Monday, June 16, 2025

Chandigarh

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

April 21, 2025 07:12 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ 'ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ