Monday, June 16, 2025

Chandigarh

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ NRI ਮਿਲਣੀ ਕਰਵਾਈ

April 21, 2025 07:45 PM
SehajTimes

ਪਿਛਲੀਆਂ ਚਾਰ ਔਨਲਾਈਨ ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ

ਚੰਡੀਗੜ੍ਹ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਚੋਂ 63 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈਆਂ ਸਨ।

ਉਨ੍ਹਾਂ ਨੇ ਐਨਆਰਆਈ ਪੰਜਾਬੀਆਂ ਨੂੰ ਆਪਣੀਆਂ ਸ਼ਿਕਾਇਤਾਂ ਇਸ ਈਮੇਲ ਆਈਡੀ- nriminister20230gmail.com ਅਤੇ ਵਟਸਐਪ ਨੰਬਰ-9056009884 ’ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

ਧਾਲੀਵਾਲ ਨੇ ਐਨਆਰਆਈ ਪੰਜਾਬੀਆਂ ਨੂੰ ਭਰੋਸਾ ਦਿੱਤਾ, ‘‘ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਕੋਲ ਹਾਂ ਅਤੇ ਅਸੀਂ ਤੁਹਾਡੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਕਸਰ ਨਹੀਂ ਛੱਡਾਂਗੇ। ’’ ਉਨ੍ਹਾਂ ਪ੍ਰਵਾਸੀਆਂ ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।

5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਪੰਜਾਬ ਪੁਲਿਸ ਦੇ ਏਆਈਜੀ ਅਜਿੰਦਰ ਸਿੰਘ ਪੰਜਾਬ ਪੁਲਿਸ ,ਐਨਆਰਆਈ ਵਿੰਗ ਅਤੇ ਐਨਆਰਆਈ ਮਾਮਲੇ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਹੋਏ।

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ