Saturday, December 13, 2025

Chandigarh

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

April 21, 2025 06:07 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11, ਅਧੀਨ ਧਾਰਾ 163 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ,ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ । ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ, ਵਿਆਹ ਸ਼ਾਦੀਆ,ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 11-04-2025 ਤੋਂ 10-06-2025 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।

 

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ