦਵ

ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਵਾਲੀ ਤਰਨ ਤਾਰਨ ਪੁਲਿਸ ਨੇ ਦੋਸ਼ੀ ਨੂੰ ਤਰਨ ਤਾਰਨ ਦੇ ਪਹੁਵਿੰਡ ਖੇਤਰ ਤੋਂ ਕੀਤਾ ਗ੍ਰਿਫ਼ਤਾਰ: ਏਡੀਜੀਪੀ ਪ੍ਰਮੋਦ ਬਾਨ

ਤਰਨ ਤਾਰਨ ਪੁਲਿਸ ਨੇ ਸਰਪੰਚ ਕਤਲ ਮਾਮਲੇ ਦੇ ਕੁੱਲ ਅੱਠ ਮੁਲਜ਼ਮਾਂ ਚੋਂ ਸੱਤ ਨੂੰ ਕੀਤਾ ਕਾਬੂ

ਤਰਨ ਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਘਿਨਾਉਣੇ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਖਬੀਰ ਸਿੰਘ ਉਰਫ਼ ਸੁੱਖ ਵਾਸੀ ਬਰਵਾਲਾ, ਤਰਨਤਾਰਨ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, 12 ਸਤੰਬਰ, 2024 ਨੂੰ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਰਪੰਚ ਬਚਿੱਤਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਵਿਅਕਤੀ ਸੁਖਬੀਰ ਸਿੰਘ ਇੱਕ ਜ਼ੁਰਾਇਮ-ਪੇਸ਼ਾ ਮੁਜਰਿਮ ਹੈ ,ਜਿਸ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ ਦੇ ਕੇਸਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਹੋਰ ਬਾਰੀਕਬੀਨੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਦੀਆਂ ਟੀਮਾਂ ਜੋ ਉਕਤ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ ਨੇ ਖੁਫੀਆ ਜਾਣਕਾਰੀ ’ਤੇ ਦੋਸ਼ੀ ਨੂੰ ਤਰਨਤਾਰਨ ਦੇ ਪਹੁਵਿੰਡ ਖੇਤਰ ਤੋਂ ਕਾਬੂ ਕਰ ਲਿਆ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਦੀਆਂ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀ ਵਿਅਕਤੀ ਦਾ ਪਿੱਛਾ ਕੀਤਾ ਅਤੇ ਪਿੰਡ ਪਹੁਵਿੰਡ ਵਿਖੇ ਗੁਰਦੁਆਰਾ ਸਾਹਿਬ ਦੇ ਨੇੜਿਓਂ ਉਸਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਉਸਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੁਖਬੀਰ ਨੇ ਸਰਪੰਚ ਬਚਿੱਤਰ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੀੜਤ ਸਰਪੰਚ ਦੀ ਰੇਕੀ ਕਰਨ ਵਿੱਚ ਵੀ ਦੋਸ਼ੀ ਦਾ ਹੱਥ ਸੀ।

ਐਸਐਸਪੀ ਨੇ ਕਿਹਾ ਕਿ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਨਾਲ ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਕੁੱਲ ਅੱਠ ਮੁਲਜ਼ਮਾਂ ਵਿੱਚੋਂ ਸੱਤ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਅਪਰਾਧ ਵਿੱਚ ਸ਼ਾਮਲ ਅੱਠਵੇਂ ਮੁਲਜ਼ਮ ਨੂੰ ਦਬੋਚਣ ਲਈ ਭਾਲ ਕਰ ਰਹੀਆਂ ਹਨ।

ਇਸ ਸਬੰਧੀ ਥਾਣਾ ਸਰਹਾਲੀ ਵਿਖੇ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 119 ਮਿਤੀ 13/9/24 ਕੇਸ ਪਹਿਲਾਂ ਹੀ ਦਰਜ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ